skip to content

Last Updated: November 26, 2026

Dainik Savera Times Logo

Breaking: ਜਲੰਧਰ ‘ਚ ਦਿਨ-ਦਿਹਾੜੇ ਵੱਡਾ ਕਾਂਡ: ਹਾਈਵੇਅ ‘ਤੇ ਘੇਰ ਕੇ RTI ਕਾਰਕੁਨ ਤੇ ਵਕੀਲ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ!

30 May 2026 ਅੱਪਡੇਟ ਕੀਤਾ ਗਿਆ

Breaking: ਜਲੰਧਰ ‘ਚ ਦਿਨ-ਦਿਹਾੜੇ ਵੱਡਾ ਕਾਂਡ: ਹਾਈਵੇਅ ‘ਤੇ ਘੇਰ ਕੇ RTI ਕਾਰਕੁਨ ਤੇ ਵਕੀਲ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ!

ਪੰਜਾਬ ਡੈਸਕ (ਦੈਨਿਕ ਸਵੇਰਾ): ਜਲੰਧਰ ਵਿੱਚ ਦਿਨ-ਦਿਹਾੜੇ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਦੀ ਇੱਕ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਆਰਟੀਆਈ ਕਾਰਕੁਨ ਅਤੇ ਵਕੀਲ ਸਿਮਰਨਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਘਟਨਾ ਅਣਪਛਾਤੇ ਹਮਲਾਵਰਾਂ ਵੱਲੋਂ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਵਕੀਲ ਸਿਮਰਨਜੀਤ ਸਿੰਘ ਨੂੰ ਜਲੰਧਰ-ਲੁਧਿਆਣਾ ਹਾਈਵੇਅ ‘ਤੇ ਚੇਹੇੜੂ ਨੇੜੇ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਪੀੜਤ ਨੂੰ ਸਿੱਧਾ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਉਸ ਨੂੰ ਕਈ ਗੋਲੀਆਂ ਲੱਗੀਆਂ ਸਨ।

ਇਹ ਵੀ ਪੜੋਂ:  

ਡਾਕਟਰ ਵੀ ਰਹਿ ਗਏ ਹੈਰਾਨ! ਚੀਨੀ ਕਿਸਾਨ ਦੇ ਪੇਟ ‘ਚੋਂ ਨਿਕਲੀ ਦੋ ਮੁੱਠੀਆਂ ਦੇ ਆਕਾਰ ਦੀ 1.3 ਕਿੱਲੋ ਦੀ ਪੱਥਰੀ!

ਡਾਕਟਰ ਵੀ ਰਹਿ ਗਏ ਹੈਰਾਨ! ਚੀਨੀ ਕਿਸਾਨ ਦੇ ਪੇਟ ‘ਚੋਂ ਨਿਕਲੀ ਦੋ ਮੁੱਠੀਆਂ ਦੇ ਆਕਾਰ ਦੀ 1.3 ਕਿੱਲੋ ਦੀ ਪੱਥਰੀ!

ਕਤਲ ਦੇ ਪਿੱਛੇ ਮੁੱਖ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਸਬੰਧੀ ਡੀਆਈਜੀ, ਜਲੰਧਰ ਰੇਂਜ, ਨਵੀਨ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਨੂੰ ਕਪੂਰਥਲਾ ਕੰਟਰੋਲ ਰੂਮ ‘ਤੇ ਲਾਸ਼ ਬਰਾਮਦ ਹੋਣ ਸਬੰਧੀ ਫੋਨ ਆਇਆ ਸੀ। ਜਦੋਂ ਟੀਮ ਉੱਥੇ ਪਹੁੰਚੀ ਤਾਂ ਮੌਕੇ ਤੋਂ ਇੱਕ .32 ਬੋਰ ਪਿਸਤੌਲ ਅਤੇ ਇੱਕ 12 ਬੋਰ ਰਾਈਫਲ ਬਰਾਮਦ ਹੋਈ। ਅਧਿਕਾਰੀ ਜਾਂਚ ਦੇ ਹਿੱਸੇ ਵਜੋਂ ਨੇੜਲੇ ਇਲਾਕਿਆਂ ਤੋਂ ਸੀਸੀਟੀਵੀ ਫੁਟੇਜ ਵੀ ਇਕੱਠੀ ਕਰ ਰਹੇ ਹਨ। ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਵਿੱਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Major Daylight Crime in Jalandhar

Major Daylight Crime in Jalandhar

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.