ਪੰਜਾਬ ਵਿੱਚ ਹਾਲ ਹੀ ਦੀ ਬਾਰਿਸ਼ ਤੋਂ ਬਾਅਦ ਮੌਸਮ ਨੇ ਕਰਵਟ ਲੈ ਲਈ ਹੈ। ਮੌਸਮ ਵਿਭਾਗ ਨੇ ਸੂਬੇ ਦੇ 16 ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕਰਦਿਆਂ ਮੀਂਹ, ਗਰਜ-ਚਮਕ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਬਠਿੰਡਾ, ਮੋਗਾ, ਫਰੀਦਕੋਟ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਤਾਜ਼ਾ ਬਾਰਿਸ਼ ਕਾਰਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ 39.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਹਵਾ ਵਿੱਚ ਤਕਨੀਕੀ ਖ਼ਰਾਬੀ, ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਦੀ ਐਮਰਜੈਂਸੀ ਲੈਂਡਿੰਗ
ਮੌਸਮ ਵਿਗਿਆਨੀਆਂ ਅਨੁਸਾਰ ਮੌਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ ਅਤੇ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਅਗਲੇ ਕੁਝ ਦਿਨਾਂ ਤੱਕ ਮੌਸਮ ਵਿੱਚ ਉਤਾਰ-ਚੜ੍ਹਾਅ ਜਾਰੀ ਰਹੇਗਾ। 19 ਜੂਨ ਨੂੰ ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਵਿਆਪਕ ਮੀਂਹ ਅਤੇ ਤੂਫ਼ਾਨੀ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ।
ਮੌਸਮ ਵਿਭਾਗ ਨੇ ਲੋਕਾਂ ਅਤੇ ਕਿਸਾਨਾਂ ਨੂੰ ਮੌਸਮ ਸਬੰਧੀ ਤਾਜ਼ਾ ਜਾਣਕਾਰੀ ‘ਤੇ ਨਜ਼ਰ ਰੱਖਣ ਅਤੇ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ।
ਬਿਨਾਂ ਡਾਕਟਰੀ ਪਰਚੀ ਨਹੀਂ ਮਿਲਣਗੇ ਖੰਘ ਦੇ ਸਿਰਪ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