skip to content

Last Updated: November 26, 2026

Dainik Savera Times Logo

ਗਰਮੀ ਦੇ ਕਹਿਰ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ: ਅੱਜ ਬਦਲੇਗਾ ਮੌਸਮ ਦਾ ਮਿਜ਼ਾਜ, ਚੱਲਣਗੀਆਂ ਤੇਜ਼ ਹਵਾਵਾਂ

11 June 2026 ਅੱਪਡੇਟ ਕੀਤਾ ਗਿਆ

ਗਰਮੀ ਦੇ ਕਹਿਰ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ: ਅੱਜ ਬਦਲੇਗਾ ਮੌਸਮ ਦਾ ਮਿਜ਼ਾਜ, ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਡੈਸਕ (ਦੈਨਿਕ ਸਵੇਰਾ): ਪਿਛਲੇ ਕਈ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਵਿੱਚ ਤਪਦੀ ਗਰਮੀ ਕਾਰਨ ਲੋਕਾਂ ਦੀ ਜ਼ਿੰਦਗੀ ਬਹੁਤ ਮੁਸ਼ਕਲ ਹੋਈ ਪਈ ਹੈ। ਹੁਣ ਮੌਸਮ ਵਿਗਿਆਨੀਆਂ ਨੇ ਅਗਲੇ ਦਿਨਾਂ ਵਿੱਚ ਮੌਸਮ ਦੇ ਰੁਖ ਵਿੱਚ ਤਬਦੀਲੀ ਦੀ ਸੰਭਾਵਨਾ ਜਤਾਈ ਹੈ। 11 ਅਤੇ 12 ਜੂਨ ਨੂੰ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਕੁਝ ਖੇਤਰਾਂ ਵਿੱਚ ਗੜੇਮਾਰੀ ਵੀ ਹੋ ਸਕਦੀ ਹੈ। ਇਸ ਲਈ ਮੌਸਮ ਵਿਭਾਗ ਨੇ ਦੋ ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। 11 ਜੂਨ ਦੀ ਸਵੇਰ ਮਾਝਾ ਅਤੇ ਦੁਆਬਾ ਖੇਤਰਾਂ ਵਿੱਚ ਮੌਸਮ ਬਦਲਣ ਦੀ ਉਮੀਦ ਹੈ, ਜਦਕਿ ਦੁਪਹਿਰ ਤੋਂ ਬਾਅਦ ਮਾਲਵਾ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਇਸ ਦਾ ਅਸਰ ਵੱਧ ਤੌਰ ’ਤੇ ਵੇਖਣ ਨੂੰ ਮਿਲੇਗਾ।

 

ਇਹ ਵੀ ਪੜ੍ਹੋ :

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅ੍ਰੰਮਿਤਸਰ ਤੋ (11-June-2026)

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅ੍ਰੰਮਿਤਸਰ ਤੋ (11-June-2026)

 

ਪੰਜਾਬ ਵਿੱਚ ਅੱਜ ਬਠਿੰਡਾ ਸ਼ਹਿਰ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 46.2 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 43.2 ਡਿਗਰੀ ਸੈਲਸੀਅਸ, ਲੁਧਿਆਣਾ ਤੇ ਪਟਿਆਲਾ ਵਿੱਚ 43.6 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 42 ਡਿਗਰੀ, ਗੁਰਦਾਸਪੁਰ ਵਿੱਚ 41.5 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਵਿੱਚ 39.3 ਡਿਗਰੀ ਸੈਲਸੀਅਸ, ਫਾਜ਼ਿਲਕਾ ਵਿੱਚ 42.8 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 43.3 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 40.8 ਡਿਗਰੀ ਸੈਲਸੀਅਸ, ਮੁਹਾਲੀ ਵਿੱਚ 40.9 ਡਿਗਰੀ ਸੈਲਸੀਅਸ, ਰੂਪਨਗਰ ਵਿੱਚ 40.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ।

 

weather-department-major-forecast-amid-heatwave-weather

weather-department-major-forecast-amid-heatwave-weather

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.