skip to content

Last Updated: November 24, 2026

Dainik Savera Times Logo

Power Crisis in Punjab : ਪਹਿਲੀ ਮਈ ਤੋਂ ਬਿਜਲੀ ਕੱਟਾਂ ਤੋਂ ਮਿਲ ਸਕਦੀ ਰਾਹਤ ; ਮੰਤਰੀ ਸੰਜੀਵ ਅਰੋੜਾ ਨੇ ਦਿੱਤਾ ਭਰੋਸਾ

27 April 2026 ਅੱਪਡੇਟ ਕੀਤਾ ਗਿਆ

Power Crisis in Punjab : ਪਹਿਲੀ ਮਈ ਤੋਂ ਬਿਜਲੀ ਕੱਟਾਂ ਤੋਂ ਮਿਲ ਸਕਦੀ ਰਾਹਤ ; ਮੰਤਰੀ ਸੰਜੀਵ ਅਰੋੜਾ ਨੇ ਦਿੱਤਾ ਭਰੋਸਾ

ਚੰਡੀਗੜ੍ਹ : ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਦਰਮਿਆਨ ਬਿਜਲੀ ਦੀ ਕਿੱਲਤ ਨਾਲ ਜੂਝ ਰਹੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਭਰੋਸਾ ਦਿੱਤਾ ਹੈ ਕਿ 1 ਮਈ ਤੋਂ ਸੂਬੇ ਵਿੱਚ ਬਿਜਲੀ ਦੀ ਸਪਲਾਈ ਆਮ ਵਾਂਗ ਹੋ ਜਾਵੇਗੀ ਅਤੇ ਪਾਵਰ ਸ਼ੋਰਟੇਜ (ਬਿਜਲੀ ਦੀ ਘਾਟ) ਬਿਲਕੁਲ ਖ਼ਤਮ ਹੋ ਜਾਵੇਗੀ।

ਸੰਜੀਵ ਅਰੋੜਾ ਨੇ AAP ਛੱਡਣ ਦੀਆਂ ਚਰਚਾਵਾਂ ਨੂੰ ਨਕਾਰਿਆ ; ਬੋਲੇ – ‘ED ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਾਂ’

ਬਿਜਲੀ ਮੰਤਰੀ ਨੇ ਦੱਸਿਆ ਕਿ ਆਮ ਤੌਰ ‘ਤੇ ਬਿਜਲੀ ਦੀ ਇੰਨੀ ਜ਼ਿਆਦਾ ਮੰਗ ਮਈ ਦੇ ਆਖਰੀ ਹਫ਼ਤੇ ਵਿੱਚ ਦੇਖਣ ਨੂੰ ਮਿਲਦੀ ਹੈ। ਪਰ ਇਸ ਵਾਰ ਗਰਮੀ ਸਮੇਂ ਤੋਂ ਪਹਿਲਾਂ ਅਤੇ ਜ਼ਿਆਦਾ ਪੈਣ ਕਾਰਨ ਅਪ੍ਰੈਲ ਮਹੀਨੇ ਵਿੱਚ ਹੀ ਬਿਜਲੀ ਦੀ ਮੰਗ ਵਿੱਚ ਰਿਕਾਰਡ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਬਿਜਲੀ ਸੰਕਟ ਸਿਰਫ਼ ਪੰਜਾਬ ਵਿੱਚ ਹੀ ਨਹੀਂ, ਸਗੋਂ ਪੂਰੇ ਉੱਤਰ ਭਾਰਤ ਵਿੱਚ ਬਣਿਆ ਹੋਇਆ ਹੈ। ਸੰਜੀਵ ਅਰੋੜਾ ਨੇ ਸਪੱਸ਼ਟ ਕੀਤਾ ਕਿ ਇਸ ਸਮੇਂ ਪੰਜਾਬ ਨੂੰ ਬਾਹਰੋਂ ਮਿਲਣ ਵਾਲੀ ਬਿਜਲੀ ਦੀ ਸਪਲਾਈ ਵਿੱਚ ਵੀ ਕਮੀ ਆਈ ਹੈ, ਜਿਸ ਕਾਰਨ ਸੂਬੇ ‘ਤੇ ਦਬਾਅ ਵਧਿਆ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਸਰਕਾਰ ਸਥਿਤੀ ਨੂੰ ਸੁਧਾਰਨ ਲਈ ਲਗਾਤਾਰ ਯਤਨ ਕਰ ਰਹੀ ਹੈ।

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਲਾਈਵ ਕੰਸਰਟ ‘ਚ ਭਾਰੀ ਹੰਗਾਮਾ ; SFJ ਮੁਖੀ ਪੰਨੂ ਨੇ ‘ਟਾਰਗੇਟ’ ਕਰਨ ਦੀ ਦਿੱਤੀ ਧਮਕੀ

ਬਿਜਲੀ ਮੰਤਰੀ ਨੇ ਮੁੜ ਦੁਹਰਾਇਆ ਕਿ 1 ਮਈ ਤੋਂ ਪੰਜਾਬ ਵਿੱਚ ਬਿਜਲੀ ਦੀ ਘਾਟ ਕਾਫ਼ੀ ਹੱਦ ਤਕ ਘੱਟ ਜਾਵੇਗੀ ਅਤੇ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਸਹਿਯੋਗ ਦੇਣ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.