skip to content

Last Updated: October 10, 2026

Dainik Savera Times Logo

Tamil Nadu Factory Blast : ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ ਹੋਣ ਕਾਰਨ 17 ਲੋਕਾਂ ਦੀ ਮੌਤ ; ਬਚਾਅ ਕਾਰਜ ਜਾਰੀ

6 months ਪਹਿਲਾ

Tamil Nadu Factory Blast : ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ ਹੋਣ ਕਾਰਨ 17 ਲੋਕਾਂ ਦੀ ਮੌਤ ; ਬਚਾਅ ਕਾਰਜ ਜਾਰੀ

Tamil Nadu Factory Blast : ਤਾਮਿਲਨਾਡੂ ਦੇ ਵਿਰੁਧੁਨਗਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਪਟਾਕਾ ਫੈਕਟਰੀ ਵਿੱਚ (Firecraker Factory Blast) ਇੱਕ ਭਿਆਨਕ ਧਮਾਕਾ ਹੋਇਆ। ਇਸ ਦਰਦਨਾਕ ਹਾਦਸੇ ਵਿੱਚ 17 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਦਕਿ ਕਈ ਲੋਕ ਗੰਭੀਰ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸਤੋਂ ਇਲਾਵਾ ਕੁਝ ਲੋਕਾਂ ਦੇ ਅਜੇ ਵੀ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ ਹੈ ਅਤੇ ਉਨ੍ਹਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਵੱਡੀ ਖ਼ਬਰ : ਸਵੇਰੇ ਉੱਠਦੇ ਸਾਰ ਹੀ ਤਿੰਨ ਸਾਲਾ ਬੱਚੀ ਸਮੇਤ ਮਾਂ-ਪਿਓ ਨੇ ਲਿਆ ਫਾਹਾ ; ਲਾਸ਼ਾਂ ਦੇਖ ਕੰਬ ਉੱਠੀ ਰੂਹ, ਸਹਿਮੇ ਲੋਕ

ਜਾਣਕਾਰੀ ਅਨੁਸਾਰ, ਧਮਾਕੇ ਦੀ ਤੀਬਰਤਾ ਕਾਰਨ ਫੈਕਟਰੀ ਦੇ ਆਲੇ ਦੁਆਲੇ ਦੀਆਂ ਇਮਾਰਤਾਂ ਦੀਆਂ ਕੰਧਾਂ ਵਿੱਚ ਤਰੇੜਾਂ ਆ ਗਈਆਂ ਹਨ। ਬਚਾਅ ਟੀਮਾਂ ਮਲਬੇ ਹੇਠ ਫਸੇ ਲੋਕਾਂ ਨੂੰ ਬਚਾਉਣ ਲਈ ਕੰਮ ਕਰ ਰਹੀਆਂ ਹਨ। ਹਾਲਾਂਕਿ, ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਫੈਕਟਰੀ ਵਿੱਚ ਇੰਨਾ ਵੱਡਾ ਧਮਾਕਾ ਕਿਸ ਕਾਰਨ ਹੋਇਆ। ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਇਮਾਰਤ ਦੇ ਕੁਝ ਹਿੱਸੇ ਡਿੱਗਣ ਤੋਂ ਬਾਅਦ ਮਲਬੇ ਵਿੱਚ ਫਸੇ ਹੋਰ ਕਾਮਿਆਂ ਦੀ ਭਾਲ ਕਰ ਰਹੀਆਂ ਹਨ। ਤਾਮਿਲਨਾਡੂ ਪੁਲਿਸ ਪਟਾਕੇ ਫੈਕਟਰੀ ਦੇ ਮਾਲਕ ਅਤੇ ਮੈਨੇਜਰ ਤੋਂ ਪੁੱਛਗਿੱਛ ਕਰ ਰਹੀ ਹੈ।

ਮੁੱਖ ਮੰਤਰੀ ਸਟਾਲਿਨ ਨੇ ਜਤਾਇਆ ਦੁੱਖ

ਹਾਦਸੇ ਤੋਂ ਬਾਅਦ, ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਤੁਰੰਤ ਮੰਤਰੀਆਂ ਨੂੰ ਘਟਨਾ ਸਥਾਨ ‘ਤੇ ਜਾਣ ਦਾ ਨਿਰਦੇਸ਼ ਦਿੱਤਾ। ਇਸ ਦੁਖਦਾਈ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ, ਐਮ.ਕੇ. ਸਟਾਲਿਨ ਨੇ ਟਵਿੱਟਰ (ਪਹਿਲਾਂ ਐਕਸ) ‘ਤੇ ਲਿਖਿਆ ਕਿ ਵਿਰੁਧੁਨਗਰ ਜ਼ਿਲ੍ਹੇ ਦੇ ਕੱਟਨਪੱਟੀ ਖੇਤਰ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਕਈ ਲੋਕਾਂ ਦੀ ਮੌਤ ਦੀ ਖ਼ਬਰ ਬਹੁਤ ਦੁਖਦਾਈ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਵੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ।

Jammu Kashmir Accident : ਊਧਮਪੁਰ ਦੇ ਰਾਮਨਗਰ ‘ਚ ਡੂੰਘੀ ਖੱਡ ‘ਚ ਡਿੱਗੀ ਬੱਸ ; 15 ਮੌਤਾਂ, ਬਚਾਅ ਕਾਰਜ ਜਾਰੀ

ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਕਿਹਾ ਕਿ ਉਨ੍ਹਾਂ ਨੇ ਸੀਨੀਅਰ ਮੰਤਰੀਆਂ ਨੂੰ ਤੁਰੰਤ ਘਟਨਾ ਸਥਾਨ ‘ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਜ਼ਿਲ੍ਹਾ ਕੁਲੈਕਟਰ ਨਾਲ ਵੀ ਗੱਲ ਕੀਤੀ ਤੇ ਅਧਿਕਾਰੀਆਂ ਨੂੰ ਪੀੜਤਾਂ ਨੂੰ ਤੁਰੰਤ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.