skip to content

Last Updated: November 26, 2026

Dainik Savera Times Logo

“ਕੀ CM ਦੇ ਟਵੀਟ ’ਤੇ ਅਸੀਂ ਆਪਣਾ ਹੁਕਮ ਬਦਲ ਦੇਈਏ?” ਸੁਪਰੀਮ ਕੋਰਟ ਨੇ ਪਟੀਸ਼ਨ ਕੀਤੀ ਖਾਰਜ,ਆਵਾਰਾ ਕੁੱਤਿਆਂ ਦੇ ਮੁੱਦੇ ’ਤੇ SC ਦਾ ਸਖ਼ਤ ਰੁਖ

25 May 2026 ਅੱਪਡੇਟ ਕੀਤਾ ਗਿਆ

“ਕੀ CM ਦੇ ਟਵੀਟ ’ਤੇ ਅਸੀਂ ਆਪਣਾ ਹੁਕਮ ਬਦਲ ਦੇਈਏ?” ਸੁਪਰੀਮ ਕੋਰਟ ਨੇ ਪਟੀਸ਼ਨ ਕੀਤੀ ਖਾਰਜ,ਆਵਾਰਾ ਕੁੱਤਿਆਂ ਦੇ ਮੁੱਦੇ ’ਤੇ SC  ਦਾ ਸਖ਼ਤ ਰੁਖ

ਪੰਜਾਬ ਨਿਊਜ਼ : Supreme Court of India ਨੇ ਪੰਜਾਬ ਦੇ ਮੁੱਖ ਮੰਤਰੀ Bhagwant Mann ਦੇ ਬਿਆਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰਦਿਆਂ ਸਖ਼ਤ ਟਿੱਪਣੀ ਕੀਤੀ ਹੈ।

ਅਦਾਲਤ ਨੇ ਸਪੱਸ਼ਟ ਤੌਰ ’ਤੇ ਕਿਹਾ, “ਜੇਕਰ ਮੁੱਖ ਮੰਤਰੀ ਕੋਈ ਟਵੀਟ ਜਾਂ ਬਿਆਨ ਦਿੰਦੇ ਹਨ, ਤਾਂ ਕੀ ਅਸੀਂ ਉਸ ਦੇ ਆਧਾਰ ’ਤੇ ਆਪਣਾ ਆਰਡਰ ਬਦਲ ਦੇਈਏ?”

ਇਸ ਟਿੱਪਣੀ ਨਾਲ ਸੁਪਰੀਮ ਕੋਰਟ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਅਦਾਲਤੀ ਹੁਕਮਾਂ ਦੀ ਵਿਆਖਿਆ ਸਿਆਸੀ ਬਿਆਨਾਂ ਦੇ ਆਧਾਰ ’ਤੇ ਨਹੀਂ ਕੀਤੀ ਜਾ ਸਕਦੀ।

ਕੀ ਸੀ ਪਟੀਸ਼ਨ ਵਿੱਚ ਦੋਸ਼?

ਪਟੀਸ਼ਨਕਰਤਾ ਨੇ ਦੋਸ਼ ਲਗਾਇਆ ਸੀ ਕਿ Bhagwant Mann ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਗਲਤ ਢੰਗ ਨਾਲ ਪੇਸ਼ ਕਰਕੇ ਲੋਕਾਂ ਵਿੱਚ ਇਹ ਸੁਨੇਹਾ ਫੈਲਾਇਆ ਕਿ ਅਦਾਲਤ ਨੇ ਸਾਰੇ ਆਵਾਰਾ ਕੁੱਤਿਆਂ ਨੂੰ ਮਾਰਨ ਦੀ ਖੁੱਲ੍ਹੀ ਛੂਟ ਦੇ ਦਿੱਤੀ ਹੈ।

ਪਟੀਸ਼ਨ ਵਿੱਚ ਕਿਹਾ ਗਿਆ ਕਿ ਇਸ ਤਰ੍ਹਾਂ ਦੇ ਬਿਆਨ ਜਨਤਾ ਨੂੰ ਗੁੰਮਰਾਹ ਕਰ ਸਕਦੇ ਹਨ ਅਤੇ ਜਾਨਵਰਾਂ ਖ਼ਿਲਾਫ਼ ਹਿੰਸਾ ਨੂੰ ਵਧਾ ਸਕਦੇ ਹਨ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਸੁਣਵਾਈ ਤੋਂ ਕੀਤਾ ਇਨਕਾਰ ਮਾਮਲੇ ਦੀ ਸੁਣਵਾਈ ਕਰ ਰਹੀ ਬੈਂਚ ਵਿੱਚ Vikram Nath ਅਤੇ Sandeep Mehta ਸ਼ਾਮਲ ਸਨ।

ਬੈਂਚ ਨੇ ਪਟੀਸ਼ਨਕਰਤਾ ਦੇ ਵਕੀਲ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ,“ਸੁਪਰੀਮ ਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਹਾਈ ਕੋਰਟ ਨੂੰ ਦਿੱਤੀ ਗਈ ਹੈ। ਜੇਕਰ ਕੋਈ ਸ਼ਿਕਾਇਤ ਹੈ ਤਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਾਓ।” ਇਸ ਤੋਂ ਬਾਅਦ ਅਦਾਲਤ ਨੇ ਪਟੀਸ਼ਨ ਖਾਰਜ ਕਰ ਦਿੱਤੀ।

