skip to content

Last Updated: October 7, 2026

Dainik Savera Times Logo

17 ਜੁਲਾਈ ਨੂੰ ਸ. ਤੇਜਾ ਸਿੰਘ ਸਮੁੰਦਰੀ ਨੂੰ ਸ਼ਰਧਾਂਜਲੀ, ‘ਸਤਲੁਜ’ ਫਿਲਮ ਖ਼ਿਲਾਫ਼ 10 ਜੁਲਾਈ ਨੂੰ ਸੜਕਾਂ ‘ਤੇ ਉਤਰੇਗੀ ਸ਼੍ਰੋਮਣੀ ਕਮੇਟੀ

3 months ਪਹਿਲਾ

17 ਜੁਲਾਈ ਨੂੰ ਸ. ਤੇਜਾ ਸਿੰਘ ਸਮੁੰਦਰੀ ਨੂੰ ਸ਼ਰਧਾਂਜਲੀ, ‘ਸਤਲੁਜ’ ਫਿਲਮ ਖ਼ਿਲਾਫ਼ 10 ਜੁਲਾਈ ਨੂੰ ਸੜਕਾਂ ‘ਤੇ ਉਤਰੇਗੀ ਸ਼੍ਰੋਮਣੀ ਕਮੇਟੀ

ਪੰਜਾਬ ਡੈਸਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਅਹਿਮ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ 100ਵੀਂ ਸ਼ਹੀਦੀ ਸ਼ਤਾਬਦੀ 17 ਜੁਲਾਈ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਜਾਵੇਗੀ। ਇਹ ਸਮਾਗਮ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਬਣੇ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਆਯੋਜਿਤ ਕੀਤਾ ਜਾਵੇਗਾ।

15 ਜੁਲਾਈ ਤੋਂ ਸ੍ਰੀ ਅਖੰਡ ਪਾਠ ਸਾਹਿਬ ਹੋਣਗੇ ਆਰੰਭ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਮੌਕੇ 15 ਜੁਲਾਈ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਜਾਣਗੇ। 17 ਜੁਲਾਈ ਨੂੰ ਭੋਗ ਉਪਰੰਤ ਧਾਰਮਿਕ ਦੀਵਾਨ ਅਤੇ ਯਾਦਗਾਰੀ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਪੰਥਕ ਵਿਦਵਾਨ ਅਤੇ ਆਗੂ ਸ. ਤੇਜਾ ਸਿੰਘ ਸਮੁੰਦਰੀ ਦੇ ਜੀਵਨ, ਸੰਘਰਸ਼ ਅਤੇ ਪੰਥਕ ਸੇਵਾਵਾਂ ‘ਤੇ ਚਾਨਣਾ ਪਾਉਣਗੇ।

ਗੁਰਦੁਆਰਾ ਸੁਧਾਰ ਲਹਿਰ ਵਿੱਚ ਰਿਹਾ ਅਹਿਮ ਯੋਗਦਾਨ

ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਨੇ ਗੁਰਦੁਆਰਿਆਂ ਦੇ ਸੁਤੰਤਰ ਪ੍ਰਬੰਧ ਅਤੇ ਸਿੱਖ ਸਿਧਾਂਤਾਂ ਦੀ ਰੱਖਿਆ ਲਈ ਆਪਣਾ ਸਾਰਾ ਜੀਵਨ ਸਮਰਪਿਤ ਕੀਤਾ। ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਅਤੇ ਪੰਥਕ ਸੰਘਰਸ਼ਾਂ ਵਿੱਚ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਕਿਹਾ ਕਿ ਸ. ਸਮੁੰਦਰੀ ਦੀ ਸ਼ਹਾਦਤ ਸਿੱਖ ਇਤਿਹਾਸ ਦੀ ਅਮੁੱਲ ਵਿਰਾਸਤ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੱਚ, ਨਿਆਂ, ਨਿਸ਼ਕਾਮ ਸੇਵਾ ਅਤੇ ਕੌਮੀ ਚੇਤਨਾ ਦਾ ਸੰਦੇਸ਼ ਦਿੰਦੀ ਰਹੇਗੀ।

