ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਸਰਕਾਰ ਨੇ ਰਾਜ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਬਿਜਲੀ ਦੀਆਂ ਦਰਾਂ ਵਿੱਚ ਕਮੀ ਦਾ ਐਲਾਨ ਕੀਤਾ ਹੈ। ਨਵੀਆਂ ਦਰਾਂ 1 ਅਪ੍ਰੈਲ ਤੋਂ ਲਾਗੂ ਹੋਣਗੀਆਂ। ਘਰੇਲੂ ਖਪਤਕਾਰਾਂ ਲਈ ਬਿਜਲੀ 1.5 ਰੁਪਏ ਪ੍ਰਤੀ ਯੂਨਿਟ ਸਸਤੀ ਹੋਵੇਗੀ, ਜਦਕਿ ਵਪਾਰਕ ਯੂਨਿਟਾਂ ਲਈ 79 ਪੈਸੇ ਅਤੇ ਉਦਯੋਗਿਕ ਇਕਾਈਆਂ ਲਈ 74 ਪੈਸੇ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ।
ਵਿਧਾਨ ਸਭਾ ‘ਚ ਪਹਿਲੇ ਹੀ ਦਿਨ ਤਣਾਅ—ਰਾਜਪਾਲ ਨੇ ਕਾਂਗਰਸੀ ਵਿਧਾਇਕ ਨੂੰ ਟੋਕਿਆ
ਈਵੀ ਚਾਰਜਿੰਗ ਸਟੇਸ਼ਨਾਂ ਲਈ ਦਰਾਂ ਵਿੱਚ 5 ਰੁਪਏ ਪ੍ਰਤੀ ਯੂਨਿਟ ਦੀ ਵੱਡੀ ਕਮੀ ਕੀਤੀ ਗਈ ਹੈ, ਜੋ ਦੇਸ਼ ਵਿੱਚ ਸਭ ਤੋਂ ਘੱਟ ਹੈ। ਨਵੇਂ ਟੈਰਿਫ ਆਰਡਰ ਅਨੁਸਾਰ, ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪੀਐਸਪੀਸੀਐਲ ਪਹਿਲੀ ਵਾਰ ਇੱਕ ਕੁਸ਼ਲ ਅਤੇ ਲਾਭਕਾਰੀ ਕੰਪਨੀ ਵਜੋਂ ਉਭਰੀ ਹੈ।
ਡਾਊਨ ਟਾਉਣ ਨੇੜੇ ਹੋਈ ਫਾਇਰਿੰਗ ਨੂੰ ਲੈ ਕੇ ਸੁਜਾਨਪੁਰ ਪੁਲਿਸ ਨੇ 5 ਲੋਕਾਂ ‘ਤੇ ਮਾਮਲਾ ਕੀਤਾ ਦਰਜ
ਵਿੱਤੀ ਸਾਲ 2024-25 ਵਿੱਚ ਪੀਐਸਪੀਸੀਐਲ ਨੂੰ ਏ+ ਰੇਟਿੰਗ ਮਿਲੀ ਹੈ ਅਤੇ ਇਸਨੇ ₹2634 ਕਰੋੜ ਦਾ ਮੁਨਾਫਾ ਦਰਜ ਕੀਤਾ ਹੈ, ਜੋ ਸਰਕਾਰ ਦੇ ਯਤਨਾਂ ਦਾ ਨਤੀਜਾ ਹੈ।