ਪੰਜਾਬ ਦੇ Patiala ਜ਼ਿਲ੍ਹੇ ਦੇ ਪਿੰਡ ਲੰਗ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਮਕਾਨ ਦੀ ਛੱਤ ਪਾਉਣ ਦੌਰਾਨ ਲੈਂਟਰ ਡਿੱਗਣ ਕਾਰਨ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਤੋਂ ਚਾਰ ਹੋਰ ਵਿਅਕਤੀ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਪਿੰਡ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਵਿੱਚ ਇੱਕ ਮਕਾਨ ਦੀ ਛੱਤ ਪਾਈ ਜਾ ਰਹੀ ਸੀ। ਇਸ ਦੌਰਾਨ ਅਚਾਨਕ ਲੈਂਟਰ ਹੇਠਾਂ ਲੱਗਿਆ ਗਾਰਡ ਡਿੱਗ ਗਿਆ, ਜਿਸ ਨਾਲ ਪੂਰੀ ਛੱਤ ਢਹਿ ਗਈ। ਛੱਤ ਹੇਠਾਂ ਮਜ਼ਦੂਰੀ ਕਰ ਰਹੇ ਦੋ ਨੌਜਵਾਨ ਮਲਬੇ ਹੇਠਾਂ ਦੱਬ ਗਏ।
READ ALSO : BIG BREAKING : ਚੰਡੀਗੜ੍ਹ ਪੁਲਿਸ ਵਿੱਚ ਤਰੱਕੀਆਂ ਨੂੰ ਹਰੀ ਝੰਡੀ, 8 DSP ਅਹੁਦੇ ਭਰਨ ਦੀ ਪ੍ਰਕਿਰਿਆ ਸ਼ੁਰ
ਸਥਾਨਕ ਲੋਕਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰਦੇ ਹੋਏ ਮਲਬਾ ਹਟਾਇਆ ਅਤੇ ਦੱਬੇ ਹੋਏ ਨੌਜਵਾਨਾਂ ਨੂੰ ਬਾਹਰ ਕੱਢਿਆ, ਪਰ ਤਦ ਤੱਕ ਦੋਨੋਂ ਦੀ ਮੌਤ ਹੋ ਚੁੱਕੀ ਸੀ।
ਹਾਦਸੇ ਵਿੱਚ ਜ਼ਖਮੀ ਹੋਏ ਤਿੰਨ ਤੋਂ ਚਾਰ ਵਿਅਕਤੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੀ ਹਾਲਤ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਮੌਕੇ ‘ਤੇ ਪੁਲਿਸ ਪ੍ਰਸ਼ਾਸਨ ਪਹੁੰਚ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਰੰਭਿਕ ਤੌਰ ‘ਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਹਾਦਸਾ ਲਾਪਰਵਾਹੀ ਕਾਰਨ ਵਾਪਰਿਆ ਜਾਂ ਸੁਰੱਖਿਆ ਮਾਪਦੰਡਾਂ ਦੀ ਅਣਦੇਖੀ ਕੀਤੀ ਗਈ ਸੀ।ਇਸ ਦੁਖਦਾਈ ਹਾਦਸੇ ਨੇ ਪਿੰਡ ਵਾਸੀਆਂ ਨੂੰ ਝੰਝੋੜ ਕੇ ਰੱਖ ਦਿੱਤਾ ਹੈ ਅਤੇ ਮਜ਼ਦੂਰੀ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਲੋੜ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਨੱਕਲੀ TT ਬਣ ਕੇ ਲੋਕਾਂ ਨਾਲ ਮਾਰਦਾ ਸੀ ਠੱਗੀਆਂ ਹੁਣ, ਵੇਖੋ ਕੀ ਹੋਇਆ ਹਾਲ