skip to content

Last Updated: November 28, 2026

Dainik Savera Times Logo

ਸਾਲਾਨਾ ਪ੍ਰੀਖਿਆ ਲਈ ਖਾਸ ਸੁਰੱਖਿਆ ਹੁਕਮ ਜਾਰੀ, ਪ੍ਰੀਖਿਆ ਕੇਂਦਰਾਂ ਦੇ ਆਸ ਪਾਸ ਲਾਈ ਧਾਰਾ 163

12 February 2026 ਅੱਪਡੇਟ ਕੀਤਾ ਗਿਆ

ਸਾਲਾਨਾ ਪ੍ਰੀਖਿਆ ਲਈ ਖਾਸ ਸੁਰੱਖਿਆ ਹੁਕਮ ਜਾਰੀ, ਪ੍ਰੀਖਿਆ ਕੇਂਦਰਾਂ ਦੇ ਆਸ ਪਾਸ ਲਾਈ ਧਾਰਾ 163

ਜਿਲ੍ਹਾ ਮੋਗਾ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਠਵੀ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀ ਫਰਵਰੀ/ਮਾਰਚ 2026 ਦੀਆਂ ਸਾਲਾਨਾ ਪਰੀਖਿਆਵਾਂ (ਸਮੇਤ ਓਪਨ ਸਕੂਲ) 17 ਫਰਵਰੀ ਤੋਂ 04 ਅਪ੍ਰੈਲ 2026 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 02:15 ਵਜੇ ਤੱਕ ਕਰਵਾਈਆਂ ਜਾ ਰਹੀਆਂ ਹਨ। ਇਹ ਪਰੀਖਿਆਵਾਂ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿੱਚ ਹੋਣਗੀਆਂ।

ਸੁਰੱਖਿਆ ਲਈ ਖਾਸ ਹੁਕਮ
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ, ਸ਼੍ਰੀ ਸਾਗਰ ਸੇਤੀਆ, ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਕੀਤੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਵਿੱਚ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਖਾਸ ਹੁਕਮ 17 ਫਰਵਰੀ 2026 ਤੋਂ 04 ਅਪ੍ਰੈਲ 2026 ਤੱਕ ਲਾਗੂ ਰਹੇਗਾ।

Special security orders issued for annual examinations, Section 163 imposed around examination centres

READ ALSO : ਪੈਟਰੋਲ-ਡੀਜ਼ਲ ਕੀਮਤਾਂ ਅਪਡੇਟ: ਕੱਚੇ ਤੇਲ ਦੀ ਕੀਮਤਾਂ ਵਾਧੇ ਨਾਲ ਤੇਲ ਮਹਿੰਗਾ

ਪ੍ਰੀਖਿਆ ਕੇਂਦਰਾਂ ਦੀ ਸੰਖਿਆ
ਜ਼ਿਲ੍ਹਾ ਮੋਗਾ ਵਿੱਚ ਇਹਨਾਂ ਸਾਲਾਨਾ ਪਰੀਖਿਆਵਾਂ ਲਈ ਕੁੱਲ 205 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।ਇਹ ਕਦਮ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਪ੍ਰੀਖਿਆ ਪ੍ਰਕਿਰਿਆ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਉਠਾਇਆ ਗਿਆ ਹੈ।

Moga, ਪੰਜਾਬ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, ਕੱਚੇ ਮੁਲਜ਼ਮਾਂ ਨੇ ਦੱਸੀਆਂ ਆਪਣੀਆਂ ਮੰਗਾਂ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.