skip to content

Last Updated: November 23, 2026

Dainik Savera Times Logo

ਪੰਜਾਬ ਸਰਕਾਰ ਦਾ ਐਕਸ਼ਨ ਮੋਡ—ਐਲਪੀਜੀ ਸਪਲਾਈ ‘ਤੇ ਨਜ਼ਰ, ਅਫਵਾਹਾਂ ਫੈਲਾਉਣ ਵਾਲਿਆਂ ਲਈ ਵੱਡੀ ਚੇਤਾਵਨੀ

13 March 2026 ਅੱਪਡੇਟ ਕੀਤਾ ਗਿਆ

ਪੰਜਾਬ ਸਰਕਾਰ ਦਾ ਐਕਸ਼ਨ ਮੋਡ—ਐਲਪੀਜੀ ਸਪਲਾਈ ‘ਤੇ ਨਜ਼ਰ, ਅਫਵਾਹਾਂ ਫੈਲਾਉਣ ਵਾਲਿਆਂ ਲਈ ਵੱਡੀ ਚੇਤਾਵਨੀ

ਪੰਜਾਬ ਡੈਸਕ (ਦੈਨਿਕ ਸਵੇਰਾ): ਖਾੜੀ ਦੇਸ਼ਾਂ ਵਿੱਚ ਜੰਗ ਕਾਰਨ ਐਲਪੀਜੀ ਸਿਲੰਡਰਾਂ ਦੀ ਸੰਭਾਵਿਤ ਕਮੀ ਬਾਰੇ ਫੈਲ ਰਹੀਆਂ ਅਫਵਾਹਾਂ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਰਾਜ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਦੱਸਿਆ ਕਿ ਸਥਿਤੀ ‘ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਜ਼ਰੂਰੀ ਸਮਾਨ ਦੀ ਉਪਲਬਧਤਾ ਸਬੰਧੀ ਕੋਈ ਦਿੱਕਤ ਨਾ ਆਵੇ।

1200 ਦਾ ਸਿਲੰਡਰ 2000 ਵਿੱਚ—ਬਾਦਲ ਦੇ ਦੋਸ਼ਾਂ ਨਾਲ ਸਿਆਸੀ ਪਾਰਾ ਚੜ੍ਹਿਆ!

ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰ ਕਿਸੇ ਨੂੰ ਵੀ ਘਬਰਾਹਟ ਪੈਦਾ ਕਰਨ, ਜਮ੍ਹਾਂਖੋਰੀ ਕਰਨ ਜਾਂ ਖਪਤਕਾਰਾਂ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।

 

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਦੇਸ਼ਾਂ ਵਿੱਚ ਤਣਾਅ ਕਾਰਨ ਦੇਸ਼ ਭਰ ਵਿੱਚ ਐਲਪੀਜੀ ਦੀ ਸੰਭਾਵਿਤ ਘਾਟ ਬਾਰੇ ਅਫਵਾਹਾਂ ਤੇਜ਼ੀ ਨਾਲ ਫੈਲ ਰਹੀਆਂ ਹਨ, ਜਿਸ ਨਾਲ ਜਨਤਾ ਵਿੱਚ ਬੇਲੋੜਾ ਤਣਾਅ ਪੈਦਾ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖਾੜੀ ਦੇਸ਼ਾਂ ਵਿੱਚ ਜੰਗ ਕਾਰਨ ਐਲਪੀਜੀ ਸਿਲੰਡਰਾਂ ਦੀ ਘਾਟ ਬਾਰੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਲੋਕਾਂ ਲਈ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਾ ਆਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।”
ਸਥਿਤੀ ਦਾ ਗਲਤ ਫਾਇਦਾ ਚੁੱਕਣ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜ਼ਰੂਰੀ ਵਸਤਾਂ ਦੀ ਸਪਲਾਈ ਨਾਲ ਛੇੜਛਾੜ ਕਰਨ ਜਾਂ ਲੋਕਾਂ ਵਿੱਚ ਬੇਵਜ੍ਹਾ ਤਣਾਅ ਪੈਦਾ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਜੇ ਕੋਈ ਵੀ ਜਮ੍ਹਾਂਖੋਰੀ ਕਰਕੇ ਜਾਂ ਕਮੀ ਬਾਰੇ ਝੂਠੀਆਂ ਅਫਵਾਹਾਂ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਵਿਰੁੱਧ ਕੜੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਐਲਪੀਜੀ ਸਿਲੰਡਰਾਂ ਦੀ ਕਾਲਾਬਾਜ਼ਾਰੀ ਜਾਂ ਵੱਧ ਕੀਮਤ ਵਸੂਲਣ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਬਾਜ਼ਾਰ ‘ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਜੇਕਰ ਕੋਈ ਵੀ ਐਲਪੀਜੀ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਜਾਂ ਨਿਰਧਾਰਤ ਕੀਮਤ ਤੋਂ ਵੱਧ ਪੈਸੇ ਵਸੂਲਣ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।”
punjab-government-action-monitoring-lpg-supply-

punjab-government-action-monitoring-lpg-supply-

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.