ਪੰਜਾਬ ਡੈਸਕ: ਤਰਸੇਮ ਜੱਸੜ ਦੀ ਚਰਚਿਤ ਪੰਜਾਬੀ ਫਿਲਮ ‘ਦਸਤਾਰ’ ਨੂੰ ਰਿਲੀਜ਼ ਤੋਂ ਠੀਕ ਪਹਿਲਾਂ ਵੱਡੀ ਕਾਮਯਾਬੀ ਮਿਲੀ ਹੈ। ਫਿਲਮ ਨੂੰ ਅਧਿਕਾਰਕ ਤੌਰ ‘ਤੇ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (CBFC) ਵੱਲੋਂ ਸੈਂਸਰ ਸਰਟੀਫਿਕੇਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਵਾਈਟ ਹਿੱਲ ਸਟੂਡੀਓਜ਼ ਨੇ ਆਪਣੇ ਅਧਿਕਾਰਕ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਸਾਂਝੀ ਕੀਤੀ।
ਇਹ ਵੀ ਪੜੋਂ:
ਫੀਫਾ ਵਿਸ਼ਵ ਕੱਪ 2026 ਫਾਈਨਲ ਮੈਚ ਅਧਿਕਾਰੀਆਂ ਦੀ ਪੁਸ਼ਟੀ ਤੈਅ, ਕਦੋਂ ਤੇ ਕਿਥੇਂ ਪੜੋਂ ਪੂਰਾ
ਆਪਣੀ ਪੋਸਟ ਵਿੱਚ ਨਿਰਮਾਤਾਵਾਂ ਨੇ ਦਰਸ਼ਕਾਂ ਵੱਲੋਂ ਮਿਲੇ ਪਿਆਰ, ਭਰੋਸੇ ਅਤੇ ਸਹਿਯੋਗ ਲਈ ਧੰਨਵਾਦ ਪ੍ਰਗਟਾਇਆ। ਨਾਲ ਹੀ ਇਹ ਐਲਾਨ ਕੀਤਾ ਕਿ ‘ਦਸਤਾਰ’ 17 ਜੁਲਾਈ ਨੂੰ ਭਾਰਤ ਸਮੇਤ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਉਨ੍ਹਾਂ ਨੇ ਸਿਨੇਮਾ ਪ੍ਰੇਮੀਆਂ ਨੂੰ ਪਰਿਵਾਰ ਅਤੇ ਦੋਸਤਾਂ ਨਾਲ ਸਿਨੇਮਾਘਰਾਂ ਵਿੱਚ ਜਾ ਕੇ ਫਿਲਮ ਦੇਖਣ ਦੀ ਅਪੀਲ ਵੀ ਕੀਤੀ।
View this post on Instagram
ਇਹ ਵੀ ਪੜੋਂ:
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (17-07-2026)
CBFC ਦੀ ਮਨਜ਼ੂਰੀ ਮਿਲਣ ਤੋਂ ਬਾਅਦ ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ ਦਾ ਉਤਸ਼ਾਹ ਹੋਰ ਵੀ ਵਧ ਗਿਆ ਹੈ। ਸੋਸ਼ਲ ਮੀਡੀਆ ‘ਤੇ ਫਿਲਮ ਦੀ ਟੀਮ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ ਅਤੇ ਦਰਸ਼ਕ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ‘ਦਸਤਾਰ’ ਆਪਣੇ ਵਿਲੱਖਣ ਵਿਸ਼ੇ ਅਤੇ ਪ੍ਰਭਾਵਸ਼ਾਲੀ ਪ੍ਰਚਾਰ ਕਾਰਨ ਕਾਫ਼ੀ ਸਮੇਂ ਤੋਂ ਚਰਚਾ ਵਿੱਚ ਰਹੀ ਹੈ। ਹੁਣ ਸੈਂਸਰ ਸਰਟੀਫਿਕੇਟ ਮਿਲਣ ਨਾਲ ਫਿਲਮ ਦੀ ਰਿਲੀਜ਼ ਲਈ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਹੋ ਚੁੱਕੀਆਂ ਹਨ। ਦਰਸ਼ਕਾਂ ਨੂੰ ਫਿਲਮ ਦੀ ਕਹਾਣੀ, ਪੇਸ਼ਕਾਰੀ ਅਤੇ ਅਦਾਕਾਰੀ ਤੋਂ ਕਾਫ਼ੀ ਉਮੀਦਾਂ ਹਨ।
View this post on Instagram
ਫਿਲਮ ਵਿੱਚ ਤਰਸੇਮ ਜੱਸੜ ਅਤੇ ਗੀਤ ਗੋਰਾਇਆ ਦੇ ਨਾਲ ਯੋਗਰਾਜ ਸਿੰਘ, ਸਰਬਜੀਤ ਚੀਮਾ, ਅਮਨ ਧਾਲੀਵਾਲ, ਨੀਟਾ ਮਹਿੰਦਰਾ, ਅਸ਼ੀਸ਼ ਦੁੱਗਲ, ਕਾਇਲ ਰੋਅ, ਜੇਸਨ ਲੈਂਬਰਟ, ਅਮਨ ਸੁਤਧਰ, ਜਪਤੇਜ ਸਿੰਘ, ਦੀਪਕ ਕੰਬੋਜ, ਮਨਜੋਤ ਸਿੰਘ ਅਤੇ ਵਿਕਰਮਜੀਤ ਸਿੰਘ ਖਹਿਰਾ ਵਰਗੇ ਮੰਨੇ-ਪ੍ਰਮੰਨੇ ਕਲਾਕਾਰ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ।
ਹੁਣ ਸਭ ਦੀਆਂ ਨਜ਼ਰਾਂ 17 ਜੁਲਾਈ ਦੀ ਰਿਲੀਜ਼ ‘ਤੇ ਟਿਕੀਆਂ ਹਨ। ਦੇਖਣਾ ਦਿਲਚਸਪ ਹੋਵੇਗਾ ਕਿ ‘ਦਸਤਾਰ’ ਦਰਸ਼ਕਾਂ ਦੀਆਂ ਉਮੀਦਾਂ ‘ਤੇ ਕਿੰਨੀ ਖਰੀ ਉਤਰਦੀ ਹੈ ਅਤੇ ਬਾਕਸ ਆਫਿਸ ‘ਤੇ ਕਿਹੋ ਜਿਹਾ ਪ੍ਰਦਰਸ਼ਨ ਕਰਦੀ ਹੈ।

‘Dastaar’ Gets Green Signal