ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਨਿਯਮਾਂ ਵਿੱਚ ਵੱਡੀਆਂ ਤਬਦੀਲੀਆਂ ਦੀ ਲਿਸਟ ਜਾਰੀ ਕੀਤੀ ਹੈ, ਜਿਨ੍ਹਾਂ ਵਿੱਚੋਂ ਕਈ ਜੁਲਾਈ 2026 ਤੋਂ ਲਾਗੂ ਹੋ ਰਹੀਆਂ ਹਨ। ਇਹ ਬਦਲਾਅ ਖਾਸ ਤੌਰ ‘ਤੇ ਇੰਟਰਨੈਸ਼ਨਲ ਸਟੂਡੈਂਟਸ, IELTS ਸਿਸਟਮ ਅਤੇ ਇਮੀਗ੍ਰੇਸ਼ਨ ਕਨਸਲਟੈਂਟਸ ਨਾਲ ਜੁੜੇ ਹਨ।
ਨਵੇਂ ਨਿਯਮਾਂ ਅਨੁਸਾਰ ਸਟੱਡੀ ਵੀਜ਼ਾ ਅਤੇ ਡਿਜ਼ਿਗਨੇਟਡ ਲਰਨਿੰਗ ਇੰਸਟੀਚਿਊਸ਼ਨ (DLI) ਨਾਲ ਜੁੜੀਆਂ ਸ਼ਰਤਾਂ ਹੋਰ ਸਖ਼ਤ ਕੀਤੀਆਂ ਗਈਆਂ ਹਨ। ਹੁਣ ਵਿਦਿਆਰਥੀਆਂ ਨੂੰ ਕਾਲਜ ਜਾਂ ਯੂਨੀਵਰਸਿਟੀ ਬਦਲਣ ਲਈ ਵੀਜ਼ਾ ਐਕਸਟੈਂਸ਼ਨ ਅਤੇ ਨਵਾਂ ਪ੍ਰੋਵਿੰਸ਼ੀਅਲ ਅਟੈਸਟੇਸ਼ਨ ਲੈਟਰ ਲੈਣਾ ਲਾਜ਼ਮੀ ਹੋਵੇਗਾ।
SGPC ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ, ਵਿਵਾਦਤ ਵੀਡੀਓ ਮਾਮਲਾ ਤਪਿਆ
IELTS ਨਿਯਮਾਂ ਵਿੱਚ ਵੀ ਤਬਦੀਲੀਆਂ ਪ੍ਰਸਤਾਵਿਤ ਹਨ, ਜਿਨ੍ਹਾਂ ਅਧੀਨ ਦਾਅਵੇਦਾਰਾਂ ਨੂੰ 60 ਦਿਨਾਂ ਅੰਦਰ ਆਪਣੇ ਸਾਰੇ ਜ਼ਰੂਰੀ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ। ਵਰਕ ਪਰਮਿਟ ਅਤੇ ਹੋਰ ਦਸਤਾਵੇਜ਼ਾਂ ਦੀ ਪ੍ਰਕਿਰਿਆ ਨੂੰ ਵੀ ਨਵਾਂ ਸਮਾਂ-ਫਰੇਮ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ, ਇਮੀਗ੍ਰੇਸ਼ਨ ਸਲਾਹਕਾਰਾਂ ਲਈ ਵੀ ਨਵੇਂ ਨਿਯਮ ਲਾਗੂ ਕੀਤੇ ਜਾ ਰਹੇ ਹਨ ਤਾਂ ਜੋ ਫਰੌਡ ਅਤੇ ਧੋਖਾਧੜੀ ਤੋਂ ਬਚਾਵ ਕੀਤਾ ਜਾ ਸਕੇ। ਹੁਣ ਲਾਇਸੰਸ ਸਖ਼ਤੀ ਨਾਲ ਚੈੱਕ ਕੀਤਾ ਜਾਵੇਗਾ ਅਤੇ ਗਲਤ ਕੰਮ ਕਰਨ ਵਾਲਿਆਂ ਖ਼ਿਲਾਫ਼ ਕੜੀ ਕਾਰਵਾਈ ਹੋਵੇਗੀ।
ਸਰਕਾਰ ਦਾ ਕਹਿਣਾ ਹੈ ਕਿ ਇਹ ਬਦਲਾਅ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਸੁਰੱਖਿਅਤ ਬਣਾਉਣ ਲਈ ਕੀਤੇ ਜਾ ਰਹੇ ਹਨ। ਹੁਣ ਵਿਦਿਆਰਥੀਆਂ ਅਤੇ ਪ੍ਰਵਾਸੀਆਂ ਨੂੰ ਨਵੇਂ ਨਿਯਮਾਂ ਅਨੁਸਾਰ ਹੀ ਅਰਜ਼ੀਆਂ ਦੇਣੀਆਂ ਪੈਣਗੀਆਂ।
TDS ਨਾ ਕੱਟਿਆ ਹੋਵੇ ਤਾਂ ਵੀ ਲੱਗ ਸਕਦਾ ਹੈ ਟੈਕਸ: ITR ਫਾਈਲ ਕਰਨ ਵੇਲੇ ਜਾਣੋ ਸੱਚਾਈ