Farmer And Police Clash : ਸੰਗਰੂਰ ਦੇ ਮਹਿਲਾ ਚੌਂਕ ਦੇ ਪੁਲ ਉੱਪਰ ਕਿਸਾਨਾਂ ਅਤੇ ਪੁਲਿਸ ਵਿਚਕਾਰ ਲਾਠੀਚਾਰਜ ਹੋਇਆ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਤੋਂ ਹੀ ਕਿਸਾਨਾਂ ਨੂੰ ਘਰਾਂ ਵਿੱਚ ਡਿਟੇਨ ਕੀਤਾ ਜਾ ਰਿਹਾ ਸੀ। ਸੈਂਕੜੇ ਕਿਸਾਨਾਂ ਨੂੰ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ ਹੈ। ਕਿਸਾਨ ਭੁੱਚੋ ਮੰਡੀ ਦੀ ਹਿਰਾਸਤ ਵਿੱਚ ਲਏ ਕਿਸਾਨਾਂ ਦੀ ਰਿਹਾਈ ਲਈ ਮੰਗ ਕਰ ਰਹੇ ਸਨ। ਧੱਕਾ ਮੁੱਕੀ ਦੌਰਾਨ ਕਿਸਾਨਾਂ ਦੀਆਂ ਪੱਗਾਂ ਵੀ ਲੱਥੀਆਂ ਅਤੇ ਬਜ਼ੁਰਗ ਔਰਤ ਬੇਹੋਸ਼ ਹੋ ਕੇ ਹੇਠਾਂ ਡਿੱਗ ਗਈ। ਇਸ ਮੌਕੇ ਜਗਤਾਰ ਸਿੰਘ ਕਾਲਾ ਝਾੜ ਸੂਬਾ ਸਕੱਤਰ ਪੀਕੇਯੂ ਗਰਾਹਾਂ ਤੇ ਮਨਜੀਤ ਸਿੰਘ ਘਰਾਚੋਂ ਤੇ ਹਰਜੀਤ ਸਿੰਘ ਮਹਿਲਾ ਤੇ ਹਰਜਿੰਦਰ ਸਿੰਘ ਘਰਾਚੋਂ ਨੂੰ ਮੌਕੇ ‘ਤੇ ਹੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
