skip to content

Last Updated: November 7, 2026

Dainik Savera Times Logo

Punjab Weather : ਮੌਨਸੂਨ ਨੂੰ ਲੈ ਕੇ IMD ਦੀ ਭਵਿੱਖਬਾਣੀ, ਹੋ ਜਾਓ ਸਾਵਧਾਨ ; ਸੱਤ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

10 July 2026 ਅੱਪਡੇਟ ਕੀਤਾ ਗਿਆ

Punjab Weather : ਮੌਨਸੂਨ ਨੂੰ ਲੈ ਕੇ IMD ਦੀ ਭਵਿੱਖਬਾਣੀ, ਹੋ ਜਾਓ ਸਾਵਧਾਨ ; ਸੱਤ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

Punjab Weather News : ਪੰਜਾਬ ‘ਚ ਬੀਤੇ ਦਿਨ ਵੱਖ-ਵੱਖ ਜ਼ਿਲ੍ਹਿਆਂ ‘ਚ ਮੀਂਹ ਪਿਆ ਅਤੇ ਕਈ ਥਾਂਵਾਂ ‘ਤੇ ਅੱਜ ਵੀ ਮੀਂਹ ਪਿਆ ਹੈ। ਮੁਹਾਲੀ ਤੇ ਚੰਡੀਗੜ੍ਹ ‘ਚ ਵੀ ਮੀਂਹ ਰੁਕ-ਰੁਕ ਕੇ ਲਗਾਤਾਰ ਜਾਰੀ ਹੈ ਅਤੇ ਆਗਾਮੀ ਦਿਨਾਂ ‘ਚ ਗਰਮੀ ਤੋਂ ਹੋਰ ਰਾਹਤ ਮਿਲਣ ਦੀ ਉਮੀਦ ਹੈ। ਉਧਰ, ਪੰਜਾਬ ਤੇ ਹਰਿਆਣਾ ‘ਚ ਮਾਨਸੂਨ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕਰਦਿਆਂ ਕਿਹਾ ਗਿਆ ਹੈ ਕਿ ਆਗਾਮੀ ਦਿਨਾਂ ‘ਚ ਪੂਰੀ ਤਰ੍ਹਾਂ ਸਰਗਰਮ ਹੋ ਜਾਵੇਗਾ।

ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ, 13 ਜੁਲਾਈ ਤੋਂ ਮਾਨਸੂਨ ਕਮਜ਼ੋਰ ਪੈ ਸਕਦਾ ਹੈ ਅਤੇ ਤਾਪਮਾਨ ਮੁੜ ਵਧਣ ਦੇ ਵੀ ਸੰਕੇਤ ਹਨ। ਵਿਭਾਗ ਵੱਲੋਂ ਪੰਜਾਬ ਦੇ 7 ਜ਼ਿਲ੍ਹਿਆਂ ‘ਚ ਮੱਧਮ ਬਾਰਿਸ਼ ਪੈ ਸਕਦੀ ਹੈ। ਇਨ੍ਹਾਂ ਵਿੱਚ ਪਟਿਆਲਾ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ ਅਤੇ ਹੁਸ਼ਿਆਰਪੁਰ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਸੈਲਸੀਅਸ ਵਧਿਆ ਹੈ, ਪਰ ਇਹ ਅਜੇ ਵੀ ਆਮ ਨਾਲੋਂ 2.5 ਡਿਗਰੀ ਘੱਟ ਹੈ। ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 42.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ, ਮੀਂਹ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਰਿਹਾ, ਜੋ ਕਿ ਆਮ ਨਾਲੋਂ 5.5 ਡਿਗਰੀ ਘੱਟ ਹੈ। ਹਾਲਾਂਕਿ, ਚੰਡੀਗੜ੍ਹ, ਮੋਹਾਲੀ ਅਤੇ ਕੁਝ ਚੁਣੇ ਹੋਏ ਖੇਤਰਾਂ ਨੂੰ ਛੱਡ ਕੇ, ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਕੋਈ ਮੀਂਹ ਨਹੀਂ ਪਿਆ।

ਪਿਛਲੇ 24 ਘੰਟਿਆਂ ‘ਚ ਕਿੱਥੇ ਕਿੰਨਾ ਮੀਂਹ ਪਿਆ ?

ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਵਿੱਚ ਸਭ ਤੋਂ ਵੱਧ 34 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਚੰਡੀਗੜ੍ਹ ਹਵਾਈ ਅੱਡੇ ‘ਤੇ 32.6 ਮਿਲੀਮੀਟਰ ਮੀਂਹ ਪਿਆ, ਜਦੋਂ ਕਿ ਮੋਹਾਲੀ ਵਿੱਚ 21 ਮਿਲੀਮੀਟਰ। ਪਟਿਆਲਾ ਵਿੱਚ 9.9 ਮਿਲੀਮੀਟਰ, ਸ੍ਰੀ ਆਨੰਦਪੁਰ ਸਾਹਿਬ ਵਿੱਚ 5.5 ਮਿਲੀਮੀਟਰ, ਭਾਖੜਾ ਡੈਮ ਵਿੱਚ 4 ਮਿਲੀਮੀਟਰ, ਜਦੋਂ ਕਿ ਹੁਸ਼ਿਆਰਪੁਰ ਵਿੱਚ ਥੀਨ ਡੈਮ ਅਤੇ ਸਲੇਰਾਂ ਵਿੱਚ 0.5-0.5 ਮਿਲੀਮੀਟਰ ਮੀਂਹ ਪਿਆ। ਇਸ ਸਮੇਂ ਦੌਰਾਨ ਸੂਬੇ ਦੇ ਜ਼ਿਆਦਾਤਰ ਹੋਰ ਜ਼ਿਲ੍ਹਿਆਂ ਵਿੱਚ ਕੋਈ ਮੀਂਹ ਨਹੀਂ ਪਿਆ। ਮੀਂਹ ਵਾਲੇ ਖੇਤਰਾਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਿਹਾ, ਜਦੋਂ ਕਿ ਦੱਖਣ-ਪੱਛਮੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਬਣੀ ਰਹੀ।

IMD weather update: Heat wave in Telangana, heavy rains in these Indian states including Himachal, Punjab and Haryana between April 15 and 18

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.