skip to content

Last Updated: November 24, 2026

Dainik Savera Times Logo

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ (19-03-2026) ਅੰਮ੍ਰਿਤਸਰ ਤੋਂ।

19 March 2026 ਅੱਪਡੇਟ ਕੀਤਾ ਗਿਆ

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ (19-03-2026) ਅੰਮ੍ਰਿਤਸਰ ਤੋਂ।

ਪੰਜਾਬ ਡੈਸਕ (ਦੈਨਿਕ ਸਵੇਰਾ): ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੋਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦ ਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥
ਵੀਰਵਾਰ, ੬ ਚੇਤ (ਸੰਮਤ ੫੫੮ ਨਾਨਕਸ਼ਾਹੀ) ੧੯ ਮਾਰਚ, ੨੦੨੬ (ਅੰਗ: ੪੮੩)

ਰਾਜਪਾਲ ਯਾਦਵ ਨੂੰ ਮਿਲੀ ਰਾਹਤ: ਅਦਾਲਤ ਵਿੱਚ ਆਖਿਰ ਹੋਇਆ ਕੀ

ਪੰਜਾਬੀ ਵਿਆਖਿਆ :
ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲ ਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ । ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ-ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਸਮਝੀ ਹੈ ।੧। ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰ ਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ) ।੧। ਰਹਾਉ। ਕਬੀਰ ਆਖਦਾ ਹੈ-ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁੰਚ ਵਾਲੇ ਸਤਿਗੁਰੂ ਨੇ ਮੈਨੂੰ ਉਸ ਦਾ ਦੀਦਾਰ ਕਰਾਇਆ, ਤਾਂ ਮੈਂ ਉਹ ਹੀਰਾ (ਆਪਣੇ ਅੰਦਰ ਹੀ) ਵੇਖ ਲਿਆ, ਉਹ ਲੁਕਿਆ ਹੋਇਆ ਹੀਰਾ (ਮੇਰੇ ਅੰਦਰ ਹੀ) ਪ੍ਰਤੱਖ ਹੋ ਗਿਆ ।੨।੧।੩੧।

 

ਪ੍ਰਦੂਸ਼ਣ ਮੁਕਤ ਯਾਤਰਾ ਵੱਲ ਵੱਡਾ ਕਦਮ—MSRTC ਦੀਆਂ ਸਾਰੀਆਂ ਬੱਸਾਂ ਹੋਣਗੀਆਂ ਇਲੈਕਟ੍ਰਿਕ

English Translation:
AASAA OF KABEER JEE, DU-PADAS: ONE UNIVERSAL CREATOR GOD. BY THE GRACE OF THE
TRUE GURU:
When the Diamond of the Lord pierces the diamond of my mind, the fickle mind waving in the wind is easily absorbed into Him. This Diamond fills all with Divine Light; through the True Guru’s Teachings, I have found Him. || 1 || The sermon of the Lord is the unstruck, endless song. Becoming a swan, one recognizes the Diamond of the Lord. || 1 || Pause Says Kabeer, I have seen such a Diamond, permeating and pervading the world. The hidden diamond became visible, when the Guru revealed it to me. |2||1| 31 |
Thursday, 6h Chayt (Samvat 558 Nanakshahi) 19th March, 2026 (Ang: 483)

today-hukamnama-sri-darbar-sahib-amritsa

today-hukamnama-sri-darbar-sahib-amritsa

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.