ਨੈਸ਼ਨਲ ਨਿਊਜ਼ : Kanpur ਦੇ ਇੱਕ ਨਾਮੀ ਬਾਰ ਵਿੱਚ ਸਿੱਖ ਨੌਜਵਾਨ ਨਾਲ ਬੇਰਹਿਮੀ ਨਾਲ ਕੁੱਟਮਾਰ ਅਤੇ ਪੱਗ ਦੀ ਬੇਅਦਬੀ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ।
ਦੋਸ਼ ਹੈ ਕਿ ਨਸ਼ੇ ਵਿੱਚ ਧੁੱਤ ਕੁਝ ਨੌਜਵਾਨਾਂ ਨੇ ਪਹਿਲਾਂ ਪੀੜਤ ਨਾਲ ਬਹਿਸ ਕੀਤੀ ਅਤੇ ਫਿਰ ਉਸ ’ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਨਾ ਸਿਰਫ਼ ਉਸ ਦੀ ਕੁੱਟਮਾਰ ਕੀਤੀ, ਸਗੋਂ ਉਸ ਦੀ ਪੱਗ ਲਾਹ ਕੇ ਸੁੱਟ ਦਿੱਤੀ ਅਤੇ ਵਾਲਾਂ ਤੋਂ ਘਸੀਟਦੇ ਹੋਏ ਜਾਨੋਂ ਮਾਰਨ ਦੀ ਕੋਸ਼ਿਸ਼ ਵੀ ਕੀਤੀ। ਇਸ ਘਟਨਾ ਤੋਂ ਬਾਅਦ ਸ਼ਹਿਰ ਵਿੱਚ ਗੁੱਸੇ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ।
ਲਿਫਟ ਵਿੱਚ ਹੋਈ ਬਹਿਸ ਤੋਂ ਬਾਅਦ ਸ਼ੁਰੂ ਹੋਇਆ ਵਿਵਾਦ
ਪੀੜਤ ਨੌਜਵਾਨ ਵੰਸ਼ ਦੇ ਪਿਤਾ Rajinder Singh Bhatia ਨੇ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਨ੍ਹਾਂ ਦਾ ਬੇਟਾ ਬਾਰ ਤੋਂ ਵਾਪਸ ਆ ਰਿਹਾ ਸੀ। ਉਨ੍ਹਾਂ ਮੁਤਾਬਕ ਲਿਫਟ ਵਿੱਚ ਇੱਕ ਨੌਜਵਾਨ Dhairya Gupta ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜਿਸ ਤੋਂ ਬਾਅਦ ਮਾਮਲਾ ਹਿੰਸਕ ਹੋ ਗਿਆ।
ਪੀੜਤ ਪਰਿਵਾਰ ਦਾ ਦੋਸ਼ ਹੈ ਕਿ “ਮੇਰੇ ਬੇਟੇ ਨੂੰ ਡੇਗ-ਡੇਗ ਕੇ ਬੇਰਹਿਮੀ ਨਾਲ ਕੁੱਟਿਆ ਗਿਆ ਅਤੇ ਹੇਠਾਂ ਲੈ ਜਾ ਕੇ ਉਸ ਦਾ ਗਲਾ ਦਬਾ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ।”
“70 ਤੋਂ 80 ਲੱਤਾਂ-ਮੁੱਕੇ ਮਾਰੇ ਗਏ” ਪੀੜਤ ਦਾ ਦਾਅਵਾ
