ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਪਰ ਸਵੇਰ ਅਤੇ ਸ਼ਾਮ ਦੀ ਠੰਢ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ ਦਿਨੀਂ ਹੋਈ ਮੀਂਹ ਅਤੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਦੀ ਗਿਰਾਵਟ ਆਈ ਹੈ, ਜੋ ਆਮ ਨਾਲੋਂ 6.6 ਡਿਗਰੀ ਹੇਠਾਂ ਹੈ। ਮੌਸਮ ਵਿਭਾਗ ਅਨੁਸਾਰ 21 ਮਾਰਚ ਤੋਂ ਬਾਅਦ ਪੱਛਮੀ ਗੜਬੜੀ ਮੁੜ ਸਰਗਰਮ ਹੋਵੇਗੀ, ਜਿਸ ਨਾਲ 23, 24 ਅਤੇ 25 ਮਾਰਚ ਨੂੰ ਕੁਝ ਥਾਵਾਂ ’ਤੇ ਬਾਰਿਸ਼, ਬਿਜਲੀ ਅਤੇ 40–50 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
ਪ੍ਰਾਪਰਟੀ ਡੀਲਰ ਸੈਕਟਰ‑9 ਗੋਲੀਕਾਂਡ: ਚਮਨਪ੍ਰੀਤ ਦੀ Day by Day ਰੁਟੀਨ ਕੌਣ ਲੀਕ ਕਰ ਰਿਹਾ ਸੀ? ਹੋਇਆਂ ਵੱਡਾ ਖੁਲਾਸਾ..
ਅਗਲੇ 24 ਘੰਟਿਆਂ ਵਿੱਚ ਤਾਪਮਾਨ 3 ਤੋਂ 4 ਡਿਗਰੀ ਵਧਣ ਦੀ ਉਮੀਦ ਹੈ। ਮੋਹਾਲੀ ਵਿੱਚ ਸਭ ਤੋਂ ਵੱਧ 3.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਰੂਪਨਗਰ, ਪਠਾਨਕੋਟ, ਚੰਡੀਗੜ੍ਹ ਅਤੇ ਲੁਧਿਆਣਾ ਵਿੱਚ ਵੀ ਤਾਪਮਾਨ ਡਿੱਗਿਆ। ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਵਿੱਚ 10 ਡਿਗਰੀ ਅਤੇ ਸਭ ਤੋਂ ਵੱਧ ਫਿਰੋਜ਼ਪੁਰ ਵਿੱਚ 24 ਡਿਗਰੀ ਰਿਹਾ। ਸ਼ਨੀਵਾਰ ਨੂੰ ਤੇਜ਼ ਧੁੱਪ ਕਾਰਨ ਤਾਪਮਾਨ ਵਿੱਚ 4.4 ਡਿਗਰੀ ਦਾ ਵਾਧਾ ਹੋਇਆ, ਹਾਲਾਂਕਿ ਇਹ ਫਿਰ ਵੀ ਆਮ ਨਾਲੋਂ ਘੱਟ ਹੈ। ਮੌਸਮ ਵਿਭਾਗ ਮੁਤਾਬਕ 23, 26 ਅਤੇ 27 ਮਾਰਚ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਅਗਲੇ ਚਾਰ ਦਿਨਾਂ ਵਿੱਚ ਦਿਨ ਦਾ ਤਾਪਮਾਨ 5 ਤੋਂ 7 ਡਿਗਰੀ ਵਧੇਗਾ।