skip to content

Last Updated: November 26, 2026

Dainik Savera Times Logo

JALANDHAR : ਫਗਵਾੜਾ ‘ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ ਸਾਈਕਲ ਸਵਾਰ ਬਜ਼ੁਰਗ ਨੂੰ ਮਾਰੀ ਟੱਕਰ ; ਇਲਾਜ ਦੌਰਾਨ ਮੌਤ

15 July 2026 ਅੱਪਡੇਟ ਕੀਤਾ ਗਿਆ

JALANDHAR : ਫਗਵਾੜਾ ‘ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ ਸਾਈਕਲ ਸਵਾਰ ਬਜ਼ੁਰਗ ਨੂੰ ਮਾਰੀ ਟੱਕਰ ; ਇਲਾਜ ਦੌਰਾਨ ਮੌਤ

Hit and Run Case : ਸ਼ੂਗਰ ਮਿੱਲ ਚੌਕ ‘ਤੇ ਸੜਕ ਪਾਰ ਕਰਦੇ ਸਮੇਂ ਇੱਕ ਬਜ਼ੁਰਗ ਸਾਈਕਲ ਸਵਾਰ ਨੂੰ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਬਜ਼ੁਰਗ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਿਲਬਾਗ ਸਿੰਘ ਵਜੋਂ ਹੋਈ ਹੈ, ਜੋ ਕਿ ਬਾਬਾ ਗਦੀਆਂ, ਫਗਵਾੜਾ ਦਾ ਰਹਿਣ ਵਾਲਾ ਹੈ।

ਰਿਪੋਰਟਾਂ ਅਨੁਸਾਰ, ਦਿਲਬਾਗ ਸਿੰਘ ਆਪਣੀ ਸਾਈਕਲ ‘ਤੇ ਸ਼ੂਗਰ ਮਿੱਲ ਚੌਕ ਨੇੜੇ ਸੜਕ ਪਾਰ ਕਰ ਰਿਹਾ ਸੀ ਕਿ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਬਹੁਤ ਜ਼ੋਰ ਨਾਲ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਮਾਮਲਾ ਦਰਜ ਕਰ ਲਿਆ ਗਿਆ ਹੈ, ਅਤੇ ਪੁਲਿਸ ਨੇ ਫਰਾਰ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.