skip to content

Last Updated: November 7, 2026

Dainik Savera Times Logo

CM ਮਾਨ ਦਾ ਵੱਡਾ ਐਲਾਨ: ਸਿਹਤ ਸੇਵਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ 100 ਨਵੇਂ ਕਲੀਨਿਕ

20 March 2026 ਅੱਪਡੇਟ ਕੀਤਾ ਗਿਆ

CM ਮਾਨ ਦਾ ਵੱਡਾ ਐਲਾਨ: ਸਿਹਤ ਸੇਵਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ 100 ਨਵੇਂ ਕਲੀਨਿਕ

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਦੇ ਲੋਕਾਂ ਲਈ ਇੱਕ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 28 ਮਾਰਚ ਨੂੰ ਰਾਜ ਵਿੱਚ 100 ਨਵੇਂ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਚੰਡੀਗੜ੍ਹ ਵਿੱਚ ਸਿਹਤ ਯੋਜਨਾਵਾਂ ਦਾ ਰਿਪੋਰਟ ਕਾਰਡ ਪੇਸ਼ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸਿਹਤ ਸੇਵਾਵਾਂ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ।

 

ਮੁੱਖ ਮੰਤਰੀ ਨੇ ਦੱਸਿਆ ਕਿ ਨਵੇਂ ਮੁਹੱਲਾ ਕਲੀਨਿਕਾਂ ਦੇ ਖੁਲ੍ਹਣ ਨਾਲ ਬੁਨਿਆਦੀ ਸਿਹਤ ਸੇਵਾਵਾਂ ਹੋਰ ਮਜ਼ਬੂਤ ਹੋਣਗੀਆਂ ਅਤੇ ਲੋਕਾਂ ਨੂੰ ਛੋਟੀਆਂ-ਮੋਟੀਆਂ ਬਿਮਾਰੀਆਂ ਲਈ ਹਸਪਤਾਲਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਉਨ੍ਹਾਂ ਨੇ ਕਿਹਾ ਕਿ ਇਹ ਕਲੀਨਿਕ ਸਿਰਫ਼ ਇਲਾਜ ਹੀ ਨਹੀਂ, ਸਗੋਂ ਟੈਸਟ, ਦਵਾਈਆਂ ਅਤੇ ਸਲਾਹ-ਮਸ਼ਵਰਾ ਵੀ ਮੁਫ਼ਤ ਮੁਹੱਈਆ ਕਰਵਾਉਣਗੇ।

 

ਰਿਪੋਰਟ ਕਾਰਡ ਪੇਸ਼ ਕਰਦੇ ਹੋਏ ਮਾਨ ਨੇ ਕਿਹਾ ਕਿ ਸਿਹਤ ਯੋਜਨਾਵਾਂ ਤਹਿਤ ਸਾਰਾ ਖਰਚਾ ਸਰਕਾਰ ਚੁੱਕੇਗੀ ਅਤੇ ਕਿਸੇ ਵੀ ਮਰੀਜ਼ ਨੂੰ ਆਪਣੀ ਜੇਬ ਤੋਂ ਪੈਸਾ ਨਹੀਂ ਦੇਣਾ ਪਵੇਗਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪਿਛਲੇ ਕੁਝ ਸਾਲਾਂ ਵਿੱਚ ਸਿਹਤ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਗਏ ਹਨ, ਜਿਸ ਨਾਲ ਸਰਕਾਰੀ ਹਸਪਤਾਲਾਂ ਦੀ ਕਾਰਗੁਜ਼ਾਰੀ ਵਿੱਚ ਵੀ ਸੁਧਾਰ ਆਇਆ ਹੈ।

ਪੰਜਾਬ ਦੇ ਨਸ਼ਾ ਸੰਕਟ ਦਾ ਹੱਲ? BKU ਨੇ ਅਫੀਮ-ਭੁੱਕੀ ਦੇ ਸਰਕਾਰੀ ਠੇਕੇ ਖੋਲ੍ਹਣ ਦੀ ਮੰਗ ਕੀਤੀ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮੁਹੱਲਾ ਕਲੀਨਿਕ ਮਾਡਲ ਨੂੰ ਲੋਕਾਂ ਵੱਲੋਂ ਬੇਹੱਦ ਸਾਰਾ ਮਿਲਿਆ ਹੈ ਅਤੇ ਇਸੇ ਕਾਰਨ ਸਰਕਾਰ ਇਸ ਪ੍ਰੋਜੈਕਟ ਨੂੰ ਹੋਰ ਵਧਾ ਰਹੀ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਮਹੀਨਿਆਂ ਵਿੱਚ ਸਿਹਤ ਖੇਤਰ ਵਿੱਚ ਹੋਰ ਨਵੇਂ ਐਲਾਨ ਵੀ ਕੀਤੇ ਜਾਣਗੇ, ਤਾਂ ਜੋ ਪੰਜਾਬ ਦੇ ਹਰ ਨਾਗਰਿਕ ਨੂੰ ਬਿਹਤਰ ਅਤੇ ਸਸਤੀ ਸਿਹਤ ਸੇਵਾ ਮਿਲ ਸਕੇ।

cm-mann-100-new-clinics-healthcare-every-home

cm-mann-100-new-clinics-healthcare-every-home

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.