skip to content

Last Updated: November 7, 2026

Dainik Savera Times Logo

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (21-03-2026)

21 March 2026 ਅੱਪਡੇਟ ਕੀਤਾ ਗਿਆ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (21-03-2026)

ਆਸਾ ॥  ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥

आसा ॥  काहू दीन्हे पाट पट्मबर काहू पलघ निवारा ॥ काहू गरी गोदरी नाही काहू खान परारा ॥१॥ अहिरख वादु न कीजै रे मन ॥ सुक्रितु करि करि लीजै रे मन ॥१॥ रहाउ ॥ कुम्हारै एक जु माटी गूंधी बहु बिधि बानी लाई ॥ काहू महि मोती मुकताहल काहू बिआधि लगाई ॥२॥

Aasaa: To some, the Lord has given silks and satins, and to some, beds decorated with cotton ribbons. Some do not even have a poor patched coat, and some live in thatched huts. ||1|| Do not indulge in envy and bickering, O my mind. By continually doing good deeds, these are obtained, O my mind. ||1||Pause|| The potter works the same clay, and colors the pots in different ways. Into some, he sets pearls, while to others, he attaches filth. ||2||

(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ); ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ॥੧॥ (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ॥੧॥ ਰਹਾਉ॥ ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ॥੨॥

(परमात्मा ने) कई बन्दों को रेशम के कपडे (पहनने को) दिये हैं और निवारी पलंग (सोने को); पर कई (बेचारों) को गल चुकी चप्पल भी नहीं मिलती, और कई घरों में (बिस्तर की जगह) पराली ही है॥१॥ (पर) हे मन! ईष्र्या झगडा क्यों करता है? नेक काम करे जा और तू भी (यह सुख हासिल कर ले॥१॥ रहाउ॥ कुम्हार ने एक ही मिटटी गूंधी और उस ने कई प्रकार के रंग लगा दिए (भाव, कई प्रकार के बर्तन बना दिए)। किसी बर्तन में मोती और मोतियों की माला (मनुष्य ने) डाल दी और किसी में (शराब आदि) रोग लगाने वाली वस्तुएं॥२॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

golden temple

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.