skip to content

Last Updated: October 5, 2026

Dainik Savera Times Logo

ਕੁਝ ਹੀ ਪਲਾਂ ‘ਚ ਹੋਵੇਗੀ ਟੂੰ-ਟੂੰ : CM ਮਾਨ ਨੇ 40 ਲੱਖ ਔਰਤਾਂ ਦੇ ਖਾਤਿਆਂ ‘ਚ ਭੇਜੀ ਰਕਮ ; ਕਿਹਾ – ‘ਹਰ ਗਰੰਟੀ ਕੀਤੀ ਪੂਰੀ’

2 months ਪਹਿਲਾ

ਕੁਝ ਹੀ ਪਲਾਂ ‘ਚ ਹੋਵੇਗੀ ਟੂੰ-ਟੂੰ : CM ਮਾਨ ਨੇ 40 ਲੱਖ ਔਰਤਾਂ ਦੇ ਖਾਤਿਆਂ ‘ਚ ਭੇਜੀ ਰਕਮ ; ਕਿਹਾ – ‘ਹਰ ਗਰੰਟੀ ਕੀਤੀ ਪੂਰੀ’

Mavan Dhiyan Scheme Punjab : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਤੌਰ ‘ਤੇ ਆਤਮ-ਨਿਰਭਰ ਅਤੇ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ ਹੈ। ਸ਼ਨੀਵਾਰ ਨੂੰ ਮੁੱਖ ਮੰਤਰੀ ਵੱਲੋਂ ਸੂਬੇ ਦੀ ਪ੍ਰਮੁੱਖ ‘ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਦੀ ਦੂਜੀ ਕਿਸ਼ਤ ਰਸਮੀ ਤੌਰ ‘ਤੇ ਜਾਰੀ ਕਰ ਦਿੱਤੀ ਗਈ। ਇਸ ਸਕੀਮ ਤਹਿਤ ਪੰਜਾਬ ਦੀਆਂ ਕਰੀਬ 40 ਲੱਖ ਮਹਿਲਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਵਿੱਤੀ ਸਹਾਇਤਾ ਰਾਸ਼ੀ ਡਾਇਰੈਕਟ ਬੈਨੇਫਿਟ ਟਰਾਂਸਫਰ (DBT) ਪ੍ਰਣਾਲੀ ਰਾਹੀਂ ਭੇਜੀ ਗਈ ਹੈ।

ਇਸ ਮੌਕੇ ਇੱਕ ਵਿਸ਼ੇਸ਼ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ, ਜਿਸ ਨੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਇੱਕ-ਇੱਕ ਵਾਅਦੇ ਅਤੇ ਗਰੰਟੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਕੀਤੇ ਗਏ ਐਲਾਨ ਅਨੁਸਾਰ ਹੀ ਅੱਜ ਮਹਿਲਾਵਾਂ ਦੇ ਖਾਤਿਆਂ ਵਿੱਚ ਰਕਮ ਭੇਜ ਦਿੱਤੀ ਗਈ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਵੱਡਾ ਆਰਥਿਕ ਸਹਾਰਾ ਮਿਲੇਗਾ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.