skip to content

Last Updated: November 27, 2026

Dainik Savera Times Logo

Big Breaking : ਔਰਤਾਂ 1000-1500 ਰੁਪਏ ਲਈ ਵਿਸਾਖੀ ਵਾਲੇ ਦਿਨ ਕਰਵਾ ਲੈਣ Registration, ਸੁਣਲੋ ਵੇਰਵੇ

8 March 2026 ਅੱਪਡੇਟ ਕੀਤਾ ਗਿਆ

Big Breaking : ਔਰਤਾਂ 1000-1500 ਰੁਪਏ ਲਈ ਵਿਸਾਖੀ ਵਾਲੇ ਦਿਨ ਕਰਵਾ ਲੈਣ Registration, ਸੁਣਲੋ ਵੇਰਵੇ

ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਿੱਧੀ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਵੱਲ ਵੱਡਾ ਕਦਮ ਚੁੱਕਿਆ ਗਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਲਾਨ ਕੀਤਾ ਹੈ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਦਾ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਵੇਗੀ।

ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਜਦਕਿ ਅਨੁਸੂਚਿਤ ਜਾਤੀ (SC) ਦੀਆਂ ਔਰਤਾਂ ਨੂੰ 1,500 ਰੁਪਏ ਮਹੀਨਾਵਾਰ ਦਿੱਤੇ ਜਾਣਗੇ। ਇਹ ਐਲਾਨ ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤਾ ਗਿਆ ਇੱਕ ਵੱਡਾ ਚੋਣੀ ਵਾਅਦਾ ਸੀ, ਜਿਸਦੀ ਲੰਬੇ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਸੀ।

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਵਿਧਾਨ ਸਭਾ ਵਿੱਚ ਬਜਟ 2026-27 ਪੇਸ਼ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਯੋਜਨਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੌਜੂਦਾ ਯੋਗਤਾ ਮਾਪਦੰਡਾਂ ਅਨੁਸਾਰ ਇਸ ਯੋਜਨਾ ਦਾ ਲਾਭ ਸੂਬੇ ਦੀਆਂ ਲਗਭਗ 97 ਫੀਸਦ ਔਰਤਾਂ ਨੂੰ ਮਿਲੇਗਾ।

₹1000 ਯੋਜਨਾ ਦੇ ਐਲਾਨ ਤੋਂ ਬਾਅਦ ਰਾਜਾ ਵੜਿੰਗ ਦੀ ਧੀ ਸੜਕਾਂ ‘ਤੇ ਕਿਉਂ? ਜਾਣੋ ਪ੍ਰਦਰਸ਼ਨ ਦੇ ਪਿੱਛੇ ਦੀ ਵਜ੍ਹਾ

ਸਰਕਾਰ ਨੇ ਇਸ ਮਹੱਤਵਪੂਰਨ ਯੋਜਨਾ ਨੂੰ ਲਾਗੂ ਕਰਨ ਲਈ 9,300 ਕਰੋੜ ਰੁਪਏ ਦਾ ਬਜਟ ਵੀ ਰਾਖਵਾਂ ਰੱਖਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਯੋਜਨਾ ਨਾਲ ਪੰਜਾਬ ਦੀਆਂ ਲੱਖਾਂ ਮਹਿਲਾਵਾਂ ਨੂੰ ਆਰਥਿਕ ਮਦਦ ਮਿਲੇਗੀ ਅਤੇ ਉਹਨਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ।

ਦੱਸਣਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਭਾਰੀ ਜਿੱਤ ਤੋਂ ਬਾਅਦ ਔਰਤਾਂ ਲਈ ਇਸ ਯੋਜਨਾ ਦੇ ਐਲਾਨ ਦੀ ਕਾਫੀ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਸੀ। ਹੁਣ ਸਰਕਾਰ ਵੱਲੋਂ ਰਜਿਸਟ੍ਰੇਸ਼ਨ ਦੀ ਤਾਰੀਖ ਦਾ ਐਲਾਨ ਕਰਦੇ ਹੀ ਇਹ ਯੋਜਨਾ ਜਲਦ ਹੀ ਲਾਗੂ ਹੋਣ ਦੀ ਉਮੀਦ ਬਣ ਗਈ ਹੈ।

ਮਹਿਲਾ ਕੌਂਸਲਰ ਦੇ ਪਤੀ ‘ਤੇ ਹਮਲਾ, 4 ਵਿਅਕਤੀਆਂ ਨੇ ਚਲਾਈਆਂ ਗੋਲੀਆਂ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.