ਪਟਿਆਲਾ ‘ਚ ਇੱਕੋ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਜ਼ਹਿਰੀਲੀ ਵਸਤੂ ਨਿਗਲਣ ਨਾਲ ਪਿਤਾ-ਧੀ ਦੀ ਮੌਤ

ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲ ਰਹੀ ਹੈ ਸ਼੍ਰੋਮਣੀ ਕਮੇਟੀ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਸ਼ਹੀਦਾਂ ਦੀ ਯਾਦ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਸਨਮਾਨ ਨਾਲ ਸੰਭਾਲਦੀ ਆਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵੀ ਉਨ੍ਹਾਂ ਦੀਆਂ ਪੰਥ ਪ੍ਰਤੀ ਨਿਭਾਈਆਂ ਸੇਵਾਵਾਂ ਦੀ ਯਾਦਗਾਰ ਹੈ।

‘ਸਤਲੁਜ’ ਫਿਲਮ ‘ਤੇ ਪਾਬੰਦੀ ਖ਼ਿਲਾਫ਼ 10 ਜੁਲਾਈ ਨੂੰ ਰੋਸ ਮਾਰਚ

ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਸੰਘਰਸ਼ ‘ਤੇ ਆਧਾਰਿਤ ਫਿਲਮ ‘ਸਤਲੁਜ’ ‘ਤੇ ਲਗਾਈ ਗਈ ਪਾਬੰਦੀ ਦਾ ਵੀ ਸਖ਼ਤ ਵਿਰੋਧ ਕੀਤਾ ਹੈ। ਕਮੇਟੀ ਨੇ ਐਲਾਨ ਕੀਤਾ ਹੈ ਕਿ 10 ਜੁਲਾਈ ਨੂੰ ਅੰਮ੍ਰਿਤਸਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾਵੇਗਾ।

ਜਲੰਧਰ ਦੌਰੇ ਦੌਰਾਨ ਮਨੀਸ਼ ਸਿਸੋਦੀਆ ਨੇ ਕੀਤਾ ਨਾਰੀ ਨਿਕੇਤਨ ਦਾ ਨਿਰੀਖਣ, ਪ੍ਰਬੰਧਾਂ ਦੀ ਕੀਤੀ ਸ਼ਲਾਘਾ

 

‘ਸੱਚ ਨੂੰ ਦਬਾਉਣ ਦੀ ਕੋਸ਼ਿਸ਼’ ਕਰਾਰ ਦਿੱਤੀ ਪਾਬੰਦੀ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫਿਲਮ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਕੀਤੇ ਗਏ ਸੰਘਰਸ਼ ਅਤੇ ਉਸ ਸਮੇਂ ਸਿੱਖ ਨੌਜਵਾਨਾਂ ਨਾਲ ਹੋਈਆਂ ਕਥਿਤ ਵਧੀਕੀਆਂ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਦੇ ਅਨੁਸਾਰ ਫਿਲਮ ‘ਤੇ ਪਾਬੰਦੀ ਲਗਾਉਣਾ ਸੱਚ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਣ ਦੀ ਕੋਸ਼ਿਸ਼ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਵਿਰੋਧ ਕਰਦੀ ਹੈ।

ਸਰਕਾਰ ਨੂੰ ਭੇਜਿਆ ਜਾਵੇਗਾ ਮੰਗ ਪੱਤਰ

ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਰੋਸ ਮਾਰਚ ਤੋਂ ਬਾਅਦ ਡਿਪਟੀ ਕਮਿਸ਼ਨਰ ਰਾਹੀਂ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ, ਜਿਸ ਵਿੱਚ ਫਿਲਮ ‘ਸਤਲੁਜ’ ‘ਤੇ ਲਗਾਈ ਗਈ ਪਾਬੰਦੀ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ।

sgpc-tribute-to-s-teja-singh

sgpc-tribute-to-s-teja-singh

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.