skip to content

Last Updated: November 28, 2026

Dainik Savera Times Logo

ਪੰਜਾਬ ਵਿੱਚ ਕਾਨੂੰਨ-ਵਿਵਸਥਾ ‘ਤੇ ਸਖ਼ਤ ਟਿੱਪਣੀ, ਰੰਧਾਵਾ ਨੇ ਆਪ ਸਰਕਾਰ ‘ਤੇ ਕੀਤਾ ਹਮਲਾ

7 February 2026 ਅੱਪਡੇਟ ਕੀਤਾ ਗਿਆ

ਪੰਜਾਬ ਵਿੱਚ ਕਾਨੂੰਨ-ਵਿਵਸਥਾ ‘ਤੇ ਸਖ਼ਤ ਟਿੱਪਣੀ, ਰੰਧਾਵਾ ਨੇ ਆਪ ਸਰਕਾਰ ‘ਤੇ ਕੀਤਾ ਹਮਲਾ

ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੇ ਹਾਲਾਤ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ‘ਤੇ ਕੜਾ ਹਮਲਾ ਕੀਤਾ ਹੈ। ਰੰਧਾਵਾ ਨੇ ਟਵੀਟ ਕਰਦਿਆਂ ਦਾਅਵਾ ਕੀਤਾ ਕਿ ਸੂਬਾ ਹੁਣ ਗੈਂਗਸਟਰਾਂ ਦਾ ਗੜ੍ਹ ਬਣਦਾ ਜਾ ਰਿਹਾ ਹੈ ਅਤੇ ਆਪ੍ਰੇਸ਼ਨ ਪ੍ਰਹਾਰ ਦੇ ਬਾਵਜੂਦ ਅਪਰਾਧ ਵੱਧ ਰਹੇ ਹਨ।

ਰੰਧਾਵਾ ਦੇ ਮੁਤਾਬਕ, ਦਿਨ ਦੇ ਦਿਹਾੜੇ ਕਤਲ, ਗੋਲੀਬਾਰੀ, ਡਕੈਤੀ ਅਤੇ ਜਬਰਨ ਵਸੂਲੀ ਦੀਆਂ ਘਟਨਾਵਾਂ ਆਮ ਹੋ ਚੁੱਕੀਆਂ ਹਨ, ਜਿਸ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਹ ਸਮਝਣਾ ਮੁਸ਼ਕਲ ਹੈ ਕਿ ਆਖ਼ਿਰ ਕਾਰਵਾਈ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਜਾਂ ਗੈਂਗਸਟਰਾਂ ਵੱਲੋਂ।

READ ALSO : ਸੋਨਾ,ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਆਖ਼ਰੀ ਰੇਟ ਅਤੇ ਕਾਰਨ ਜਾਣੋ ਅੱਜ ਦੇ ਰੇਟ

ਉਨ੍ਹਾਂ ਨੇ ਆਪ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੈਂਗਸਟਰਾਂ ਅਤੇ ਅਪਰਾਧੀਆਂ ਖਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਪੰਜਾਬ ਵਿੱਚ ਦੁਬਾਰਾ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਜਾ ਸਕੇ।

ਅੰਮ੍ਰਿਤਸਰ: ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਡਰੋਨ ਦੇਖਣ ਕਾਰਨ ਹਾਈ ਅਲਰਟ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.