4 ਜੁਲਾਈ ਨੂੰ ਵੀਅਤਨਾਮ ਵਿੱਚ ਵਾਪਰੇ ਦਰਦਨਾਕ ਕਿਸ਼ਤੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ 15 ਭਾਰਤੀ ਸੈਲਾਨੀਆਂ ਦੀਆਂ ਮ੍ਰਿਤਕ ਦੇਹਾਂ ਭਾਰਤ ਪਹੁੰਚ ਗਈਆਂ ਹਨ। ਇਸ ਹਾਦਸੇ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਜਾਣਕਾਰੀ ਮੁਤਾਬਕ ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਵੀਅਤਨਾਮ ਦੇ ਇੱਕ ਟਾਪੂ ਨੇੜੇ ਅਚਾਨਕ ਪਲਟ ਗਈ ਸੀ। ਹਾਦਸੇ ਤੋਂ ਬਾਅਦ ਵੱਡੇ ਪੱਧਰ ‘ਤੇ ਰੈਸਕਿਊ ਆਪਰੇਸ਼ਨ ਚਲਾਇਆ ਗਿਆ, ਜਿਸ ਦੌਰਾਨ 21 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ, ਪਰ 15 ਸੈਲਾਨੀਆਂ ਦੀ ਜਾਨ ਨਹੀਂ ਬਚ ਸਕੀ।
ਭਾਰਤੀ ਦੂਤਾਵਾਸ ਨੇ ਮ੍ਰਿਤਕ ਦੇਹਾਂ ਨੂੰ ਭਾਰਤ ਭੇਜਣ ਵਿੱਚ ਸਹਿਯੋਗ ਲਈ ਵੀਅਤਨਾਮ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਹੈ। ਦੂਤਾਵਾਸ ਨੇ ਕਿਹਾ ਕਿ ਵੀਅਤਨਾਮੀ ਅਧਿਕਾਰੀਆਂ ਨੇ ਮ੍ਰਿਤਕਾਂ ਦੀ ਪਛਾਣ, ਬਚਾਅ ਕਾਰਜਾਂ ਅਤੇ ਦੇਹਾਂ ਨੂੰ ਵਾਪਸ ਭੇਜਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।
ਇਸ ਦੁਖਦਾਈ ਘਟਨਾ ਤੋਂ ਬਾਅਦ ਵੀਅਤਨਾਮ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਵੱਲੋਂ ਸ਼ਰਧਾਂਜਲੀ ਸਭਾ ਵੀ ਕਰਵਾਈ ਗਈ। ਲੋਕਾਂ ਨੇ ਮੋਮਬੱਤੀਆਂ ਜਗਾ ਕੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਪ੍ਰਾਰਥਨਾ ਕੀਤੀ।
ਫਿਲਹਾਲ ਦੋਵਾਂ ਦੇਸ਼ਾਂ ਦੇ ਅਧਿਕਾਰੀ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕੇ ਜਾ ਸਕਣ।
PRTC ਦੀਆਂ ਬੱਸਾਂ ਦੇ ਪਹੀਏ ਰੁਕਣਗੇ? ਯੂਨੀਅਨ ਦੇ ਐਲਾਨ ਨਾਲ ਯਾਤਰੀ ਚਿੰਤਾ ‘ਚ
मेष: दिन शुभ रहेगा...