ਉੱਤਰਾਖੰਡ ਡੈਸਕ : ਉੱਤਰਾਖੰਡ ਦੇ ਕਰਨਪ੍ਰਯਾਗ ਖੇਤਰ ਵਿੱਚ ਨਿਹੰਗ ਸਿੰਘਾਂ ਅਤੇ ਸਥਾਨਕ ਲੋਕਾਂ ਵਿਚਾਲੇ ਹੋਏ ਵਿਵਾਦ ਨੇ ਹੁਣ ਗੰਭੀਰ ਰੂਪ ਧਾਰ ਲਿਆ ਹੈ। ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਉਣ ਲਈ ਸਰਕਾਰ ਵੱਲੋਂ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਜਾਂਚ ਦੀ ਅਗਵਾਈ ਸੀਨੀਅਰ ਆਈਪੀਐਸ ਅਧਿਕਾਰੀ ਨਵਨੀਤ ਸਿੰਘ ਭੁੱਲਰ ਕਰਨਗੇ।
ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਕਰਨਪ੍ਰਯਾਗ ਵਿੱਚ ਦੋਵਾਂ ਧਿਰਾਂ ਵਿਚਾਲੇ ਹੋਈ ਤਕਰਾਰ ਨੇ ਟਕਰਾਅ ਦਾ ਰੂਪ ਧਾਰ ਲਿਆ ਸੀ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਕੁਝ ਨਿਹੰਗ ਸਿੰਘਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਨਾਲ ਮਾਮਲਾ ਹੋਰ ਚਰਚਾ ਵਿੱਚ ਆ ਗਿਆ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਧਾਰਮਿਕ ਆਗੂਆਂ ਨੇ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ।
ਜਾਂਚ ਟੀਮ ਵਿਵਾਦ ਦੀ ਅਸਲ ਵਜ੍ਹਾ, ਘਟਨਾ ਦੇ ਪੂਰੇ ਘਟਨਾਕ੍ਰਮ ਅਤੇ ਤਣਾਅ ਵਧਣ ਦੇ ਕਾਰਨਾਂ ਦੀ ਪੜਤਾਲ ਕਰੇਗੀ। ਇਸ ਦੌਰਾਨ ਪੁਲਿਸ, ਪ੍ਰਸ਼ਾਸਨ, ਨਿਹੰਗ ਸਿੰਘਾਂ ਅਤੇ ਸਥਾਨਕ ਲੋਕਾਂ ਦੇ ਬਿਆਨ ਵੀ ਦਰਜ ਕੀਤੇ ਜਾਣਗੇ।
ਸਿੱਖ ਜਥੇਬੰਦੀਆਂ ਦਾ ਮੰਨਣਾ ਹੈ ਕਿ ਮਾਮਲੇ ਨੂੰ ਧਾਰਮਿਕ ਜਾਂ ਸਿਆਸੀ ਰੰਗ ਦੇਣ ਦੀ ਬਜਾਏ ਤੱਥਾਂ ਦੇ ਆਧਾਰ ‘ਤੇ ਦੇਖਿਆ ਜਾਣਾ ਚਾਹੀਦਾ ਹੈ। ਉੱਥੇ ਹੀ ਸਥਾਨਕ ਲੋਕ ਵੀ ਪਾਰਦਰਸ਼ੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕਰ ਰਹੇ ਹਨ। ਹੁਣ ਸਭ ਦੀਆਂ ਨਜ਼ਰਾਂ ਜਾਂਚ ਰਿਪੋਰਟ ਉੱਤੇ ਟਿਕੀਆਂ ਹੋਈਆਂ ਹਨ, ਜਿਸ ਨਾਲ ਇਸ ਵਿਵਾਦ ਦੀ ਅਸਲ ਤਸਵੀਰ ਸਾਹਮਣੇ ਆਉਣ ਦੀ ਉਮੀਦ ਹੈ।
मेष: दिन शुभ रहेगा...