skip to content

Last Updated: October 10, 2026

Dainik Savera Times Logo

ਜਾਪਾਨ ਵਿੱਚ ਭਾਰੀ ਬਰਫ਼ਬਾਰੀ ਕਾਰਨ 35 ਲੋਕਾਂ ਦੀ ਮੌਤ, 250 ਤੋਂ ਵੱਧ ਜ਼ਖਮੀ

8 months ਪਹਿਲਾ

ਜਾਪਾਨ ਵਿੱਚ ਭਾਰੀ ਬਰਫ਼ਬਾਰੀ ਕਾਰਨ 35 ਲੋਕਾਂ ਦੀ ਮੌਤ, 250 ਤੋਂ ਵੱਧ ਜ਼ਖਮੀ

ਅੰਤਰਰਾਸ਼ਟਰੀ ਡੈਕਸ: ਜਾਪਾਨ ਵਿੱਚ 20 ਜਨਵਰੀ ਤੋਂ ਲਗਾਤਾਰ ਹੋ ਰਹੀ ਭਾਰੀ ਬਰਫ਼ਬਾਰੀ ਨੇ ਤਬਾਹੀ ਮਚਾ ਦਿੱਤੀ ਹੈ। ਹੁਣ ਤੱਕ ਦੇ ਅੰਕੜਿਆਂ ਅਨੁਸਾਰ, ਇਸ ਕੁਦਰਤੀ ਆਫ਼ਤ ਕਾਰਨ 35 ਲੋਕਾਂ ਦੀ ਜਾਨ ਚਲੀ ਗਈ ਹੈ ਜਦਕਿ 250 ਤੋਂ ਵੱਧ ਲੋਕ ਜ਼ਖਮੀ ਹੋਏ ਹਨ।

ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਨੀਗਾਟਾ, ਅਕੀਤਾ, ਯਾਮਾਗਾਟਾ, ਹੋਕਾਈਡੋ ਅਤੇ ਅਓਮੋਰੀ ਸ਼ਾਮਲ ਹਨ। ਨੀਗਾਟਾ ਪ੍ਰੀਫੈਕਚਰ ਵਿੱਚ ਸਭ ਤੋਂ ਵੱਧ 12 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਖੇਤਰਾਂ ਵਿੱਚ ਸੜਕਾਂ ਬੰਦ ਹੋਣ, ਬਿਜਲੀ ਦੀ ਅਪੂਰਤੀ ਵਿੱਚ ਰੁਕਾਵਟ ਅਤੇ ਆਵਾਜਾਈ ਵਿੱਚ ਰੁਕਾਵਟਾਂ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਹਵਾਵਾਂ ਦੀ ਰਫ਼ਤਾਰ ਵਧੀ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅਲਰਟ ਜਾਰੀ

ਸਥਾਨਕ ਪ੍ਰਸ਼ਾਸਨ ਅਤੇ ਰਾਹਤ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਬਰਫ਼ ਹਟਾਉਣ ਅਤੇ ਜ਼ਖਮੀਆਂ ਦੀ ਸਹਾਇਤਾ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ ਅਤੇ ਐਮਰਜੈਂਸੀ ਸੇਵਾਵਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ।

ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿੱਚ ਹੋਰ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ, ਜਿਸ ਕਾਰਨ ਸੁਰੱਖਿਆ ਪ੍ਰਬੰਧ ਹੋਰ ਵੀ ਕੜੇ ਕੀਤੇ ਜਾ ਰਹੇ ਹਨ।

heavy-snowfall-in-japan

heavy-snowfall-in-japan

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.