skip to content

Last Updated: November 6, 2026

Dainik Savera Times Logo

‘ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ X ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ…

21 July 2026 ਅੱਪਡੇਟ ਕੀਤਾ ਗਿਆ

‘ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ X ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ…

ਨੈਸ਼ਨਲ ਨਿਊਜ਼ : ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ ਨੇ ਵਿਦਿਆਰਥੀਆਂ ਦੇ ਹੱਕਾਂ ਦੇ ਸਮਰਥਨ ਵਿੱਚ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਸਾਂਝੀ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਇਸੇ ਲਈ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਦੇ ਨਿਵਾਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਆਪਣੀ ਪੋਸਟ ਵਿੱਚ ਖੜਗੇ ਨੇ ਦੋਸ਼ ਲਗਾਇਆ ਕਿ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਖ਼ਿਲਾਫ਼ ਲਾਠੀਚਾਰਜ ਅਤੇ ਬਲ ਪ੍ਰਯੋਗ ਕਰਕੇ ਸਰਕਾਰ ਨੇ ਲੋਕਤੰਤਰਿਕ ਹੱਕਾਂ ਦਾ ਉਲੰਘਣ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਲਈ ਕੇਂਦਰ ਸਰਕਾਰ ਨੂੰ ਜਵਾਬਦੇਹ ਹੋਣਾ ਪਵੇਗਾ।

BREAKING : ਲੋਕ ਕਲਿਆਣ ਮਾਰਗ ‘ਤੇ ਕਾਂਗਰਸ ਦਾ ਵੱਡਾ ਪ੍ਰਦਰਸ਼ਨ, ਰਾਹੁਲ-ਪ੍ਰਿਯੰਕਾ ਨੇ PM ਮੋਦੀ ਅਤੇ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਕੀਤੀ ਮੰਗ

ਖੜਗੇ ਨੇ ਲਿਖਿਆ, “ਕਾਂਗਰਸ ਪਾਰਟੀ ਵਿਦਿਆਰਥੀਆਂ ਦੇ ਹੱਕਾਂ ਅਤੇ ਜਾਇਜ਼ ਮੰਗਾਂ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਅਸੀਂ ਪ੍ਰਧਾਨ ਮੰਤਰੀ ਦੇ ਨਿਵਾਸ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਾਂ। ਇਸ ਕਾਇਰ, ਤਾਨਾਸ਼ਾਹ ਸਰਕਾਰ ਨੂੰ ਲਾਠੀਚਾਰਜ ਅਤੇ ਤਾਕਤ ਦੀ ਵਰਤੋਂ ਲਈ ਜਵਾਬ ਦੇਣਾ ਚਾਹੀਦਾ ਹੈ। ਮੋਦੀ ਅਤੇ ਸ਼ਾਹ ਸਾਡੇ ਨੌਜਵਾਨਾਂ ਵਿਰੁੱਧ ਦੋਸ਼ੀ ਹਨ; ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।”

ਕਾਂਗਰਸ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਨਾਲ ਜੁੜੇ ਮੁੱਦਿਆਂ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਂਦਰ ਸਰਕਾਰ ਸੰਵੇਦਨਸ਼ੀਲਤਾ ਨਹੀਂ ਦਿਖਾ ਰਹੀ। ਦੂਜੇ ਪਾਸੇ, ਸਰਕਾਰ ਨੇ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ।

ਦਿੱਲੀ ਹਾਈ ਕੋਰਟ ਦਾ ਵੱਡਾ ਫ਼ੈਸਲਾ, ਸੋਨਮ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਸ਼ਿਫਟ ਕਰਨ ਦੀ ਮਿਲੀ ਮਨਜ਼ੂਰੀ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.