Mohali news: ਮੁਹਾਲੀ ਦੇ ਨਯਾਗਾਓਂ ਦੇ ਸਿੰਘਾ ਦੇਵੀ ਇਲਾਕੇ ਵਿੱਚ ਕੱਲ੍ਹ ਸ਼ਾਮ ਇਕ ਬੇਹੱਦ ਦਰਦਨਾਕ ਹਾਦਸਾ ਵਾਪਰਿਆ। ਜਾਣਕਾਰੀ ਅਨੁਸਾਰ ਦੋ ਸਾਲ ਦਾ ਮਾਸੂਮ ਬੱਚਾ ਜੇਸੀਬੀ ਮਸ਼ੀਨ (JCB machine) ਦੀ ਲਪੇਟ ਵਿੱਚ ਆ ਗਿਆ। ਦੱਸਿਆ ਜਾ ਰਿਹਾ ਹੈ ਕਿ JCB ਦਾ ਟਾਇਰ ਬੱਚੇ ਦੇ ਸਿਰ ਉੱਤੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਗ਼ਮ ਦਾ ਮਾਹੌਲ ਬਣ ਗਿਆ।
Drink Acid in Marriage Function : ਵਿਆਹ ਸਮਾਗਮ ‘ਚ ਸ਼ਰਾਬ ਸਮਝ ਕੇ ਪੀਤਾ ਐਸਿਡ, 4 ਲੋਕਾਂ ਦੀ ਮੌਤ
ਮਾਸੂਮ ਬੱਚੇ ਦੀ ਮੌਤ ਨਾਲ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਅਤੇ ਉਹ ਸਦਮੇ ਵਿੱਚ ਹੈ। ਦੂਜੇ ਪਾਸੇ ਹਾਦਸੇ ਤੋਂ ਬਾਅਦ ਜੇਸੀਬੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਖ਼ਬਰ ਮਿਲਦੇ ਹੀ ਇਲਾਕੇ ਦੇ ਰਹਿਣ ਵਾਲੇ ਲੋਕ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ। ਸੂਚਨਾ ਮਿਲਣ ‘ਤੇ ਨਯਾਗਾਓਂ ਪੁਲਿਸ ਥਾਣੇ ਨੂੰ ਜਾਣਕਾਰੀ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ। ਬੱਚੇ ਦੀ ਲਾਸ਼ ਨੂੰ ਖਰੜ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਫਿਲਹਾਲ ਪੁਲਿਸ ਵੱਲੋਂ ਹੋਰ ਜਾਂਚ ਜਾਰੀ ਹੈ।