ਪੀੜਤ ਵੰਸ਼ ਨੇ ਦੱਸਿਆ ਕਿ ਉਹ ਬਾਰ ਗਿਆ ਸੀ ਪਰ ਨਸ਼ੇ ਵਿੱਚ ਨਹੀਂ ਸੀ।ਉਸਨੇ ਕਿਹਾ “ਦੂਜੇ ਨੌਜਵਾਨ ਨਸ਼ੇ ਵਿੱਚ ਸਨ। ਉਨ੍ਹਾਂ ਨੇ ਮੈਨੂੰ 70 ਤੋਂ 80 ਲੱਤਾਂ-ਮੁੱਕੇ ਮਾਰੇ।” ਉਸ ਨੇ ਇਹ ਵੀ ਦੋਸ਼ ਲਗਾਇਆ ਕਿ ਹਮਲੇ ਦੌਰਾਨ ਉਥੇ ਮੌਜੂਦ ਸੁਰੱਖਿਆ ਗਾਰਡ ਸਿਰਫ਼ ਤਮਾਸ਼ਬੀਨ ਬਣੇ ਰਹੇ ਅਤੇ ਕਿਸੇ ਨੇ ਵੀ ਉਸਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ।
ਸੁਰੱਖਿਆ ਗਾਰਡਾਂ ਦੀ ਭੂਮਿਕਾ ’ਤੇ ਵੀ ਉੱਠੇ ਸਵਾਲ
ਘਟਨਾ ਤੋਂ ਬਾਅਦ ਬਾਰ ਦੀ ਸੁਰੱਖਿਆ ਪ੍ਰਣਾਲੀ ’ਤੇ ਵੀ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਪੀੜਤ ਪੱਖ ਦਾ ਕਹਿਣਾ ਹੈ ਕਿ ਗਾਰਡਾਂ ਨੇ ਹਮਲਾ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ ਹਮਲਾਵਰਾਂ ਨੂੰ ਰੋਕਿਆ ਨਹੀਂ ਗਿਆ। ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਨਾਕਾਮ ਰਹੇ।
ਇਸ ਮਾਮਲੇ ਨੇ ਨਾ ਸਿਰਫ਼ ਕਾਨੂੰਨ-ਵਿਵਸਥਾ ’ਤੇ ਸਵਾਲ ਖੜ੍ਹੇ ਕੀਤੇ ਹਨ, ਸਗੋਂ ਧਾਰਮਿਕ ਸਨਮਾਨ ਅਤੇ ਸਮਾਜਕ ਸੰਵੇਦਨਸ਼ੀਲਤਾ ਨੂੰ ਲੈ ਕੇ ਵੀ ਵੱਡੀ ਚਰਚਾ ਛੇੜ ਦਿੱਤੀ ਹੈ।
ਪੁਲਿਸ ਨੇ 4 ਲੋਕਾਂ ਖ਼ਿਲਾਫ਼ ਕੀਤਾ ਮਾਮਲਾ ਦਰਜ
Uttar Pradesh Police ਨੇ ਇਸ ਮਾਮਲੇ ਵਿੱਚ ਇੱਕ ਨਾਮਜ਼ਦ ਸਮੇਤ 4 ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਘਟਨਾ ਵਿੱਚ ਸ਼ਾਮਲ ਹੋਰ ਲੋਕਾਂ ਦੀ ਭੂਮਿਕਾ ਵੀ ਖੰਗਾਲੀ ਜਾ ਰਹੀ ਹੈ।
ਧਾਰਮਿਕ ਸਨਮਾਨ ਨਾਲ ਜੁੜਿਆ ਸੰਵੇਦਨਸ਼ੀਲ ਮਾਮਲਾ
ਸਿੱਖ ਧਰਮ ਵਿੱਚ ਪੱਗ ਅਤੇ ਕੇਸਾਂ ਦਾ ਵਿਸ਼ੇਸ਼ ਧਾਰਮਿਕ ਅਤੇ ਆਤਮਿਕ ਮਹੱਤਵ ਹੈ। ਅਜਿਹੇ ਵਿੱਚ ਪੱਗ ਲਾਹੁਣ ਅਤੇ ਵਾਲਾਂ ਤੋਂ ਘਸੀਟਣ ਦੀ ਘਟਨਾ ਨੂੰ ਕਾਫ਼ੀ ਗੰਭੀਰਤਾ ਨਾਲ ਦੇਖਿਆ ਜਾ ਰਿਹਾ ਹੈ।
ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।