skip to content

Last Updated: November 26, 2026

Dainik Savera Times Logo

ਜਲੰਧਰ ਦੇ ਪੋਸ਼ ਏਰੀਏ ‘ਚ ਵਾਪਰੀ ਵੱਡੀ ਵਾਰਦਾਤ ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ, ਸਹਿਮੇ ਲੋਕ

17 May 2026 ਅੱਪਡੇਟ ਕੀਤਾ ਗਿਆ

ਜਲੰਧਰ ਦੇ ਪੋਸ਼ ਏਰੀਏ ‘ਚ ਵਾਪਰੀ ਵੱਡੀ ਵਾਰਦਾਤ ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ, ਸਹਿਮੇ ਲੋਕ

ਜਲੰਧਰ । ਜਲੰਧਰ ਦੇ ਪਾਸ਼ ਇਲਾਕੇ ਵਿਚ ਗੋਲ਼ੀਆਂ ਚੱਲੀਆਂ ਹਨ। ਜਲੰਧਰ ਦੇ ਛੋਟੀ ਬਾਰਾਦਰੀ ਇਲਾਕੇ ਵਿੱਚ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਜਾਣਕਾਰੀ ਅਨੁਸਾਰ ਇਹ ਘਟਨਾ ਛੋਟੀ ਬਾਰਾਦਰੀ ‘ਚ ਅਰਬਨ ਅਸਟੇਟ ਫੇਸ-1 ਵਿੱਚ ਸਥਿਤ ਕੋਠੀ ਨੰਬਰ 325 ਦੇ ਬਾਹਰ ਵਾਪਰੀ।

ਉਕਤ ਕੋਠੀ ਸਾਬਕਾ ਫੌਜੀ ਅਤੇ ਪੇਸ਼ੇ ਤੋਂ ਜਵੈਲਰ ਗੁਰਦਿਆਲ ਸਿੰਘ ਕਾਂਡਾ ਦੀ ਰਿਹਾਇਸ਼ ਹੈ। ਪੀੜਤ ਗੁਰਦਿਆਲ ਸਿੰਘ ਰਾਤ ਦਾ ਖਾਣਾ ਖਾਣ ਤੋਂ ਬਾਅਦ ਆਪਣੇ ਘਰ ਦੇ ਬਾਹਰ ਟਹਿਲ ਰਹੇ ਸਨ। ਇਸੇ ਦੌਰਾਨ ਇਕ ਅਣਪਛਾਤਾ ਨੌਜਵਾਨ ਮੋਟਰਸਾਈਕਲ ‘ਤੇ ਆਇਆ ਅਤੇ ਉਨ੍ਹਾਂ ‘ਤੇ ਅਚਾਨਕ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਚਸ਼ਮਦੀਦਾਂ ਦੇ ਮੁਤਾਬਕ ਹਮਲਾਵਰ ਨੇ ਕਰੀਬ 5 ਰਾਊਂਡ ਫਾਇਰ ਕੀਤੇ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਗੋਲੀਆਂ ਦੀ ਆਵਾਜ਼ ਸੁਣ ਕੇ ਇਲਾਕੇ ਦੇ ਲੋਕ ਡਰ ਗਏ।

ਪੁਲਿਸ ਦੇ ਉੱਚ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਘਰ ਦੇ ਬਾਹਰ ਲੱਗੇ ਗੋਲ਼ੀਆਂ ਦੇ ਨਿਸ਼ਾਨਾਂ ਦੀ ਜਾਂਚ ਕੀਤੀ। ਪੁਲਸ ਵੱਲੋਂ ਹਮਲਾਵਰ ਦੀ ਪਛਾਣ ਕਰਨ ਲਈ ਇਲਾਕੇ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.