ਪੰਜਾਬ ਡੈਸਕ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫ਼ਤਰ ਵਿੱਚ ਦੋ ਮਹੱਤਵਪੂਰਨ ਬੈਠਕਾਂ ਸੱਦੀਆਂ ਹਨ। ਦੋਵੇਂ ਮੀਟਿੰਗਾਂ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ, ਜਿਨ੍ਹਾਂ ਵਿੱਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਗਤੀਵਿਧੀਆਂ ਅਤੇ ਭਵਿੱਖੀ ਰਣਨੀਤੀ ‘ਤੇ ਚਰਚਾ ਕੀਤੀ ਜਾਵੇਗੀ।
ਪਹਿਲੀ ਮੀਟਿੰਗ ਦੁਪਹਿਰ 12 ਵਜੇ ਪਾਰਟੀ ਦੀ ਕੋਰ ਕਮੇਟੀ ਨਾਲ ਹੋਵੇਗੀ। ਇਸ ਵਿੱਚ ਸੀਨੀਅਰ ਆਗੂ ਸੂਬੇ ਦੀ ਰਾਜਨੀਤਿਕ ਸਥਿਤੀ, ਸੰਗਠਨ ਨਾਲ ਜੁੜੇ ਮੁੱਦਿਆਂ ਅਤੇ ਆਉਣ ਵਾਲੇ ਪ੍ਰੋਗਰਾਮਾਂ ਬਾਰੇ ਵਿਚਾਰ-ਵਟਾਂਦਰਾ ਕਰਨਗੇ।
ਵੋਟਰ ਸੂਚੀ ਦੀ ਵਿਸ਼ੇਸ਼ ਸਮੀਖਿਆ ਦਾ ਸ਼ਡਿਊਲ ਬਦਲਿਆ, ਪੰਜਾਬ ‘ਚ 3 ਅਗਸਤ ਤੱਕ ਹੋਵੇਗੀ ਘਰ-ਘਰ ਤਸਦੀਕ
ਇਸ ਤੋਂ ਬਾਅਦ ਦੁਪਹਿਰ 3 ਵਜੇ ਸੂਬੇ ਦੇ ਸਾਰੇ ਹਲਕਾ ਇੰਚਾਰਜਾਂ ਨਾਲ ਬੈਠਕ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਜ਼ਮੀਨੀ ਪੱਧਰ ‘ਤੇ ਪਾਰਟੀ ਦੀ ਮਜ਼ਬੂਤੀ, ਵਰਕਰਾਂ ਨਾਲ ਤਾਲਮੇਲ ਅਤੇ ਭਵਿੱਖ ਦੀਆਂ ਰਾਜਨੀਤਿਕ ਸਰਗਰਮੀਆਂ ਨੂੰ ਲੈ ਕੇ ਚਰਚਾ ਹੋਣ ਦੀ ਉਮੀਦ ਹੈ।
ਸੂਤਰਾਂ ਮੁਤਾਬਕ ਦੋਵੇਂ ਬੈਠਕਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਅਗਲੀ ਰਣਨੀਤੀ ਅਤੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਸਬੰਧੀ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। ਇਨ੍ਹਾਂ ਮੀਟਿੰਗਾਂ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਵੀ ਚਰਚਾ ਤੇਜ਼ ਹੈ।

shiromani-akali-dal-two-important-meetings
मेष: दिन शुभ रहेगा...