skip to content

Last Updated: November 7, 2026

Dainik Savera Times Logo

ਮੋਹਾਲੀ ‘ਚ ਲੜਕੀ ਨਾਲ ਛੇੜਛਾੜ ਅਤੇ ਪਰਿਵਾਰ ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼, ਦੋ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ

9 July 2026 ਅੱਪਡੇਟ ਕੀਤਾ ਗਿਆ

ਮੋਹਾਲੀ ‘ਚ ਲੜਕੀ ਨਾਲ ਛੇੜਛਾੜ ਅਤੇ ਪਰਿਵਾਰ ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼, ਦੋ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ

ਪੰਜਾਬ ਡੈਸਕ: ਮੋਹਾਲੀ ਦੇ ਸੈਕਟਰ-68 ਵਿੱਚ ਲੜਕੀ ਨਾਲ ਕਥਿਤ ਛੇੜਛਾੜ ਕਰਨ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਕਾਰ ਨਾਲ ਟੱਕਰ ਮਾਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਗ੍ਰਿਫ਼ਤਾਰ ਕੀਤੇ ਗਏ ਦੋਵੇਂ ਕਾਂਸਟੇਬਲ

ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਪੁਲਿਸ ਮੁਲਾਜ਼ਮਾਂ ਦੀ ਪਛਾਣ ਗੁਰਪਿੰਦਰ ਸਿੰਘ ਅਤੇ ਗੁਰਮੀਤ ਸਿੰਘ ਵਜੋਂ ਹੋਈ ਹੈ। ਦੋਵੇਂ ਪੁਲਿਸ ਲਾਈਨ ਵਿੱਚ ਤਾਇਨਾਤ ਹਨ। ਘਟਨਾ ਸਮੇਂ ਉਹ ਸਿਵਲ ਕੱਪੜਿਆਂ ਵਿੱਚ ਸਨ। ਪੁਲਿਸ ਮੁਤਾਬਕ ਵਾਰਦਾਤ ਦੌਰਾਨ ਉਨ੍ਹਾਂ ਕੋਲ ਕੋਈ ਸਰਕਾਰੀ ਹਥਿਆਰ ਨਹੀਂ ਸੀ ਅਤੇ ਜਿਸ ਸਕਾਰਪੀਓ ਗੱਡੀ ਦੀ ਵਰਤੋਂ ਕੀਤੀ ਗਈ, ਉਹ ਵੀ ਉਨ੍ਹਾਂ ਦੀ ਨਿੱਜੀ ਗੱਡੀ ਸੀ, ਜਿਸ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ।

ਮਹਿਲਾ ਕਮਿਸ਼ਨ ਨੇ ਲਿਆ ਮਾਮਲੇ ਦਾ ਨੋਟਿਸ

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵੀ ਇਸ ਦਾ ਨੋਟਿਸ ਲਿਆ ਹੈ। ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੋਹਾਲੀ ਦੇ ਐਸਐਸਪੀ ਤੋਂ ਸੀਨੀਅਰ ਅਧਿਕਾਰੀ ਰਾਹੀਂ ਨਿਰਪੱਖ ਜਾਂਚ ਕਰਵਾ ਕੇ ਰਿਪੋਰਟ ਮੰਗੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸਾਹਮਣੇ ਆਉਣ ਵਾਲੇ ਤੱਥਾਂ ਅਤੇ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

 

ਪੰਜਾਬ ਵਿੱਚ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਮੁਕੰਮਲ, 132 ਹੋਰ ਕੇਂਦਰ ਜਲਦ ਹੋਣਗੇ ਤਿਆਰ

ਕੀ ਹੈ ਪੂਰਾ ਮਾਮਲਾ?

ਸ਼੍ਰੀ ਗੁਰੂ ਹਰਸਹਾਏ ਸੁਸਾਇਟੀ ਦੇ ਰਹਿਣ ਵਾਲੇ ਇੱਕ ਨੌਜਵਾਨ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਆਪਣੀ ਭੈਣ ਨਾਲ ਬਾਜ਼ਾਰ ਤੋਂ ਵਾਪਸ ਆ ਰਿਹਾ ਸੀ। ਇਸ ਦੌਰਾਨ ਇੱਕ ਚਿੱਟੇ ਰੰਗ ਦੀ ਸਕਾਰਪੀਓ ਗੱਡੀ ਵਿੱਚ ਸਵਾਰ ਕੁਝ ਵਿਅਕਤੀਆਂ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ।

ਸ਼ਿਕਾਇਤ ਮੁਤਾਬਕ, ਗੱਡੀ ਸਵਾਰਾਂ ਨੇ ਰਸਤੇ ਵਿੱਚ ਲੜਕੀ ਨਾਲ ਕਥਿਤ ਤੌਰ ‘ਤੇ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਭੈਣ-ਭਰਾ ਆਪਣੀ ਕਾਰ ਰਾਹੀਂ ਸੁਸਾਇਟੀ ਪਹੁੰਚ ਗਏ, ਪਰ ਸਕਾਰਪੀਓ ਸਵਾਰ ਵੀ ਉਨ੍ਹਾਂ ਦੇ ਪਿੱਛੇ ਉੱਥੇ ਪਹੁੰਚ ਗਏ।

 

 

ਅਮਰੀਕਾ ਤੋਂ ਵੱਡੀ ਖ਼ਬਰ, ਪਤਨੀ ਦੀ ਹੱਤਿਆ ਦੇ ਦੋਸ਼ ‘ਚ ਪਤੀ ਨੂੰ ਕੀਤਾ ਗ੍ਰਿਫ਼ਤਾਰ

ਪਰਿਵਾਰ ਨੇ ਲਗਾਏ ਗੰਭੀਰ ਦੋਸ਼

ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਸਕਾਰਪੀਓ ਚਾਲਕ ਲਗਾਤਾਰ ਹਾਰਨ ਅਤੇ ਲਾਈਟਾਂ ਮਾਰ ਕੇ ਉਨ੍ਹਾਂ ਦੀ ਕਾਰ ਰੁਕਵਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਸੁਸਾਇਟੀ ਪਹੁੰਚਣ ਤੋਂ ਬਾਅਦ ਜਦੋਂ ਪਰਿਵਾਰਕ ਮੈਂਬਰਾਂ ਨੇ ਮੁਲਜ਼ਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਥਿਤ ਤੌਰ ‘ਤੇ ਗੱਡੀ ਤੇਜ਼ ਰਫ਼ਤਾਰ ਨਾਲ ਘੁਮਾ ਕੇ ਉਨ੍ਹਾਂ ‘ਤੇ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ।

ਰੌਲਾ ਪੈਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਹੁਣ ਮਾਮਲੇ ਨਾਲ ਜੁੜੇ ਸਾਰੇ ਤੱਥਾਂ ਦੀ ਜਾਂਚ ਕਰ ਰਹੀ ਹੈ।

mohali-girl-harassment

mohali-girl-harassment

 

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.