ਅੰਮ੍ਰਿਤਸਰ, ਪੰਜਾਬ : ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਦੱਖਣੀ ਦੇ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਇਲਾਕਾ ਭਗਤਾਂ ਵਾਲਾ ਵਿੱਚ ਡੇਅਰੀ ਫਾਰਮਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਡਾਕਟਰ ਨਿੱਜਰ ਨੇ ਡੇਅਰੀ ਫਾਰਮਰਾਂ ਨਾਲ ਬੈਠਕ ਕਰਕੇ ਉਹਨਾਂ ਦਾ ਹਾਲ-ਚਾਲ ਜਾਣਿਆ ਗਿਆ ਅਤੇ ਉਹਨਾਂ ਵੱਲੋਂ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ । ਉਹਨਾਂ ਨੂੰ ਧੀਰਜ ਨਾਲ ਸੁਣਦੇ ਹੋਏ ਇਹ ਭਰੋਸਾ ਦਿਵਾਇਆ ਗਿਆ ਕਿ ਡੇਅਰੀ ਫਾਰਮਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਸੰਬੰਧਿਤ ਵਿਭਾਗਾਂ ਨਾਲ ਗੱਲਬਾਤ ਕਰਕੇ ਹਰ ਸੰਭਵ ਯਤਨ ਕੀਤਾ ਜਾਵੇਗਾ।
Hoshiarpur : ਧਾਰਮਿਕ ਅਸਥਾਨ ’ਤੇ ਮੱਥਾ ਟੇਕ ਕੇ ਵਾਪਸ ਪਰਤ ਰਹੀ ਬਜ਼ੁਰਗ ਮਹਿਲਾ ਦਾ ਗੋਲੀਆਂ ਮਾਰ ਕੇ ਕਤਲ
ਉਨ੍ਹਾਂ ਕਿਹਾ ਕਿ ਡੇਅਰੀ ਕਾਰੋਬਾਰ ਨੂੰ ਮਜ਼ਬੂਤ ਕਰਨ ਲਈ ਭਵਿੱਖ ਵਿੱਚ ਵੀ ਲੋੜੀਂਦੇ ਕਦਮ ਚੁੱਕੇ ਜਾਣਗੇ। ਇਸ ਮੌਕੇ ਜੁਗਰਾਜ ਸਿੰਘ ਭੁੱਲਰ, ਪ੍ਰਿੰਸੀਪਲ ਜਸਕਰਨ ਸਿੰਘ, ਮਨਪ੍ਰੀਤ ਸਿੰਘ (ਓਐਸਡੀ), ਸੁੱਚਾ ਸਿੰਘ ਰੰਧਾਵਾ, ਪ੍ਰਗਟ ਸਿੰਘ ਸੰਧੂ, ਗੁਰਪ੍ਰੀਤ ਸਿੰਘ ਬਾਠ, ਬਬਲਾ ਕੰਬੋਜ, ਅਵਤਾਰ ਸਿੰਘ ਕੰਬੋਜ, ਗਗਨਦੀਪ ਸਿੰਘ ਰੰਧਾਵਾ, ਨਾਗੇਸ਼ ਚੁੱਘ, ਪ੍ਰਿਤਪਾਲ ਸਿੰਘ ਬਾਠ, ਵਿਜੈ ਅਰੋੜਾ, ਸੰਦੀਪ ਚੁੱਘ, ਲਾਲੀ ਸ਼ਾਹ, ਕਾਬਲ ਸਿੰਘ, ਜਗਤਾਰ ਸਿੰਘ ਅਤੇ ਵਿਸ਼ਾਲ ਅਰੋੜਾ ਸਮੇਤ ਹੋਰ ਸਾਥੀ ਵੀ ਮੌਜੂਦ ਰਹੇ। ਡੇਅਰੀ ਫਾਰਮਰਾਂ ਵੱਲੋਂ ਵੀ ਇਸ ਮੁਲਾਕਾਤ ਲਈ ਵਿਧਾਇਕ ਡਾਕਟਰ ਨਿੱਜਰ ਦਾ ਧੰਨਵਾਦ ਕੀਤਾ ਗਿਆ ਅਤੇ ਉਮੀਦ ਜਤਾਈ ਗਈ ਕਿ ਉਹਨਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ।

मेष: दिन शुभ रहेगा...