ਜਗਰਾਓਂ ਨੇੜੇ ਪਿੰਡ ਚੌਂਕੀਮਾਨ ਦੀ CT ਯੂਨੀਵਰਸਿਟੀ ਦੀ ਬਿਲਡਿੰਗ ਤੋਂ ਇੱਕ 19 ਸਾਲ ਦੀ BBA ਵਿਦਿਆਰਥਣ ਸ਼ਬਨੂਰ ਨੇ ਖੁਦਖੁਸ਼ੀ ਕਰ ਲਈ। ਮੌਕੇ ’ਤੇ ਪੁਲਿਸ ਪਹੁੰਚੀ ਅਤੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਜਗਰਾਓਂ ਭੇਜਿਆ ਗਿਆ। ਪੁਲਿਸ ਨੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਇਸ ਨੂੰ ਜਲਦੀ ਸੁਲਝਾਉਣ ਦਾ ਵਾਅਦਾ ਕੀਤਾ।
READ ALSO : ਮਾਰਚ ਦੇ ਪਹਿਲੇ ਹਫ਼ਤੇ ਪੰਜਾਬ ਬਜਟ ਇਜਲਾਸ: ‘ਆਪ’ ਸਰਕਾਰ ਦਾ ਆਖ਼ਿਰੀ ਕਾਰਜਕਾਲ

ਡੀਐਸਪੀ ਜਸਵਿੰਦਰ ਸਿੰਘ ਢੀਂਡਸਾ ਅਤੇ ਯੂਨੀਵਰਸਿਟੀ ਡਾਇਰੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਦੂਜੇ ਵਿਦਿਆਰਥੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਸ਼ਬਨੂਰ ਲੁਧਿਆਣਾ ਦੀ ਰਹਿਣ ਵਾਲੀ ਸੀ ਅਤੇ ਰੋਜ਼ਾਨਾ ਲੁਧਿਆਣਾ ਤੋਂ ਯੂਨੀਵਰਸਿਟੀ ਆਉਂਦੀ ਸੀ। ਉਹਨਾਂ ਨੇ ਕਿਹਾ ਕਿ ਇਸ ਕਾਰਨ ਦੇ ਪਿੱਛੇ ਸੱਚ ਜਾਂਚ ਤੋਂ ਬਾਅਦ ਹੀ ਪਤਾ ਚੱਲੇਗਾ।ਸਿਵਿਲ ਹਸਪਤਾਲ ਪਹੁੰਚਣ ਤੇ ਪਰਿਵਾਰ ਨੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ ਅਤੇ ਪਰਿਵਾਰ ਦਾ ਹਾਲਤ ਬਹੁਤ ਹੀ ਦੁਖਦਾਈ ਸੀ।
BREAKING: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ: ਜੇ.ਐਸ. ਮਾਨ (OPC) ਪ੍ਰਾਈਵੇਟ ਲਿਮਟਿਡ ਦਾ ਲਾਇਸੈਂਸ ਕੀਤਾ ਰੱਦ