
ਮੋਹਾਲੀ: ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਰਹਾਲੀ ਨੇੜੇ ਲੁੱਟ ਦੀ ਨੀਅਤ ਨਾਲ ਮੋਟਰਸਾਈਕਲ ਸਵਾਰ ਪਤੀ‑ਪਤਨੀ ‘ਤੇ ਹਮਲਾ ਕੀਤਾ ਗਿਆ। ਹਮਲੇ ਦੌਰਾਨ ਲੁਟੇਰਿਆਂ ਨੇ ਪਿੱਛੇ ਬੈਠੀ ਰਣਜੀਤ ਕੌਰ ਦਾ ਪਰਸ ਖੋਹਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਮੋਟਰਸਾਈਕਲ ਦਾ ਸੰਤੁਲਨ ਬਿਗੜ ਗਿਆ ਅਤੇ ਉਹ ਸੜਕ ਕਿਨਾਰੇ ਦਰੱਖ਼ਤ ਨਾਲ ਟਕਰਾ ਗਿਆ। ਹਾਦਸੇ ਵਿੱਚ ਹਰਜਿੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ।
ਚੰਡੀਗੜ੍ਹ ਤੋਂ LIVE CM ਮਾਨ ਨੇ ਕਿਹੜੇ ਵੱਡੇ ਮੁੱਦੇ ਖੋਲ੍ਹੇ ਜਾਣੋਂ ਇਥੇਂ..
ਮੋਟਰਸਾਈਕਲ ਦੇ ਬੇਕਾਬੂ ਹੋ ਕੇ ਡਿੱਗਣ ਤੋਂ ਬਾਅਦ ਲੁਟੇਰਿਆਂ ਨੇ ਪਤੀ‑ਪਤਨੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦੋਵੇਂ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਤਰਨਤਾਰਨ ਦੇ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਹਰਜਿੰਦਰ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਸ ਦੀ ਪਤਨੀ ਰਣਜੀਤ ਕੌਰ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ। ਥਾਣਾ ਸਰਹਾਲੀ ਦੇ ਐੱਸਐੱਚਓ ਇੰਸਪੈਕਟਰ ਬਿੰਦਰਜੀਤ ਸਿੰਘ ਨੇ ਦੱਸਿਆ ਕਿ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਹਰਜਿੰਦਰ ਸਿੰਘ ਤਿੰਨ ਧੀਆਂ ਅਤੇ ਇੱਕ ਪੁੱਤਰ ਦਾ ਪਿਤਾ ਸੀ।