ਫਿਰੋਜ਼ਪੁਰ ਨਿਊਜ਼ : ਜ਼ਿਲ੍ਹੇ ਵਿੱਚ ਲੁੱਟ-ਖੋਹ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਵਧਣ ਦੇ ਵਿਚਕਾਰ ਇੱਕ ਹੋਰ ਵੱਡੀ ਵਾਰਦਾਤ ਸਾਹਮਣੇ ਆਈ ਹੈ। ਪਿੰਡ ਕਾਦਾ ਬੋਹੜਾ ਦੇ ਇੱਕ ਇੱਟਾਂ ਦੇ ਭੱਠੇ ‘ਤੇ ਹਥਿਆਰਬੰਦ ਵਿਅਕਤੀਆਂ ਨੇ ਧਾਵਾ ਬੋਲ ਕੇ ਜੇਸੀਬੀ ਮਸ਼ੀਨ ਅਤੇ ਹੋਰ ਕੀਮਤੀ ਸਾਮਾਨ ਲੁੱਟ ਲਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਥਾਣਾ ਕੁੱਲਗੜ੍ਹੀ ਪੁਲਿਸ ਨੇ ਤਿੰਨ ਨਾਮਜ਼ਦ ਅਤੇ 10–12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਤੁਰਕੀ ਦੀ ZIGANA ਪਿਸਤੌਲ ਦੀ ਵਧਦੀ ਪਸੰਦ ਨੇ ਵਧਾਈ ਚਿੰਤਾ
ਸ਼ਿਕਾਇਤਕਰਤਾ ਨਰਿੰਦਰ ਸਿੰਘ ਅਨੁਸਾਰ ਹਮਲਾਵਰ ਸਵੇਰੇ ਕਰੀਬ 9:30 ਵਜੇ ਭੱਠੇ ‘ਤੇ ਪਹੁੰਚੇ ਅਤੇ ਹਥਿਆਰਾਂ ਦੇ ਜ਼ੋਰ ‘ਤੇ ਕਰਮਚਾਰੀਆਂ ਨੂੰ ਡਰਾ ਕੇ ਜੇਸੀਬੀ ਮਸ਼ੀਨ, ਬੈਟਰੀਆਂ ਅਤੇ ਹੋਰ ਸਾਮਾਨ ਲੈ ਗਏ। ਵਿਰੋਧ ਕਰਨ ‘ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ।
ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਅਧਿਕਾਰੀਆਂ ਮੁਤਾਬਕ ਜਲਦ ਹੀ ਸਾਰੇ ਮੁਲਜ਼ਮ ਕਾਬੂ ਕਰ ਲਏ ਜਾਣਗੇ।
ਇਸ ਘਟਨਾ ਨੇ ਇਲਾਕੇ ਵਿੱਚ ਕਾਨੂੰਨ-ਵਿਵਸਥਾ ‘ਤੇ ਫਿਰ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ।
ਮੈਡੀਕਲ ਲਾਪਰਵਾਹੀ ਮਾਮਲਿਆਂ ‘ਚ ਹਾਈ ਕੋਰਟ ਦਾ ਵੱਡਾ ਫ਼ੈਸਲਾ, ਮਾਹਿਰ ਰਾਏ ਲੈਣਾ ਲਾਜ਼ਮੀ
मेष: दिन शुभ रहेगा...