skip to content

Last Updated: November 22, 2026

Dainik Savera Times Logo

ਫਿਰੋਜ਼ਪੁਰ ‘ਚ ਨਸ਼ਾ ਵਿਰੁੱਧ ਵੱਡੀ ਕਾਰਵਾਈ ਸਾਢੇ ਪੰਜ ਕਿਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ

3 February 2026 ਅੱਪਡੇਟ ਕੀਤਾ ਗਿਆ

ਫਿਰੋਜ਼ਪੁਰ ‘ਚ ਨਸ਼ਾ ਵਿਰੁੱਧ ਵੱਡੀ ਕਾਰਵਾਈ ਸਾਢੇ ਪੰਜ ਕਿਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ

ਨੈਸ਼ਨਲ ਡੈਸਕ:  ਫਿਰੋਜ਼ਪੁਰ ਜ਼ਿਲ੍ਹੇ ਵਿੱਚ ਨਸ਼ਾ ਵਿਰੁੱਧ ਮੁਹਿੰਮ ਹੇਠ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਤੋਂ ਆਈ ਹੈਰੋਇਨ ਦੀ ਵੱਡੀ ਖੇਪ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਸੀ ਆਈ ਏ ਸਟਾਫ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਮੋਹਿਤ ਧਵਨ ਨੇ ਦੱਸਿਆ ਕਿ ਇਹ ਕਾਰਵਾਈ ਸਰਹੱਦੀ ਪਿੰਡ ਗੱਟੀ ਰਾਜੇ ਕੇ ਤੋਂ ਚਾਂਦੀ ਵਾਲਾ ਜਾਣ ਵਾਲੀ ਸੜਕ ‘ਤੇ ਕੀਤੀ ਗਈ।

ਸਰਪੰਚੀ ਦੀ ਖਾਤਰ ਪਿਤਾ ਬਣਿਆ ਕਾਤਲ ਧੀ ਨੂੰ ਨਹਿਰ ‘ਚ ਧੱਕਿਆ

ਇੱਥੇ ਮਨਜੀਤ ਸਿੰਘ ਪੁੱਤਰ ਮੁਨਸ਼ਾ ਸਿੰਘ ਨਾਂ ਦਾ ਵਿਅਕਤੀ ਜੋ ਕਿ ਪਿੰਡ ਚਾਂਦੀ ਵਾਲਾ ਥਾਣਾ ਸਦਰ ਫਿਰੋਜ਼ਪੁਰ ਦੇ ਛੀਣੇ ਵਾਲੇ ਝੁੱਗੇ ਦਾ ਰਹਿਣ ਵਾਲਾ ਹੈ, ਗਾਹਕਾਂ ਦੀ ਉਡੀਕ ਕਰ ਰਿਹਾ ਸੀ। ਪੁਲਿਸ ਨੇ ਉਸਨੂੰ ਕਾਬੂ ਕਰਕੇ ਉਸ ਕੋਲੋਂ 5 ਕਿਲੋ 507 ਗ੍ਰਾਮ ਹੈਰੋਇਨ ਬਰਾਮਦ ਕੀਤੀ। ਦੱਸਿਆ ਗਿਆ ਕਿ ਇਹ ਹੈਰੋਇਨ ਸਰਹੱਦ ਪਾਰ ਤੋਂ ਤਸਕਰੀ ਰਾਹੀਂ ਮੰਗਵਾਈ ਗਈ ਸੀ ਅਤੇ ਅੱਗੇ ਸਪਲਾਈ ਕਰਨ ਦੀ ਤਿਆਰੀ ਵਿੱਚ ਸੀ।

ਪੰਜਾਬ ਦੇ ਕਈ ਇਲਾਕਿਆਂ ‘ਚ 3 ਤੋਂ 7 ਫਰਵਰੀ ਤੱਕ ਬਿਜਲੀ ਰਹੇਗੀ ਬੰਦ

ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਹੋਰ ਸਾਜ਼ਿਸ਼ਕਾਰਾਂ ਦੀ ਪਛਾਣ ਲਈ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਘਟਨਾ ਸਰਹੱਦੀ ਇਲਾਕਿਆਂ ਵਿੱਚ ਨਸ਼ਾ ਤਸਕਰੀ ਦੀ ਗੰਭੀਰਤਾ ਅਤੇ ਇਸ ਵਿਰੁੱਧ ਲਗਾਤਾਰ ਕਾਰਵਾਈ ਦੀ ਲੋੜ ਨੂੰ ਦਰਸਾਉਂਦੀ ਹੈ।

bust-drug-smuggler-5-5kg-heroin

bust-drug-smuggler-5-5kg-heroin

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.