ਕੇਰਲ ਦੇ ਵਾਇਨਾਡ ਜ਼ਿਲ੍ਹੇ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣ ਦੀ ਘਟਨਾ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਕਈ ਲੋਕ ਮਲਬੇ ਹੇਠ ਫਸ ਗਏ, ਜਿਨ੍ਹਾਂ ਨੂੰ ਬਾਹਰ ਕੱਢਣ ਲਈ ਬਚਾਅ ਟੀਮਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਜ਼ਮੀਨ ਖਿਸਕਣ ਦਾ ਭਿਆਨਕ ਦ੍ਰਿਸ਼ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਇਆ, ਜਿਸ ਵਿੱਚ ਪਾਣੀ ਦੇ ਤੇਜ਼ ਵਹਾਅ ਨਾਲ ਮਲਬਾ ਸੜਕਾਂ ‘ਤੇ ਆਉਂਦਾ ਦਿਖਾਈ ਦਿੱਤਾ। ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਤੁਰੰਤ ਮਦਦ ਕਰਦੇ ਹੋਏ ਕਈ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ।
ਕਲਾਡੀ ਸੁਰੰਗ ਖੇਤਰ ਵਿੱਚ ਵਧਿਆ ਖਤਰਾ
ਵਾਇਨਾਡ ਦੇ ਕਲਾਡੀ ਸੁਰੰਗ ਨਿਰਮਾਣ ਸਥਾਨ ਦੇ ਨੇੜੇ ਜ਼ਮੀਨ ਖਿਸਕਣ ਕਾਰਨ ਸੜਕ ਪ੍ਰਭਾਵਿਤ ਹੋਈ। ਅਧਿਕਾਰੀਆਂ ਮੁਤਾਬਕ ਭਾਰੀ ਮੀਂਹ ਕਾਰਨ ਪਹਿਲਾਂ ਹੀ ਨਿਰਮਾਣ ਕੰਮ ਰੋਕ ਦਿੱਤਾ ਗਿਆ ਸੀ, ਜਿਸ ਨਾਲ ਵੱਡੇ ਹਾਦਸੇ ਤੋਂ ਬਚਾਅ ਹੋ ਗਿਆ।
ਕੇਰਲ ਰਾਜ ਆਫ਼ਤ ਪ੍ਰਬੰਧਨ ਅਥਾਰਟੀ (KSDMA) ਨੇ ਦੱਸਿਆ ਕਿ ਖੇਤਰ ਵਿੱਚ ਬਹੁਤ ਜ਼ਿਆਦਾ ਮੀਂਹ ਦਰਜ ਕੀਤਾ ਗਿਆ, ਜਿਸ ਕਾਰਨ ਮਿੱਟੀ ਖਿਸਕਣ ਦੀ ਸਥਿਤੀ ਬਣੀ।
ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
KSDMA ਨੇ ਭਾਰੀ ਮੀਂਹ ਦੇ ਮੱਦੇਨਜ਼ਰ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਨੀਵੇਂ ਇਲਾਕਿਆਂ, ਦਰਿਆਵਾਂ ਦੇ ਕਿਨਾਰਿਆਂ ਅਤੇ ਜ਼ਮੀਨ ਖਿਸਕਣ ਵਾਲੇ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਗਿਆ ਹੈ।
ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕੰਮ ਜਾਰੀ ਹਨ, ਜਦਕਿ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਨੂੰ ਦੇਖਦੇ ਹੋਏ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।
ਜੰਮੂ-ਕਸ਼ਮੀਰ ਵਿੱਚ ਮੀਂਹ ਦਾ ਕਹਿਰ! ਡੋਡਾ ਤੋਂ ਕਿਸ਼ਤਵਾੜ ਤੱਕ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਹਾਲਾਤ ਗੰਭੀਰ