
PUNJAB NEWS : ਪੰਜਾਬ ਵਿੱਚ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। Samyukt Kisan Morcha ਨਾਲ ਸੰਬੰਧਿਤ ਜਥੇਬੰਦੀਆਂ ਅਤੇ Kisan Mazdoor Morcha ਨੇ ਸਾਂਝੇ ਤੌਰ ‘ਤੇ 17 ਅਪ੍ਰੈਲ ਨੂੰ “ਰੇਲ ਰੋਕੋ” ਪ੍ਰੋਗਰਾਮ ਕਰਨ ਦਾ ਫੈਸਲਾ ਲਿਆ ਹੈ।
ਕਣਕ ਦੀ ਖਰੀਦ ਨੂੰ ਲੈ ਕੇ ਨਾਰਾਜ਼ਗੀ
ਕਿਸਾਨ ਜਥੇਬੰਦੀਆਂ ਨੇ ਦੋਸ਼ ਲਗਾਇਆ ਹੈ ਕਿ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਅਤੇ ਹੋਰ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ, ਪਰ ਸਰਕਾਰ ਵੱਲੋਂ ਖਰੀਦ ਪ੍ਰਕਿਰਿਆ ਸ਼ੁਰੂ ਨਾ ਕਰਨ ਕਾਰਨ ਕਿਸਾਨਾਂ ਨੂੰ ਵੱਡੀ ਮਾਰ ਪੈ ਰਹੀ ਹੈ। ਮੰਡੀਆਂ ਵਿੱਚ ਕਣਕ ਰੁੱਲ ਰਹੀ ਹੈ ਅਤੇ ਰੇਟਾਂ ਵਿੱਚ ਕੱਟ ਲਾਇਆ ਜਾ ਰਿਹਾ ਹੈ।
12 ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ
ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਤੁਰੰਤ ਕਣਕ ਦੀ ਖਰੀਦ ਸ਼ੁਰੂ ਨਾ ਕੀਤੀ ਗਈ ਅਤੇ ਨਿਯਮਾਂ ਵਿੱਚ ਢਿੱਲ ਨਾ ਦਿੱਤੀ ਗਈ ਤਾਂ 17 ਅਪ੍ਰੈਲ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲਾਂ ਨੂੰ ਰੋਕਿਆ ਜਾਵੇਗਾ।
ਵੱਡੀ ਗਿਣਤੀ ਵਿੱਚ ਜਥੇਬੰਦੀਆਂ ਦੀ ਹਮਾਇਤ
ਇਸ ਪ੍ਰੋਗਰਾਮ ਨੂੰ ਕਈ ਕਿਸਾਨ ਜਥੇਬੰਦੀਆਂ ਵੱਲੋਂ ਸਹਿਯੋਗ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚ Azad Kisan Morcha ਵੀ ਸ਼ਾਮਲ ਹੈ। ਹੋਰ ਜਥੇਬੰਦੀਆਂ ਵੀ ਇਸ ਸੱਦੇ ਨੂੰ ਸਮਰਥਨ ਦੇ ਸਕਦੀਆਂ ਹਨ।
ਕਿਸਾਨਾਂ ਦੀਆਂ ਮੁੱਖ ਮੰਗਾਂ
ਕਣਕ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ
ਖਰੀਦ ਨਿਯਮਾਂ ਵਿੱਚ ਢਿੱਲ ਦਿੱਤੀ ਜਾਵੇ
ਮੰਡੀਆਂ ਵਿੱਚ ਬਾਰਦਾਨਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ
ਕਿਸਾਨਾਂ ਨੂੰ ਪੂਰਾ ਭਾਅ ਦਿੱਤਾ ਜਾਵੇ
ਸਰਕਾਰ ਲਈ ਚੇਤਾਵਨੀ
ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।ਕਿਸਾਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਮੁਸ਼ਕਲ ਸਮੇਂ ਵਿੱਚ ਉਹਨਾਂ ਦਾ ਸਾਥ ਦਿੱਤਾ ਜਾਵੇ।