skip to content

Last Updated: November 26, 2026

Dainik Savera Times Logo

ਮਾਨਸੂਨ ਦੀ ਰਫ਼ਤਾਰ ‘ਚ ਕਮੀ, ਪੰਜਾਬ ਦੇ 8 ਜ਼ਿਲ੍ਹਿਆਂ ‘ਚ ਗਰਮੀ ਤੇ ਨਮੀ ਦਾ ਅਲਰਟ

16 July 2026 ਅੱਪਡੇਟ ਕੀਤਾ ਗਿਆ

ਮਾਨਸੂਨ ਦੀ ਰਫ਼ਤਾਰ ‘ਚ ਕਮੀ, ਪੰਜਾਬ ਦੇ 8 ਜ਼ਿਲ੍ਹਿਆਂ ‘ਚ ਗਰਮੀ ਤੇ ਨਮੀ ਦਾ ਅਲਰਟ

ਪੰਜਾਬ ਡੈਸਕ: ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਹੌਲੀ ਪੈਣ ਕਾਰਨ ਗਰਮੀ ਅਤੇ ਨਮੀ ਵਾਲੇ ਮੌਸਮ ਦਾ ਅਸਰ ਜਾਰੀ ਹੈ। ਮੌਸਮ ਵਿਭਾਗ ਨੇ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਗਰਮ ਅਤੇ ਉਮਸ ਭਰੇ ਮੌਸਮ ਨੂੰ ਦੇਖਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਦੁਪਹਿਰ ਸਮੇਂ ਤੇਜ਼ ਧੁੱਪ ਤੋਂ ਬਚਣ ਅਤੇ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਤਾਪਮਾਨ ਦੇ ਨਾਲ ਨਮੀ ਦਾ ਪੱਧਰ ਵੱਧ ਰਹਿਣ ਦੀ ਸੰਭਾਵਨਾ ਹੈ।

ਦੂਜੇ ਪਾਸੇ, ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਵਿੱਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐੱਸ.ਏ.ਐੱਸ. ਨਗਰ ਸ਼ਾਮਲ ਹਨ।

 

IND vs ENG 2nd ODI: ਦੂਜੇ ਵਨਡੇ ਦੇ ਸਮੇਂ ‘ਚ ਬਦਲਾਅ, ਜਾਣੋ ਕਦੋਂ ਅਤੇ ਕਿੱਥੇ ਦੇਖ ਸਕੋਗੇ ਲਾਈਵ ਮੈਚ

ਹਾਲਾਂਕਿ ਮੌਸਮ ਵਿਭਾਗ ਨੇ ਕਿਹਾ ਹੈ ਕਿ ਬਾਰਿਸ਼ ਹਰ ਖੇਤਰ ਵਿੱਚ ਇਕਸਾਰ ਨਹੀਂ ਹੋਵੇਗੀ ਅਤੇ ਕੁਝ ਇਲਾਕੇ ਮੀਂਹ ਤੋਂ ਵਾਂਝੇ ਵੀ ਰਹਿ ਸਕਦੇ ਹਨ।

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ਦਾ ਤਾਪਮਾਨ ਆਮ ਨਾਲੋਂ ਕਰੀਬ 2.1 ਡਿਗਰੀ ਸੈਲਸੀਅਸ ਵੱਧ ਰਿਹਾ, ਜਦਕਿ ਫਰੀਦਕੋਟ ਵਿੱਚ ਸਭ ਤੋਂ ਵੱਧ 41.3 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਚੰਡੀਗੜ੍ਹ ਮੌਸਮ ਕੇਂਦਰ ਦੇ ਡਾਇਰੈਕਟਰ ਡਾ. ਸੁਰੇਂਦਰ ਪਾਲ ਨੇ ਦੱਸਿਆ ਕਿ ਮਾਨਸੂਨ ਧਾਰਾ ਸਰਗਰਮ ਹੋਣ ਦੇ ਬਾਵਜੂਦ ਪੰਜਾਬ ਵਿੱਚ ਵਿਆਪਕ ਬਾਰਿਸ਼ ਲਈ ਲੋੜੀਂਦੀਆਂ ਮੌਸਮੀ ਸਥਿਤੀਆਂ ਅਜੇ ਪੂਰੀ ਤਰ੍ਹਾਂ ਨਹੀਂ ਬਣੀਆਂ ਹਨ। ਉਨ੍ਹਾਂ ਮੁਤਾਬਕ ਮਾਨਸੂਨ ਟਰਫ਼ ਵਿੱਚ ਬਦਲਾਅ ਜਾਂ ਚੱਕਰਵਾਤੀ ਸਰਕੂਲੇਸ਼ਨ ਬਣਨ ਤੋਂ ਬਾਅਦ ਹੀ ਸੂਬੇ ਵਿੱਚ ਮੀਂਹ ਦੀ ਗਤੀ ਤੇਜ਼ ਹੋਣ ਦੀ ਉਮੀਦ ਹੈ।

 

monsoon-slows-down

monsoon-slows-down

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.