19 ਮਈ ਦੇ ਫੈਸਲੇ ਤੋਂ ਬਾਅਦ ਖੜ੍ਹਾ ਹੋਇਆ ਵਿਵਾਦ

ਜ਼ਿਕਰਯੋਗ ਹੈ ਕਿ Supreme Court of India ਨੇ 19 ਮਈ 2026 ਨੂੰ ਆਵਾਰਾ ਕੁੱਤਿਆਂ ਸਬੰਧੀ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ ਸੀ।

ਅਦਾਲਤ ਨੇ ਕਿਹਾ ਸੀ ਕਿ, ਰੇਬੀਜ਼ ਨਾਲ ਪੀੜਤ ਕੁੱਤੇ ਬੇਹੱਦ ਹਿੰਸਕ ਅਤੇ ਖ਼ਤਰਨਾਕ ਹੋ ਚੁੱਕੇ ਕੁੱਤੇ
ਨੂੰ ਕਾਨੂੰਨੀ ਪ੍ਰਕਿਰਿਆ ਅਧੀਨ ਮਾਰਿਆ ਜਾ ਸਕਦਾ ਹੈ।

ਅਦਾਲਤ ਨੇ ਇਹ ਵੀ ਕਿਹਾ ਸੀ ਕਿ, “ਮਨੁੱਖੀ ਜਾਨਾਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਨਮਾਨ ਨਾਲ ਜੀਣ ਦੇ ਅਧਿਕਾਰ ਵਿੱਚ ਡਰ ਤੋਂ ਮੁਕਤ ਜੀਵਨ ਵੀ ਸ਼ਾਮਲ ਹੈ।”

ਮੁੱਖ ਮੰਤਰੀ ਦੇ ਟਵੀਟ ਤੋਂ ਬਾਅਦ ਵਧਿਆ ਮਾਮਲਾ

ਫੈਸਲੇ ਤੋਂ ਬਾਅਦ Bhagwant Mann ਨੇ ਇੱਕ ਟਵੀਟ ਕਰਦਿਆਂ ਕਿਹਾ ਸੀ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੇਗੀ।ਇਸ ਟਵੀਟ ਤੋਂ ਬਾਅਦ ਕੁਝ ਸਮਾਜਿਕ ਸੰਗਠਨਾਂ ਅਤੇ ਪਸ਼ੂ ਪ੍ਰੇਮੀ ਗਰੁੱਪਾਂ ਨੇ ਚਿੰਤਾ ਜਤਾਈ ਅਤੇ ਇਸਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ।

ਹਾਈ ਕੋਰਟ ਜਾਣ ਦੀ ਦਿੱਤੀ ਸਲਾਹ

ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਨੂੰ ਹੁਕਮਾਂ ਦੀ ਗਲਤ ਵਿਆਖਿਆ ਜਾਂ ਗਲਤ ਲਾਗੂ ਹੋਣ ਬਾਰੇ ਸ਼ਿਕਾਇਤ ਹੈ ਤਾਂ ਉਸ ਲਈ ਠੀਕ ਮੰਚ Punjab and Haryana High Court ਹੈ।

ਅਦਾਲਤ ਨੇ ਇਹ ਸੰਕੇਤ ਵੀ ਦਿੱਤਾ ਕਿ ਹਰ ਸਿਆਸੀ ਬਿਆਨ ਦੇ ਆਧਾਰ ’ਤੇ ਸੁਪਰੀਮ ਕੋਰਟ ਵਿੱਚ ਨਵੀਂ ਪਟੀਸ਼ਨ ਲਿਆਉਣਾ ਠੀਕ ਪ੍ਰਕਿਰਿਆ ਨਹੀਂ ਹੈ।

ਆਵਾਰਾ ਕੁੱਤਿਆਂ ਦਾ ਮੁੱਦਾ ਬਣਿਆ ਵੱਡੀ ਚਰਚਾ ਦਾ ਕੇਂਦਰ

ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਆਵਾਰਾ ਕੁੱਤਿਆਂ ਦਾ ਮੁੱਦਾ ਲਗਾਤਾਰ ਗੰਭੀਰ ਬਣਦਾ ਜਾ ਰਿਹਾ ਹੈ। ਇੱਕ ਪਾਸੇ ਲੋਕਾਂ ਦੀ ਸੁਰੱਖਿਆ ਦਾ ਸਵਾਲ ਹੈ, ਦੂਜੇ ਪਾਸੇ ਪਸ਼ੂ ਅਧਿਕਾਰਾਂ ਨੂੰ ਲੈ ਕੇ ਵੀ ਵੱਡੀ ਚਰਚਾ ਚੱਲ ਰਹੀ ਹੈ।

ਸੁਪਰੀਮ ਕੋਰਟ ਦੇ ਇਸ ਤਾਜ਼ਾ ਫੈਸਲੇ ਅਤੇ ਉਸ ਤੋਂ ਬਾਅਦ ਹੋਏ ਵਿਵਾਦ ਨੇ ਇਸ ਮਸਲੇ ਨੂੰ ਇੱਕ ਵਾਰ ਫਿਰ ਰਾਸ਼ਟਰੀ ਚਰਚਾ ਦੇ ਕੇਂਦਰ ਵਿੱਚ ਲਿਆ ਦਿੱਤਾ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.