DC Office Employees Strike : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ (Punjab Government) ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ‘ਚ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਮੁਲਾਜ਼ਮਾਂ ਵੱਲੋਂ ਮੁੜ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮਨਿਸਟਰੀਅਲ ਕਾਮਿਆਂ ਵੱਲੋਂ ਦੋ ਦਿਨ 17 ਤੇ 18 ਅਗਸਤ ਨੂੰ ਦਫਤਰਾਂ ‘ਚ ਕੰਮ-ਕਾਜ ਠੱਪ ਰੱਖੇ ਜਾਣ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮੰਗਾਂ ਨਾ ਮੰਨੇ ਜਾਣ ਦੇ ਰੋਸ ਵੱਜੋਂ ਜਥੇਬੰਦੀ ਵੱਲੋਂ 27 ਅਗਸਤ ਨੂੰ ‘ਮਹਾਂ ਬੰਦ’ ਵੀ ਕੀਤਾ ਜਾਵੇਗਾ।
