skip to content

Last Updated: November 28, 2026

Dainik Savera Times Logo

ਫਿਰੋਜ਼ਪੁਰ ਵਿੱਚ “ਡਰੱਗ ਫ੍ਰੀ , ਵਾਇਬ੍ਰੈਂਟ ਪੰਜਾਬ” ਮੁਹਿੰਮ ਦੌਰਾਨ ਸਿਆਸੀ ਬਿਆਨਬਾਜ਼ੀ ਤੇਜ਼

10 February 2026 ਅੱਪਡੇਟ ਕੀਤਾ ਗਿਆ

ਫਿਰੋਜ਼ਪੁਰ ਵਿੱਚ “ਡਰੱਗ ਫ੍ਰੀ , ਵਾਇਬ੍ਰੈਂਟ ਪੰਜਾਬ” ਮੁਹਿੰਮ ਦੌਰਾਨ ਸਿਆਸੀ ਬਿਆਨਬਾਜ਼ੀ ਤੇਜ਼

ਫਿਰੋਜ਼ਪੁਰ ਵਿੱਚ ਨਸ਼ਿਆਂ ਖਿਲਾਫ਼ ਚੱਲ ਰਹੀ “ਡਰੱਗ ਫ੍ਰੀ ,ਵਾਇਬ੍ਰੈਂਟ ਪੰਜਾਬ” ਮੁਹਿੰਮ ਦੌਰਾਨ ਉਸ ਸਮੇਂ ਸਿਆਸੀ ਮਾਹੌਲ ਗਰਮ ਹੋ ਗਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁੱਲ੍ਹੇ ਸ਼ਬਦਾਂ ਵਿੱਚ ਐਲਾਨ ਕੀਤਾ ਕਿ ਜੇ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਪੰਜਾਬ ਵਿੱਚ ਇੱਕ ਵੀ ਗੈਂਗਸਟਰ ਨਹੀਂ ਰਹਿਣ ਦਿੱਤਾ ਜਾਵੇਗਾ।

ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਨਿਕਲੀ ਪੈਦਲ ਯਾਤਰਾ ਵਿੱਚ ਸ਼ਾਮਲ ਹੋ ਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਇਸ ਮਹੱਤਵਪੂਰਨ ਮੁਹਿੰਮ ਦਾ ਹਿੱਸਾ ਬਣਨਾ ਉਨ੍ਹਾਂ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਸਿਰਫ਼ ਬਿਆਨਾਂ ਤੱਕ ਸੀਮਿਤ ਨਹੀਂ ਰਹੇ, ਸਗੋਂ ਪਿੰਡੋਂ-ਪਿੰਡ ਅਤੇ ਸ਼ਹਿਰੋਂ-ਸ਼ਹਿਰ ਪੈਦਲ ਯਾਤਰਾ ਕਰਕੇ ਨਸ਼ਿਆਂ ਵਿਰੁੱਧ ਜ਼ਮੀਨੀ ਪੱਧਰ ‘ਤੇ ਅਗਵਾਈ ਕਰ ਰਹੇ ਹਨ।

READ ALSO : ਰਾਜਪੁਰਾ ਬਾਈਪਾਸ ਲਾਈਨ ਪ੍ਰੋਜੈਕਟ ਲਈ ਰੇਲ ਮੰਤਰਾਲੇ ਤੋਂ ਮਨਜ਼ੂਰੀ

Political rhetoric heats up in Ferozepur during “Drug Free, Vibrant Punjab” campaign

ਸੁਖਬੀਰ ਬਾਦਲ ਨੇ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰਾਂ ‘ਤੇ ਤਿੱਖਾ ਤੰਜ ਕੱਸਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਮਸਲੇ ‘ਤੇ ਸਿਰਫ਼ ਦਾਅਵੇ ਤੇ ਵਾਅਦੇ ਹੀ ਕੀਤੇ, ਪਰ ਜ਼ਮੀਨੀ ਹਕੀਕਤ ਵਿੱਚ ਕੋਈ ਢੰਗ ਦਾ ਹੱਲ ਨਹੀਂ ਨਿਕਲਿਆ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨਸ਼ਿਆਂ ਖਿਲਾਫ਼ ਚੱਲ ਰਹੀ ਇਸ ਮੁਹਿੰਮ ਨੂੰ ਪੂਰਾ ਸਮਰਥਨ ਦੇ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਸ ਲਈ ਆਪਣਾ ਪੂਰਾ ਯੋਗਦਾਨ ਪਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਖ਼ਤ ਫ਼ੈਸਲੇ ਲੈਣੇ ਲਾਜ਼ਮੀ ਹਨ ਅਤੇ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਨਸ਼ਿਆਂ ਅਤੇ ਗੈਂਗਸਟਰਵਾਦ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ।

Operation Prahar : ਪੰਜਾਬੀ ਗਾਇਕਾ ਅਤੇ ਭਰਾ ਨਸ਼ੀਲੇ ਪਦਾਰਥਾਂ ਸਮੇਤ ਪੁਲਿਸ ਹਿਰਾਸਤ ਵਿੱਚ

 

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.