ਪੰਜਾਬ ਕੈਬਿਨਟ ਦੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ‘ਮੇਰੀ ਰਸੋਈ’ ਸਕੀਮ ਦਾ ਐਲਾਨ ਕੀਤਾ, ਜਿਸ ਦਾ ਲਾਭ ਸੂਬੇ ਦੇ ਲਗਭਗ 40 ਲੱਖ ਪਰਿਵਾਰਾਂ ਨੂੰ ਮਿਲੇਗਾ।
ਭਗਵੰਤ ਮਾਨ ਨੇ ਦੱਸਿਆ ਕਿ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹੁਣ ਸਿਰਫ ਅਨਾਜ ਹੀ ਨਹੀਂ, ਬਲਕਿ ਫੂਡ ਕਿੱਟ ਵੀ ਮੁਹੱਈਆ ਕਰਵਾਈ ਜਾਵੇਗੀ। ਇਹ ਫੂਡ ਕਿੱਟ ਤਿੰਨ ਮਹੀਨਿਆਂ ਲਈ ਹੋਵੇਗੀ ਅਤੇ ਸੂਬੇ ਦੇ 40 ਲੱਖ ਪਰਿਵਾਰਾਂ ਤੱਕ ਪਹੁੰਚੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅਨਾਜ ਭੰਡਾਰ ਹੈ ਅਤੇ ਚੁੱਲ੍ਹਾ ਹਰ ਘਰ ਦਾ ਸੀ.ਏ. ਹੁੰਦਾ ਹੈ, ਇਸ ਲਈ ‘ਮੇਰੀ ਰਸੋਈ’ ਸਕੀਮ ਨਾਲ ਪਰਿਵਾਰਾਂ ਨੂੰ ਪੋਸ਼ਣਯੁਕਤ ਅਤੇ ਬਜਟ-ਮਿੱਤਰ ਸਹੂਲਤ ਮਿਲੇਗੀ।
ਇਹ ਕਦਮ ਲੋਅ ਇਨਕਮ ਪਰਿਵਾਰਾਂ ਦੀ ਭੂਖ ਮਿਟਾਉਣ ਅਤੇ ਸੂਬੇ ਵਿੱਚ ਖੁਰਾਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਵੱਡਾ ਯਤਨ ਵਜੋਂ ਵੇਖਿਆ ਜਾ ਰਿਹਾ ਹੈ।