skip to content

Last Updated: November 27, 2026

Dainik Savera Times Logo

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ Fortis Hospital ਹੋਇਆ ਸਾਉਣੀ ਵਿੱਚ ਤਬਦੀਲ,ਮੋਗਾ ਰੈਲੀ ਤੋਂ ਬਾਅਦ CM Mann ਵੀ ਨੇ ਹਸਪਤਾਲ ਵਿੱਚ ਦਾਖਲ

17 February 2026 ਅੱਪਡੇਟ ਕੀਤਾ ਗਿਆ

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ Fortis Hospital ਹੋਇਆ ਸਾਉਣੀ ਵਿੱਚ ਤਬਦੀਲ,ਮੋਗਾ ਰੈਲੀ ਤੋਂ ਬਾਅਦ CM Mann ਵੀ ਨੇ ਹਸਪਤਾਲ ਵਿੱਚ ਦਾਖਲ

Punjab News: ਪੰਜਾਬ ਦੇ ਮੁੱਖ ਮੰਤਰੀ Bhagwant Mann ਨੂੰ ਇੱਕ ਵਾਰ ਫਿਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹ ਬੀਤੇ ਦਿਨੀਂ ਸਵੇਰੇ Fortis Hospital Mohali ਤੋਂ ਥੋੜ੍ਹੇ ਸਮੇਂ ਲਈ ਬਾਹਰ ਗਏ ਸਨ, ਜਿੱਥੇ ਉਹ ਇਲਾਜ ਅਧੀਨ ਹਨ। ਜਾਣਕਾਰੀ ਮੁਤਾਬਕ, ਉਨ੍ਹਾਂ ਨੂੰ ਮੋਗਾ ਵਿੱਚ ਇੱਕ ਨਿਰਧਾਰਤ ਰੈਲੀ ਨੂੰ ਸੰਬੋਧਨ ਕਰਨ ਲਈ ਅਸਥਾਈ ਤੌਰ ‘ਤੇ ਛੁੱਟੀ ਦਿੱਤੀ ਗਈ ਸੀ।

ਹਸਪਤਾਲ ਦੇ ਸੂਤਰਾਂ ਅਨੁਸਾਰ, ਮੁੱਖ ਮੰਤਰੀ ਨੂੰ ਪੂਰੀ ਤਰ੍ਹਾਂ ਡਿਸਚਾਰਜ ਨਹੀਂ ਕੀਤਾ ਗਿਆ ਸੀ। ਮੋਗਾ ਵਿੱਚ ਜਨਤਕ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ ਉਹ ਦੇਰ ਸ਼ਾਮ ਮੁੜ ਹਸਪਤਾਲ ਪਰਤ ਆਏ। ਡਾਕਟਰਾਂ ਨੇ ਉਨ੍ਹਾਂ ਨੂੰ ਮੁੜ ਦਾਖਲ ਕਰਕੇ ਨਿਗਰਾਨੀ ਹੇਠ ਰੱਖਿਆ ਹੋਇਆ ਹੈ।

READ ALSO : BREAKING :ਮੋਹਾਲੀ ਦੇ ਸਕੂਲਾਂ ਨੂੰ ਮੁੜ ਬੰਬ ਧਮਾਕੇ ਦੀ ਧਮਕੀ, ਫੋਰਟਿਸ ਹਸਪਤਾਲ ਦਾ ਵੀ ਜ਼ਿਕਰ

Chief Minister Bhagwant Mann admitted to hospital again, returns after Moga rally

ਸੂਤਰਾਂ ਦੇ ਅਨੁਸਾਰ, ਮੁੱਖ ਮੰਤਰੀ ਅੱਜ ਰਾਤ ਵੀ ਹਸਪਤਾਲ ਵਿੱਚ ਹੀ ਰਹਿਣਗੇ ਅਤੇ ਡਾਕਟਰਾਂ ਦੀ ਇੱਕ ਵਿਸ਼ੇਸ਼ ਟੀਮ ਉਨ੍ਹਾਂ ਦੀ ਸਿਹਤ ‘ਤੇ ਨਜ਼ਦੀਕੀ ਨਿਗਰਾਨੀ ਕਰ ਰਹੀ ਹੈ। ਉਨ੍ਹਾਂ ਦਾ ਇਲਾਜ ਜਾਰੀ ਹੈ ਅਤੇ ਸਾਰੀਆਂ ਲੋੜੀਂਦੀਆਂ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਦੀ ਸਿਹਤ ਨੂੰ ਲੈ ਕੇ ਸਮਰਥਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਹਾਲਾਂਕਿ ਹਸਪਤਾਲ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਡਾਕਟਰੀ ਦੇਖਭਾਲ ਹੇਠ ਹਨ।

ਇਸ ਦੇ ਨਾਲ ਹੀ ਦੱਸ ਦਈਏ ਕਿ ਮੋਹਾਲੀ ਦੇ Fortis Hospital Mohali ਧਮਕੀ ਭਰੀ ਈਮੇਲ ਰਾਹੀ ਉਡਾਉਣ ਦਾ ਜ਼ਿਕਰ ਕੀਤਾ ਗਿਆ ਹੈ। ਇਹ ਹਸਪਤਾਲ ਇਸ ਸਮੇਂ ਖਾਸ ਧਿਆਨ ਵਿੱਚ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ Bhagwant Mann ਉੱਥੇ ਦਾਖਲ ਹਨ। ਇਸ ਜਾਣਕਾਰੀ ਦੇ ਸਾਹਮਣੇ ਆਉਂਦੇ ਹੀ ਸੁਰੱਖਿਆ ਏਜੰਸੀਆਂ ਹੋਰ ਵੀ ਚੌਕਸ ਹੋ ਗਈਆਂ ਅਤੇ ਹਸਪਤਾਲ ਦੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ।ਪੁਲਿਸ ਅਧਿਕਾਰੀਆਂ ਅਤੇ ਬੰਬ ਨਿਰੋਧਕ ਦਸਤਿਆਂ ਵੱਲੋਂ ਸਥਿਤੀ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਵੀ ਸੰਦੇਹਜਨਕ ਵਸਤੂ ਦੀ ਪੁਸ਼ਟੀ ਨਹੀਂ ਹੋਈ, ਪਰ ਸੁਰੱਖਿਆ ਦੇ ਮੱਦੇਨਜ਼ਰ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ।ਪ੍ਰਸ਼ਾਸਨ ਵੱਲੋਂ ਮਾਪਿਆਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਅਧਿਕਾਰਿਕ ਜਾਣਕਾਰੀ ‘ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ ਗਈ ਹੈ। ਜਾਂਚ ਜਾਰੀ ਹੈ ਅਤੇ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.