skip to content

Last Updated: November 26, 2026

Dainik Savera Times Logo

PUNJAB MC POLLS : 13 ਜੂਨ ਨੂੰ ਹੋਣਗੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ ; ਚੋਣ ਜ਼ਾਬਤਾ ਲਾਗੂ, ਜਾਣੋ ਸ਼ਿਡਿਊਲ

30 May 2026 ਅੱਪਡੇਟ ਕੀਤਾ ਗਿਆ

PUNJAB MC POLLS : 13 ਜੂਨ ਨੂੰ ਹੋਣਗੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ ; ਚੋਣ ਜ਼ਾਬਤਾ ਲਾਗੂ, ਜਾਣੋ ਸ਼ਿਡਿਊਲ

Punjab MC Polls Update : ਪੰਜਾਬ ਚੋਣ ਕਮਿਸ਼ਨ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੀਆਂ ਗੁਰਦਾਸਪੁਰ, ਦੀਨਾਨਗਰ, ਕਾਦੀਆਂ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਸ਼ਾਮ ਚੌਰਾਸੀ ਨਗਰ ਕੌਂਸਲ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਨੋਟੀਫਿਕੇਸ਼ਨ ਦੇ ਜਾਰੀ ਹੁੰਦੇ ਹੀ ਸਬੰਧਿਤ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

ਇਹ ਹੈ ਸ਼ਿਡਿਊਲ

  • ਚੋਣ ਪ੍ਰੋਗਰਾਮ ਦੇ ਅਨੁਸਾਰ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਅੱਜ ਤੋਂ (30 ਮਈ) ਤੋਂ ਸ਼ੁਰੂ ਹੋ ਕੇ 3 ਜੂਨ 2026 ਤੱਕ ਚੱਲੇਗੀ।
  • ਨਾਮਜ਼ਦਗੀਆਂ ਦੀ ਪੜਤਾਲ 4 ਜੂਨ ਨੂੰ ਹੋਵੇਗੀ ਅਤੇ ਉਮੀਦਵਾਰ 5 ਜੂਨ 2026 ਨੂੰ ਆਪਣੇ ਨਾਮ ਵਾਪਸ ਲੈ ਸਕਣਗੇ।
  • 13 ਜੂਨ 2026 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤਕ ਵੋਟਿੰਗ ਹੋਵੇਗੀ।
  • ਚੋਣ ਸ਼ਡਿਊਲ ਦੇ ਅਨੁਸਾਰ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਮਿਆਦ 28.5.2026 (ਵੀਰਵਾਰ) ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿੱਚ ਸ਼ੁਰੂ ਹੋਈ।
  • ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 01.06.2026 (ਸੋਮਵਾਰ) ਤੋਂ ਦੁਪਹਿਰ 03:00 ਵਜੇ ਤਕ ਹੋਵੇਗੀ।
  • ਨਾਮਜ਼ਦਗੀਆਂ ਦੀ ਜਾਂਚ 02.06.2026 (ਮੰਗਲਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 03.06.2026 (ਬੁੱਧਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ।
  • ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 10.06.2026 ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤਕ ਹੋਣਗੀਆਂ। ਵੋਟਾਂ ਦੀ ਗਿਣਤੀ ਵੋਟਾਂ ਪੈਣ ਤੋਂ ਤੁਰੰਤ ਬਾਅਦ ਉਸੇ ਦਿਨ ਹੋਵੇਗੀ।
  • ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਕੀਤੇ ਹਨ।

ਫਿਲਹਾਲ ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਉਨ੍ਹਾਂ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਚੋਣ ਪ੍ਰਕਿਰਿਆ ਦੇ ਪੂਰਾ ਹੋਣ ਤਕ ਲਾਗੂ ਰਹੇਗਾ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.