skip to content

Last Updated: November 27, 2026

Dainik Savera Times Logo

ਪੰਜਾਬ ‘ਚ ਨਸ਼ੇ ਨੇ ਖਾਧਾ ਇਕ ਹੋਰ ਪੁੱਤ, ਗਿੱਦੜਬਾਹਾ ਦੇ ਹਰੀਕੇ ਕਲਾਂ ਦੇ 32 ਸਾਲਾ ਨੌਜਵਾਨ ਦੀ ਓਵਰਡੋਜ਼ ਲੈਣ ਨਾਲ ਮੌਤ

24 April 2026 ਅੱਪਡੇਟ ਕੀਤਾ ਗਿਆ

ਪੰਜਾਬ ‘ਚ ਨਸ਼ੇ ਨੇ ਖਾਧਾ ਇਕ ਹੋਰ ਪੁੱਤ, ਗਿੱਦੜਬਾਹਾ ਦੇ ਹਰੀਕੇ ਕਲਾਂ ਦੇ 32 ਸਾਲਾ ਨੌਜਵਾਨ ਦੀ ਓਵਰਡੋਜ਼ ਲੈਣ ਨਾਲ ਮੌਤ

Gidderbaha News : ਗਿੱਦੜਬਾਹਾ ਦੇ ਪਿੰਡ ਹਰੀਕੇ ਕਲਾਂ ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ (32) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਦੀ ਮੌਤ ਪਿੰਡ ਦੇ ਹੀ ਨਸ਼ਾ ਵੇਚਣ ਵਾਲਿਆਂ ਦੇ ਘਰ ਕੋਲ ਹੋਈ। ਗੁੱਸੇ ਵਿੱਚ ਆਏ ਪਰਿਵਾਰ ਵੱਲੋਂ ਮ੍ਰਿਤਕ ਦੀ ਲਾਸ਼ ਉਨ੍ਹਾਂ ਦੇ ਘਰ ਅੱਗੇ ਰੱਖ ਕੇ ਵਿਰੋਧ ਪ੍ਰਦਰਸ਼ਨ ਕੀਤਾ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਪੜ੍ਹਿਆ-ਲਿਖਿਆ ਸੀ ਅਤੇ ਉਸ ਨੇ ਬੀ.ਏ. ਅਤੇ ਐਨ.ਟੀ.ਟੀ. ਕੀਤੀ ਹੋਈ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਪਿੰਡ ਵਿੱਚ ਖੁੱਲ੍ਹੇਆਮ ਨਸ਼ਾ ਵਿਕ ਰਿਹਾ ਹੈ ਅਤੇ ਪੁਲਿਸ ਇਸ ਮਾਮਲੇ ਵੱਲ ਧਿਆਨ ਨਹੀਂ ਦੇ ਰਹੀ। ਪੁਲਿਸ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

jogowal-youth-drug-overdose-death

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.