skip to content

Last Updated: October 7, 2026

Dainik Savera Times Logo

Travel Alert : ਹਿਮਾਚਲ ਆਉਣ-ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ ਚੰਡੀਗੜ੍ਹ-ਕੁੱਲੂ ਮਨਾਲੀ ਮਾਰਗ ‘ਤੇ ਰਹੇਗਾ ਜਾਮ

4 months ਪਹਿਲਾ

Travel Alert : ਹਿਮਾਚਲ ਆਉਣ-ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ ਚੰਡੀਗੜ੍ਹ-ਕੁੱਲੂ ਮਨਾਲੀ ਮਾਰਗ ‘ਤੇ ਰਹੇਗਾ ਜਾਮ

Himachal Entry Tax : ਹਿਮਾਚਲ ਪ੍ਰਦੇਸ਼ ਵਿੱਚ ਲਗਾਏ ਗਏ ਐਂਟਰੀ ਟੈਕਸ (Tax) ਦੇ ਵਿਰੋਧ ਵਿੱਚ ਪੰਜਾਬ ਮੋਰਚਾ ਅਤੇ ਕਿਰਤੀ ਕਿਸਾਨ ਮੋਰਚਾ ਵੱਲੋਂ 1 ਜੂਨ ਨੂੰ ਹਿਮਾਚਲ ਪ੍ਰਦੇਸ਼ ਦੀਆਂ ਸਰਹੱਦਾਂ ‘ਤੇ ਵਿਸ਼ਾਲ ਧਰਨਾ ਪ੍ਰਦਰਸ਼ਨ (Protest) ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਅਤੇ ਕਿਰਤੀ ਕਿਸਾਨ ਮੋਰਚਾ ਦੇ ਆਗੂ ਬੀਰ ਸਿੰਘ ਬੜਵਾ ਅਤੇ ਹਰਪ੍ਰੀਤ ਸਿੰਘ ਭੱਟੋ ਨੇ ਦੱਸਿਆ ਕਿ ਹਿਮਾਚਲ ਸਰਕਾਰ ਵੱਲੋਂ ਲਗਾਇਆ ਗਿਆ ਐਂਟਰੀ ਟੈਕਸ ਆਮ ਲੋਕਾਂ, ਵਪਾਰੀਆਂ ਅਤੇ ਟਰਾਂਸਪੋਰਟ ਨਾਲ ਜੁੜੇ ਲੋਕਾਂ ਦੇ ਹਿੱਤਾਂ ਦੇ ਖ਼ਿਲਾਫ਼ ਹੈ।

ਆਗੂਆਂ ਨੇ ਕਿਹਾ ਕਿ ਇਸ ਟੈਕਸ ਕਾਰਨ ਪੰਜਾਬ ਅਤੇ ਹਿਮਾਚਲ ਵਿਚਕਾਰ (Punjab-Haryana Border Dharna) ਆਵਾਜਾਈ ਕਰਨ ਵਾਲੇ ਲੋਕਾਂ ਨੂੰ ਬੇਲੋੜੀ ਆਰਥਿਕ ਮਾਰ ਝੱਲਣੀ ਪੈ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਹਿਮਾਚਲ ਸਰਕਾਰ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਕੀਤੇ ਜਾਣ ਵਾਲੇ ਇਸ ਰੋਸ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ-ਕੁੱਲੂ ਮਨਾਲੀ ਮੁੱਖ ਮਾਰਗ ਨੂੰ ਕਰੀਬ ਚਾਰ ਘੰਟਿਆਂ ਲਈ ਜਾਮ ਕੀਤਾ ਜਾਵੇਗਾ, ਜਿਸ ਰਾਹੀਂ ਸਰਕਾਰ ਦਾ ਧਿਆਨ ਲੋਕਾਂ ਦੀਆਂ ਸਮੱਸਿਆਵਾਂ ਵੱਲ ਖਿੱਚਿਆ ਜਾਵੇਗਾ।

ਇਸ ਧਰਨੇ ਨੂੰ ਸਾਬਕਾ ਡੀਆਈਜੀ ਦਲਜੀਤ ਸਿੰਘ ਰਾਣਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਮਾਜਿਕ, ਕਿਸਾਨ ਅਤੇ ਲੋਕ ਹਿਤੈਸ਼ੀ ਜਥੇਬੰਦੀਆਂ ਦੇ ਨੁਮਾਇੰਦੇ ਵੀ ਇਸ ਸੰਘਰਸ਼ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਐਂਟਰੀ ਟੈਕਸ ਖ਼ਿਲਾਫ਼ ਇਹ ਲੜਾਈ ਲੋਕਾਂ ਦੇ ਹੱਕਾਂ ਅਤੇ ਖੇਤਰੀ ਹਿਤਾਂ ਦੀ ਰੱਖਿਆ ਲਈ ਲੜੀ ਜਾ ਰਹੀ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.