skip to content

Last Updated: November 27, 2026

Dainik Savera Times Logo

ਪੰਜਾਬ ਕੈਬਨਿਟ ਦਾ ਵਿਸਤਾਰ: ਪੰਜ ਨਵੇਂ ਮੰਤਰੀਆਂ ਨੇ ਰਾਜਪਾਲ ਕੋਲੋਂ ਸਹੁੰ ਚੁੱਕੀ

3 March 2026 ਅੱਪਡੇਟ ਕੀਤਾ ਗਿਆ

ਪੰਜਾਬ ਕੈਬਨਿਟ ਦਾ ਵਿਸਤਾਰ: ਪੰਜ ਨਵੇਂ ਮੰਤਰੀਆਂ ਨੇ ਰਾਜਪਾਲ ਕੋਲੋਂ ਸਹੁੰ ਚੁੱਕੀ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਯੂ.ਟੀ. ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸੋਮਵਾਰ ਨੂੰ ਪੰਜਾਬ ਰਾਜ ਭਵਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਹੋਏ ਸੰਖੇਪ ਪਰ ਮਹੱਤਵਪੂਰਨ ਸਮਾਰੋਹ ਦੌਰਾਨ ਸੂਬੇ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅਹੁਦੇ ਅਤੇ ਗੁਪਤਤਾ ਦੀ ਸ਼ਪਥ ਦਿਵਾਈ।

ਇਹ ਜਾਣਕਾਰੀ ਸਾਂਝੀ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸਹੁੰ ਚੁੱਕ ਸਮਾਰੋਹ ਦੀ ਕਾਰਵਾਈ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸੰਭਾਲੀ।

ਗੁਰਦਾਸਪੁਰ: ਰਣਜੀਤ ਸਿੰਘ ਦੀ ਮੌਤ ਨੇ ਖੜ੍ਹੇ ਕੀਤੇ ਸਵਾਲ—ਆਗੂਆਂ ਨੇ ਮਾਨ ਸਰਕਾਰ ਨੂੰ ਘੇਰਿਆ

ਪੰਜਾਬ ਰਾਜ ਭਵਨ ਦੇ ਕੰਪਲੈਕਸ ਅੰਦਰ ਗੁਰੂ ਨਾਨਕ ਦੇਵ ਆਡੀਟੋਰੀਅਮ ਵਿੱਚ ਸਹੁੰ ਚੁੱਕਣ ਵਾਲੇ ਕੈਬਨਿਟ ਮੰਤਰੀਆਂ ਵਿੱਚ ਅਮਨ ਅਰੋੜਾ (ਵਿਧਾਇਕ ਸੁਨਾਮ), ਇੰਦਰਬੀਰ ਸਿੰਘ ਨਿੱਝਰ (ਵਿਧਾਇਕ ਅੰਮ੍ਰਿਤਸਰ ਦੱਖਣੀ), ਫੌਜਾ ਸਿੰਘ (ਵਿਧਾਇਕ ਗੁਰੂ ਹਰਸਹਾਏ), ਚੇਤਨ ਸਿੰਘ ਜੌੜਾਮਾਜਰਾ (ਵਿਧਾਇਕ ਸਮਾਣਾ) ਅਤੇ ਅਨਮੋਲ ਗਗਨ ਮਾਨ (ਵਿਧਾਇਕ ਖਰੜ) ਨੂੰ ਸਮਾਰੋਹ ਦੌਰਾਨ ਰਾਜਪਾਲ ਵਲੋਂ ਸਹੁੰ ਚੁਕਾਈ ਗਈ।

ਸਹੁੰ ਚੁੱਕ ਸਮਾਰੋਹ ਵਿੱਚ ਕਈ ਮਹੱਤਵਪੂਰਨ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ, ਜਿਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੌੜੀ, ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ ਅਤੇ ਹਰਜੋਤ ਸਿੰਘ ਬੈਂਸ ਸ਼ਾਮਲ ਸਨ।

60 ਹਜ਼ਾਰ ਦੀ ਮੰਗ, 30 ਹਜ਼ਾਰ ਲੈਂਦਿਆਂ ਗ੍ਰਿਫ਼ਤਾਰ—ਮੁਕਤਸਰ ਵਿੱਚ ਵਿਜੀਲੈਂਸ ਦਾ ਛਾਪਾ

ਇਨ੍ਹਾਂ ਤੋਂ ਇਲਾਵਾ ਸਮਾਗਮ ਵਿੱਚ ਸੰਸਦ ਮੈਂਬਰ, ਪੰਜਾਬ ਦੇ ‘ਆਪ’ ਵਿਧਾਇਕ, ਪਾਰਟੀ ਦੇ ਸੀਨੀਅਰ ਆਗੂ, ਵਰਕਰ ਅਤੇ ਵਲੰਟੀਅਰਾਂ ਸਮੇਤ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਇਸਦੇ ਨਾਲ ਹੀ ਸੂਬੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ, ਅਤੇ ਨਵੇਂ ਕੈਬਨਿਟ ਮੰਤਰੀਆਂ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਮਿੱਤਰ ਵੀ ਸਮਾਰੋਹ ਵਿੱਚ ਸ਼ਾਮਲ ਸਨ।

punjab-cabinet-expansion-five-new-ministers-oath

punjab-cabinet-expansion-five-new-ministers-oath

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.