skip to content

Last Updated: November 28, 2026

Dainik Savera Times Logo

BREAKING: ਪੰਜਾਬ ਸਰਕਾਰ ਵੱਲੋਂ ਵੱਡੀ ਪ੍ਰਸ਼ਾਸਕੀ ਕਾਰਵਾਈ, ਦੋ ਸੀਨੀਅਰ IAS ਅਧਿਕਾਰੀ ਮੁਅੱਤਲ

8 February 2026 ਅੱਪਡੇਟ ਕੀਤਾ ਗਿਆ

BREAKING: ਪੰਜਾਬ ਸਰਕਾਰ ਵੱਲੋਂ ਵੱਡੀ ਪ੍ਰਸ਼ਾਸਕੀ ਕਾਰਵਾਈ, ਦੋ ਸੀਨੀਅਰ IAS ਅਧਿਕਾਰੀ ਮੁਅੱਤਲ

ਚੰਡੀਗੜ੍ਹ ਨਿਊਜ਼ : ਪੰਜਾਬ ਵਿੱਚ ਵੱਡੀ ਪ੍ਰਸ਼ਾਸਕੀ ਕਾਰਵਾਈ ਕਰਦੇ ਹੋਏ ਸੂਬਾ ਸਰਕਾਰ ਨੇ ਦੋ ਸੀਨੀਅਰ ਆਈਏਐਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਫੈਸਲਾ ਸਰਕਾਰ ਵੱਲੋਂ ਅਨੁਸ਼ਾਸਨ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਲਿਆ ਗਿਆ ਹੈ।

ਜਾਰੀ ਹੁਕਮਾਂ ਅਨੁਸਾਰ, ਆਈਏਐਸ ਅਧਿਕਾਰੀ ਕਮਲ ਕਿਸ਼ੋਰ ਯਾਦਵ, ਜੋ ਉਦਯੋਗ ਅਤੇ ਵਪਾਰ ਵਿਭਾਗ ਵਿੱਚ ਪ੍ਰਸ਼ਾਸਕੀ ਸਕੱਤਰ ਦੇ ਪਦ ’ਤੇ ਤਾਇਨਾਤ ਸਨ, ਨੂੰ ਆਲ ਇੰਡੀਆ ਸਰਵਿਸਿਜ਼ (ਡਿਸ਼ਿਪਲਿਨ ਐਂਡ ਅਪੀਲ) ਰੂਲਜ਼, 1969 ਦੇ ਨਿਯਮ 3(1) ਦੇ ਅਧੀਨ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਦੀ ਮਿਆਦ ਦੌਰਾਨ ਉਨ੍ਹਾਂ ਦਾ ਮੁੱਖਾਲਾ ਚੰਡੀਗੜ੍ਹ ਨਿਰਧਾਰਤ ਕੀਤਾ ਗਿਆ ਹੈ ਅਤੇ ਸਰਕਾਰੀ ਨਿਯਮਾਂ ਅਨੁਸਾਰ ਉਨ੍ਹਾਂ ਨੂੰ ਗੁਜ਼ਾਰਾ ਭੱਤਾ (Subsistence Allowance) ਦਿੱਤਾ ਜਾਵੇਗਾ।

Punjab government takes major administrative action, suspends two senior IAS officers

READ ALSO :ਕੈਨੇਡਾ ਵਿੱਚ ਪੰਜਾਬੀ Sikh security guard ਵੱਲੋਂ ਔਰਤ ਨੂੰ ਥੱਪੜ ਮਾਰਨ ਦੀ ਘਟਨਾ, ਵੀਡੀਓ ਵਾਇਰਲ

ਇਸਦੇ ਨਾਲ ਹੀ ਦੂਜੀ ਕਾਰਵਾਈ ਦੇ ਤਹਿਤ ਆਈਏਐਸ ਅਧਿਕਾਰੀ ਜਸਪ੍ਰੀਤ ਸਿੰਘ, ਜੋ ਪੰਜਾਬ ਇਨਫੋਟੈਕ (Punjab INFOTECH) ਦੇ ਮੈਨੇਜਿੰਗ ਡਾਇਰੈਕਟਰ ਦੇ ਪਦ ’ਤੇ ਕੰਮ ਕਰ ਰਹੇ ਸਨ, ਨੂੰ ਵੀ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਜਾਰੀ ਹੁਕਮਾਂ ਮੁਤਾਬਕ, ਮੁਅੱਤਲੀ ਦੌਰਾਨ ਉਨ੍ਹਾਂ ਦਾ ਮੁੱਖਾਲਾ ਵੀ ਚੰਡੀਗੜ੍ਹ ਹੀ ਰਹੇਗਾ ਅਤੇ ਨਿਯਮਾਂ ਅਨੁਸਾਰ ਉਨ੍ਹਾਂ ਨੂੰ ਵੀ ਗੁਜ਼ਾਰਾ ਭੱਤਾ ਪ੍ਰਦਾਨ ਕੀਤਾ ਜਾਵੇਗਾ।

ਸਰਕਾਰੀ ਸੂਤਰਾਂ ਮੁਤਾਬਕ, ਇਹ ਪ੍ਰਸ਼ਾਸਕੀ ਕਦਮ ਸੂਬੇ ਦੇ ਪ੍ਰਸ਼ਾਸਨ ਵਿੱਚ ਪਾਰਦਰਸ਼ਿਤਾ, ਅਨੁਸ਼ਾਸਨ ਅਤੇ ਜਵਾਬਦੇਹੀ ਨੂੰ ਮਜ਼ਬੂਤ ਕਰਨ ਲਈ ਚੁੱਕਿਆ ਗਿਆ ਹੈ। ਹਾਲਾਂਕਿ, ਮੁਅੱਤਲੀ ਦੇ ਕਾਰਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹੁਣ ਤੱਕ ਸਰਕਾਰੀ ਤੌਰ ’ਤੇ ਜਾਰੀ ਨਹੀਂ ਕੀਤੀ ਗਈ।

ਸ਼ਾਹੀ ਸ਼ਹਿਰ ਦੇ ਹੋਟਲ ਦੀ ਵੀਡੀਓ Viral, ਮਾਮਲਾ ਜਾਣਕੇ ਉੱਡ ਜਾਣਗੇ ਹੋਸ਼

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.