skip to content

Last Updated: October 10, 2026

Dainik Savera Times Logo

ਜੰਗਬੰਦੀ ਦਾ ਐਲਾਨ ਕਰਨ ਤੋਂ ਕੁਝ ਘੰਟਿਆਂ ਬਾਅਦ ਹੀ ਈਰਾਨ ਨੇ ਹੋਰਮੁਜ਼ ਜਲਡਮਰੂ ‘ਚ ਜਹਾਜ਼ ‘ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

6 months ਪਹਿਲਾ

ਜੰਗਬੰਦੀ ਦਾ ਐਲਾਨ ਕਰਨ ਤੋਂ ਕੁਝ ਘੰਟਿਆਂ ਬਾਅਦ ਹੀ ਈਰਾਨ ਨੇ ਹੋਰਮੁਜ਼ ਜਲਡਮਰੂ ‘ਚ ਜਹਾਜ਼ ‘ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

Middle East Crisis : ਈਰਾਨ ਅਤੇ ਅਮਰੀਕਾ ਵਿਚਕਾਰ ਚੱਲ ਰਹੇ ਤਣਾਅ ਸੰਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਈਰਾਨ ਨੇ ਸਵੇਰੇ 7:55 ਵਜੇ ਹੋਰਮੁਜ਼ ਜਲਡਮਰੂ ਵਿੱਚ ਇੱਕ ਜਹਾਜ਼ ਨਾਲ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਰਾਸ਼ਟਰਪਤੀ ਟਰੰਪ ਨੇ ਜੰਗਬੰਦੀ ਦਾ ਐਲਾਨ ਕੀਤਾ ਸੀ। ਬ੍ਰਿਟਿਸ਼ ਫੌਜੀ ਸੂਤਰਾਂ ਅਨੁਸਾਰ, ਈਰਾਨ ਦੇ ਰੈਵੋਲਿਊਸ਼ਨਰੀ ਗਾਰਡਾਂ ਨੇ ਜੰਗਬੰਦੀ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ ਹੋਰਮੁਜ਼ ਜਲਡਮਰੂ ਵਿੱਚ ਇੱਕ ਜਹਾਜ਼ ‘ਤੇ ਗੋਲੀਬਾਰੀ ਕੀਤੀ।

UKMTO ਨੇ ਕਿਹਾ – ਹਮਲੇ ਤੋਂ ਪਹਿਲਾਂ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ
ਬ੍ਰਿਟਿਸ਼ ਸੈਨਾ ਦੇ ਯੂਨਾਈਟਿਡ ਕਿੰਗਡਮ ਮੈਰੀਟਾਈਮ ਟ੍ਰੇਡ ਆਪ੍ਰੇਸ਼ਨ (UKMTO) ਸੈਂਟਰ ਦੇ ਅਨੁਸਾਰ ਈਰਾਨ ਦੀ ਅਰਧ ਸੈਨਿਕ ਬਲ, ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (IRGC)ਨੇ ਇੱਕ ਕੰਟੇਨਰ ਜਹਾਜ਼ ‘ਤੇ ਹਮਲਾ ਕੀਤਾ। ਇਸ ਤੋਂ ਇਲਾਵਾ, ਗੋਲੀਬਾਰੀ ਸ਼ੁਰੂ ਹੋਣ ਤੋਂ ਪਹਿਲਾਂ ਜਹਾਜ਼ ਨੂੰ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਸੀ। ਹਾਲਾਂਕਿ, ਇਸ ਹਮਲੇ ਦੇ ਨਤੀਜੇ ਵਜੋਂ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.